Menu

ਇਨਡੋਰ 100 ਤੇ ਆਊਟਡੋਰ 200 ਵਿਅਕਤੀਆਂ ਦੇ ਇਕੱਠ ਦੀ ਹੋਵੇਗੀ ਆਗਿਆ: ਜ਼ਿਲਾ ਮੈਜਿਸਟੇ੍ਰਟ; ਜਿਲੇ ‘ਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਕਾਰਨ ਨਹੀਂ ਹੋਈ ਕੋਈ ਮੌਤ

ਬਠਿੰਡਾ, 12 ਜੁਲਾਈ (ਜਸਪ੍ਰੀਤ)- ਬੀਤੇ 24 ਘੰਟਿਆਂ ਦੌਰਾਨ ਬਠਿੰਡਾ ਜਿਲੇ ਵਿਚ ਕੁੱਲ 14 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 17 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਰਾਹਤ ਵਾਲੀ ਗੱਲ ਇਹ ਰਹੀ ਹੈ ਕਿ ਇਸ ਦੌਰਾਨ ਕਿਸੇ ਵੀ ਕੋਰੋਨਾ ਮਰੀਜ਼ ਦੇ ਦਮ ਤੋੜਨ ਸਬੰਧੀ ਕੋਈ ਖ਼ਬਰ ਨਹੀਂ ਹੈ। ਇਹ ਜਾਣਕਾਰੀ ਜਿਲੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 132 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1033 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 99 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 422417 ਸੈਂਪਲ ਲਏ ਗਏ, ਜਿਨਾਂ ਚੋਂ 41371 ਪਾਜੀਟਿਵ ਕੇਸ ਆਏ, ਜਿਸ ਚੋਂ 40206 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

ਇਸਤੋਂ ਅੱਗੇ ਬੋਲਦਿਆਂ ਕੋਵਿਡ-19 ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਪ੍ਰਾਪਤ ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵੱਲੋਂ ਨਵੇਂ ਹੁਕਮ ਜਾਰੀ ਕਰਦੇ ਹੋਏ ਕੁਝ ਛੋਟਾਂ ਸਮੇਤ ਨਵੇਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ’ਚ ਜ਼ਿਲੇ ਵਿਚ ਕਿਸੇ ਵੀ ਪ੍ਰੋਗਰਾਮ ਲਈ ਇਨਡੋਰ 100 ਵਿਅਕਤੀਆਂ ਤੇ ਆਊਟਡੋਰ 200 ਵਿਅਕਤੀਆਂ ਦੇ ਇਕੱਠ ਦੀ ਹੀ ਇਜਾਜ਼ਤ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਵਿਦਿਆਰਥੀਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਹੁਕਮਾਂ ਅਨੁਸਾਰ ਜ਼ਿਲੇ ਵਿਚ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚ ਸਿੱਖਿਆ ਦੇ ਸਾਰੇ ਹੋਰ ਅਦਾਰਿਆਂ ਵੱਲੋਂ ਇਹ ਸਰਟੀਫਿਕੇਟ ਦੇਣ ਦੀ ਸ਼ਰਤ ’ਤੇ ਖੋਲਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ ਕਿ ਸਬੰਧਤ ਅਦਾਰੇ ਦੇ ਸਾਰੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੂੰ ਘੱਟੋ-ਘੱਟ ਦੋ ਹਫ਼ਤੇ ਪਹਿਲਾਂ ਕੋਵਿਡ 19 ਵੈਕਸੀਨ ਦੀ ਘੱਟੋ ਘੱਟ ਇਕ ਖੁਰਾਕ ਲਗ ਗਈ ਹੈ। ਹੁਕਮਾਂ ਅਨੁਸਾਰ ਜ਼ਿਲੇ ਵਿਚ ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵਿੰਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਅਜਾਇਬਘਰ, ਚਿੜੀਆਘਰ ਆਦਿ ਨੂੰ ਸਟਾਫ਼ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲੱਗੀ ਹੋਣ ਦੀ ਸ਼ਰਤ ’ਤੇ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਤਹਿਤ ਲਗਾਈਆਂ ਬਾਕੀ ਪਾਬੰਦੀਆਂ 20 ਜੁਲਾਈ ਤੱਕ ਲਾਗੂ ਰਹਿਣਗੀਆਂ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans