Menu

ਭਾਰਤੀ ਵਾਲਮੀਕ ਧਰਮ ਸਮਾਜ ਵੱਲੋਂ ਸਾਬਕਾ ਵਿਧਾਇਕ ਸਰੂਪ ਸਿੰਗਲਾ ਦਾ ਸਨਮਾਨ

ਬਠਿੰਡਾ, 12 ਜੁਲਾਈ (ਜਸਪ੍ਰੀਤ)- ਭਾਰਤੀ ਵਾਲਮੀਕ ਧਰਮ ਸਮਾਜ ਵੱਲੋਂ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਬਠਿੰਡਾ ਸ਼ਹਿਰੀ ਉਮੀਦਵਾਰ ਅਤੇ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਖ਼ਜ਼ਾਨਾ-ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਲੁਟੇਰੀ ਟੀਮ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਤੋਂ ਹਰ ਇੱਕ ਵਰਗ ਦੁਖੀ ਹੈ ਅਤੇ ਇਸ ਸਰਕਾਰ ਨੂੰ ਪੰਜਾਬ ਤੋਂ ਭਜਾਉਣ ਲਈ ਆਮ ਜਨਤਾ ਵੱਲੋਂ ਕਮਰ ਕਸ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਗਏ ਕੰਮਾਂ ਨੂੰ ਯਾਦ ਕਰਦਿਆਂ ਫਿਰ ਤੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਇਹੀ ਕਾਰਨ ਹੈ ਕਿ ਜਨਤਾ ਦੁਆਰਾ ਸ਼੍ਰੋਅਦ-ਬਸਪਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਘੁਬੀਰ ਚੰਦ ਰਵੀ, ਅਜਮੇਰ ਸਿੰਘ, ਹਰੀ ਸਿੰਘ ਹਰੀ, ਪਵਨ ਪੋਣੀ, ਮੰਗਤ ਰਾਮ, ਰਵੀ ਮਲਕਟ, ਰਵੀ ਕਾਂਗੜਾ ਤੋਂ ਇਲਾਵਾ ਪੂਰੀ ਭਾਵਾਧਸ ਟੀਮ ਮੌਜੂਦ ਸੀ। ਜਿਨ੍ਹਾਂ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਟਿਕਟ ਮਿਲਣ ਤੇ ਵਧਾਈ ਦਿੰਦਿਆਂ ਪੂਰੇ ਵਾਲਮਿਕੀ ਸਮਾਜ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In