Menu

ਕਾਂਗਰਸ ਅਤੇ ਅਕਾਲੀ ਦਲ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੇਚੀ: ਭਗਵੰਤ ਮਾਨ

ਚੰਡੀਗੜ, 12 ਜੁਲਾਈ – ‘ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ (ਇੰਡੀਅਨ ਨੈਸ਼ਨਲ) ਪਾਰਟੀ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਪਲਾਂਟਾਂ ‘ਚ ਹਿਸੇਦਾਰੀ ਪਾਈ ਹੈ, ਇਸੇ ਲਈ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ।’ ਇਹ ਖੁਲਾਸਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੀ ਵੇਚ ਦਿੱਤੀ ਹੈ।
ਸੋਮਵਾਰ ਨੂੰ ਪਾਰਟੀ ਦਫ਼ਤਰ ਵਿਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਬਿਜਲੀ ਪਲਾਂਟ ਸਥਾਪਤ ਕੀਤੇ ਹਨ ਅਤੇ ਕਾਂਗਰਸ ਪਾਰਟੀ ਨੇ ਇਨਾਂ ਸਾਰੀਆਂ ਕੰਪਨੀਆਂ ਤੋਂ 15.35 ਕਰੋੜ ਰੁਪਏ ਲਏ ਹਨ। ਇਸ ਸੰਬੰਧੀ ਵੇਰਵਾ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਤਲਵੰਡੀ ਸਾਬੋ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਐਲ ਐਂਡ ਟੀ ਕੰਪਨੀ ਤੋਂ ਪਹਿਲਾਂ ਇੱਕ ਕਰੋੜ, ਫਿਰ 2 ਕਰੋੜ 25 ਲੱਖ ਅਤੇ ਤੀਜੀ ਵਾਰ 5 ਕਰੋੜ ਫੰਡ ਵਜੋਂ ਲਏ ਹਨ। ਇਸੇ ਤਰਾਂ ਰਾਜਪੁਰਾ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਕੰਪਨੀ ਤੋਂ ਪਹਿਲਾਂ 5 ਕਰੋੜ ਅਤੇ ਫਿਰ 2 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਦੋਂ ਕਿ ਜੀਬੀਕੇ ਕੰਪਨੀ ਤੋਂ 10 ਲੱਖ ਰੁਪਏ ਫੰਡ ਵਜੋਂ ਹਾਸਲ ਕੀਤੇ ਹਨ। ਮਾਨ ਨੇ ਦੱਸਿਆ ਕਿ ਇਹੋ ਕਾਰਨ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਨਹੀਂ ਕਰਦੀ ਕਿਉਂਕਿ ਬਿਜਲੀ ਕੰਪਨੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਘਰ ਤੱਕ ਪੈਸਿਆਂ ਦੀ ਵਰਖਾ ਕੀਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ‘ਤੇ ਟਿੱਪਣੀ ਕਰਦਿਆਂ ਮਾਨ ਨੇ ਕਿਹਾ ‘ਕਾਂਗਰਸ ਸਰਕਾਰ ਦੇ ਹੱਥ ਬੰਨੇੇ ਹੋਏ ਨਹੀਂ, ਸਗੋਂ ਰਿਸ਼ਵਤ ਨਾਲ ਰੰਗੇ ਹੋਏ ਹਨ।’
ਬਿਜਲੀ ਸਮਝੌਤਿਆਂ ਬਾਰੇ ਅਕਾਲੀ ਦਲ ਬਾਦਲ ‘ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੰਪਨੀਆਂ ਤੋਂ ਪੈਸੇ ਨਹੀਂ ਲਏ, ਸਗੋਂ ਬਿਜਲੀ ਪਲਾਂਟਾਂ ਵਿੱਚ ਹਿੱਸਾ ਪਾਇਆ ਹੈ, ਜਿਸ ਬਾਰੇ ਸਾਰਾ ਪੰਜਾਬ ਚੰਗੀ ਤਰਾਂ ਜਾਣਦਾ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਕਾਂਗਰਸ ਪਾਰਟੀ ਵੱਲੋਂ ਲਈ ਰਿਸ਼ਵਤ ਬਾਰੇ ਪਤਾ ਹੈ, ਇਸੇ ਲਈ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਸਮਝੌਤੇ ਰੱਦ ਕਰਨ ਦੀ ਚਣੌਤੀ ਦੇ ਰਿਹਾ ਹੈ। ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਤਾਹਨਾ ਮਾਰਦਿਆਂ ਕਿਹਾ ‘ਸਿੱਧੂ ਸਾਬ ਕਾਂਗਰਸ ਪਾਰਟੀ ਵੱਲੋਂ ਬਿਜਲੀ ਕੰਪਨੀਆਂ ਤੋਂ ਲਏ ਕਰੋੜਾਂ ਰੁਪਏ ਬਾਰੇ ਵੀ ਇੱਕ ਟਵੀਟ ਠੋਕੋ।’
ਸੰਸਦ ਮੈਂਬਰ ਭਗਵੰਤ ਮਾਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨਾਂ ਦੀ ਪਾਰਟੀ ਨੇ ਆਦਲਤ ਵਿੱਚ ਬਿਜਲੀ ਪਲਾਂਟਾਂ ਦੇ ਅੱਪਗਰੇਡ (ਨਵੀਨੀਕਰਨ) ਦੀ ਮੰਗ ਕੀਤੀ ਹੈ, ਜੋ ਕਿ ਕੇਂਦਰ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟਾਂ ਬਾਰੇ ਬਣਾਈ ਯੋਜਨਾ ਵਿੱਚ ਗਾਇਡ ਲਾਇਨਾਂ ਵਜੋਂ ਲਿਖੀ ਹੋਈ ਹੈ, ਪਰ ਸੁਖਬੀਰ ਬਾਦਲ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਵਿੱਚ ਇਨਾਂ ਗਾਇਡ ਲਾਇਨਾਂ ਨੂੰ ਸ਼ਾਮਲ ਹੀ ਨਹੀਂ ਕੀਤਾ। ਮਾਨ ਨੇ ਕਿਹਾ ਬਿਜਲੀ ਪਲਾਂਟਾਂ ਦਾ ਨਵੀਨੀਕਰਨ ਕਰਨਾ ਜ਼ਰੂਰੀ ਹੁੰਦਾ ਤਾਂ ਜੋ ਪਲਾਂਟਾਂ ਨਾਲ ਫੈਲ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ  ਨੂੰ ਰੋਕਿਆ ਜਾਵੇ ਕਿਉਂਕਿ ਇਸ ਪ੍ਰਦੂਸ਼ਣ ਨਾਲ ਲੋਕਾਂ ਨੂੰ ਕੈਂਸਰ, ਦਮਾ ਸਮੇਤ ਹੋਰ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਸਮੇਤ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਤੇ ਪਾਣੀ ਦੇਣ ਦੇ ਨਾਲ ਨਾਲ ਭ੍ਰਿਸ਼ਟਾਚਾਰ ਮੁਕਤ ਸਾਸ਼ਨ ਦੇਣ ਲਈ ਯਤਨਸ਼ੀਲ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans