Menu

ਕੋਵਿਡ ਕੇਅਰ ਮੇਕ ਸੈਂਟਰ ਦੀ ਇਮਾਰਤ ਬਣ ਕੇ ਹੋਈ ਤਿਆਰ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 12 ਜੁਲਾਈ – ਕਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰੋਨਾ ਦੀ ਸੰਭਾਵੀਂ ਤੀਜੀ ਲਹਿਰ ਦੇ ਟਾਕਰੇ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹਰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜ਼ਿਲੇ ਦੇ ਪਿੰਡ ਕਣਕਵਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਮੇਕ ਸੈਂਟਰ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ।
ਦੌਰੇ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੋਵਿਡ ਕੇਅਰ ਮੇਕ ਸੈਂਟਰ ਦੀ ਇਮਾਰਤ ਲਗਭਗ ਬਣ ਕੇ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇੱਥੇ ਆਕਸੀਜ਼ਨ ਪਾਇਪ ਲਾਇਨ ਦਾ ਕੰਮ ਵੀ ਤਕਰੀਬਨ ਪੂਰਾ ਹੋ ਚੁੱਕਾ ਹੈ ਅਜੇ ਫਨੀਸ਼ਇੰਗ ਦਾ ਕੰਮ ਚੱਲ ਰਿਹਾ ਹੈ ਜੋ ਕਿ ਆਖ਼ਰੀ ਪੜਾਅ ’ਤੇ ਹੈ, ਜਿਸ ਨੂੰ ਕਿ ਬਹੁਤ ਜਲਦ ਮੁਕੰਮਲ ਕਰਕੇ ਤੀਸਰੀ ਕਰੋਨਾ ਸੰਭਾਵੀਂ ਲਹਿਰ ਲਈ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ਼ ਲਈ ਵਰਤਿਆ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਲੈਵਲ ਦੋ ਦੇ 100 ਬੈੱਡ ਸਥਾਪਤ ਕੀਤੇ ਜਾ ਰਹੇ ਹਨ। 25-25 ਬੈੱਡ ਦੇ ਚਾਰ ਬਲਾਕਾਂ ਵਾਲੇ ਇਸ ਕੋਵਿਡ ਕੇਅਰ ਮੇਕ ਸੈਂਟਰ ਵਿਖੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਸ਼੍ਰੀ ਨਿਕਾਸ ਕੁਮਾਰ, ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮੁਲਿਆ ਗਰਗ ਤੋਂ ਇਲਾਵਾ ਪਬਲਿਕ ਹੈਲਥ ਅਤੇ ਬੀ.ਐਡ.ਆਰ. ਇਲੈਕਟ੍ਰੀਕਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40309 posts
  • 0 comments
  • 0 fans