Menu

ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ 16.35 ਕਰੋੜ ਰੁਪਏ ਲੈੈਣ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਰਾਜਪਾਲ : ਅਕਾਲੀ ਦਲ

ਚੰਡੀਗੜ੍ਹ, 12 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਲੌਰ ਨੁੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਮੈਨੇਜਮੈਂਟ ਤੋਂ 16.35 ਕਰੋੜ ਰੁਪਏ ਲੈਣ ਦੇ ਭ੍ਰਿਸ਼ਟਾਚਾਰ ਦੇ ਕੇਸ ਅਤੇ ਕਾਂਗਰਸ ਸਰਕਾਰ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਦਾ 2500 ਕਰੋੜ ਰੁਪਏ ਦਾ ਕੇਸ ਥਰਮਲ ਪਲਾਂਟਾਂ ਕੋਲ ਹਾਰ ਜਾਣ ਦੇ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਕਰਵਾਈ ਜਾਵੇ। ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੱਚਾਈ ਤੋਂ ਹਰ ਕੋਈ ਜਾਣੂ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਖਰੀਦ ਸਮਝੌਤੇ (ਪੀਪੀਏ) ’ਤੇ ਹਸਤਾਖਰ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਸਰਗਰਮ ਹੋ ਗਈ ਸੀ ਤੇ ਇਹਨਾਂ ਨੂੰ ਗਲਤ ਕਰਾਰ ਦਿੱਤਾ ਤੇ ਇਹਨਾਂ ਨੁੰ ਰੱਦ ਕਰਨ ਦੀ ਵੀ ਧਮਕੀ ਦਿੱਤੀ। ਉਹਨਾਂ ਕਿਹਾ ਕਿ ਇਸੇ ਵੇਲੇ ਕਾਂਗਰਸ ਪਾਰਟੀ ਨੇ ਕੁਝ ਪ੍ਰਾਈਵੇਟ ਕੰਪਨੀਆਂ ਜਿਹਨਾਂ ’ਤੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ‘ਤੇ ਕੈਪਟਨ ਅਮਰਿੰਦਰ ਸਿੰਘ ਗੜਬੜਾਂ ਕਰਨ ਦੇ ਦੋਸ਼ ਲਗਾਏ ਸਨ, ਤੋਂ ਪਾਰਟੀ ਫੰਡ ਲੈ ਲਏ। ਉਹਨਾਂ ਕਿਹਾ ਕਿ ਐਲਐਂਡਟੀ ਤੋਂ 8.25 ਕਰੋੜ ਰੁਪਏ ਲਏ ਗਏ, ਵੇਦਾਂਤਾ ਤੋਂ 8 ਕਰੋੜ ਅਤੇ ਜੀਵੀਕੇ ਤੋਂ 10 ਲੱਖ ਰੁਪਏ ਲਏ ਗਏ।

ਡਾ. ਦਲਜੀਤ ਚੀਮਾ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਨੂੰ ਦੱਸਣ ਕਿ ਜੇਕਰ ਪੀਪੀਏ ਗਲਤ ਹਨ ਤੇ ਕਾਂਗਰਸ ਪਾਰਟੀ ਨੇ ਸੂਬੇ ਵਿਚ ਸੱਤਾ ਵਿਚ ਆਉਣ ’ਤੇ ਇਹ ਰੱਦ ਕਰਨੇ ਸਨ ਤਾਂ ਫਿਰ ਇਸਨੇ ਇਹਨਾਂ ਕੰਪਨੀਆਂ ਤੋਂ 16 ਕਰੋੜ ਰੁਪਏ ਪੇਸ਼ਗੀ ਕਿਉਂ ਫੜੇ? ਉਹਨਾਂ ਕਿਹਾ ਕਿ ਇਹ ਕੇਸ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਅਤੇ ਉਸਨੁੰ ਇਹ ਜਾਂਚ ਕਰਨੀ ਚਾਹੀਦੀ ਹੈ ਕਿ ਕੀ ਪ੍ਰਾਈਵੇਟ ਕੰਪਨੀਆਂ ਨੁੰ ਬਲੈਕਮੇਲ ਕਰ ਕੇ ਕਰੋੜਾਂ ਰੁਪਏ ਉਗਰਾਹੇ ਗਏ। ਡਾ. ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਇਸ ਸਾਰੇ ਮਾਮਲੇ ’ਤੇ ਵ੍ਹਾਈਟ ਪੇਪਰ ਜਾਰੀ ਕਰੇ। ਉਹਨਾਂ ਕਿਹਾ ਕਿ ਸਰਕਾਰ ਇਸਦੀ ਜਵਾਬਦੇਹੀ ਵੀ ਤੈਅ ਕਰੇ ਤੇ ਦੱਸੇ ਕਿ ਇਸਨੇ ਕੋਲ ਵਾਸ਼ਿੰਗ ਚਾਰਜਿਜ਼ ਦੇ ਕੇਸ ਵਿਚ ਸੁਪਰੀਮ ਕੋਰਟ ਵਿਚ ਜਾਣ ਬੁੱਝ ਕੇ ਗਲਤ ਜਾਣਕਾਰੀ ਦੇ ਕੇ ਪ੍ਰਾਈਵੇਟ ਕੰਪਨੀਆਂ ਹੱਥੋਂ 2500 ਕਰੋੜ ਰੁਪਏ ਦਾ ਕੇਸ ਕਿਉਂ ਹਾਰਿਆ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਹ ਕਿਹਾ ਸੀ ਕਿ ਸਰਕਾਰ ਨੇ ਇਹ ਕਿਹਾ ਹੈ ਕਿ ਇਸ ਸਾਈਟ ’ਤੇ ਕੋਲੇ ਵਿਚ ਕੋਈ ਤਾਕਤ ਨਹੀਂ ਹੈ ਜਦੋਂ ਕਿ ਪਹਿਲਾਂ ਵੀ ਇਸ ਥਾਂ ਤੋਂ ਕੋਲਾ ਕੱਢਿਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਇਸ ਝੂਠ ਨਾਲ ਪੰਜਾਬ ਦਾ 2500 ਕਰੋੜ ਰੁਪਏ ਦਾ ਨੁਕਸਾਨ ਹੋਇਆ ਤੇ ਸੂਬਾ ਇਸ ਮਾਮਲੇ ਵਿਚ ਹਰ ਮਹੀਨੇ ਹਜ਼ਾਰਾਂ ਕਰੋੜ ਰੁਪਏ ਗੁਆ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਦੀਆਂ ਮੈਨੇਜਮੈਂਟਾਂ ਵੱਲੋਂ ਕੋਲ ਵਾਸ਼ਿੰਗ ਚਾਰਜਿਜ਼ ਮੰਗੇ ਜਾਣ ਦੇ ਦਾਅਵੇ ਖਾਰਜ ਕਰ ਦਿੱਤੇ ਸਨ ਤੇ ਸੂਬਾ ਰੈਗੂਲੇਟਰੀ ਕਮਿਸ਼ਨ ਤੇ ਕੌਮੀ ਬਿਜਲੀ ਟ੍ਰਿਬਿਊਨਲ ਵਿਚ ਕੇਸ ਜਿੱਤ ਲਿਆ ਸੀ।

ਆਮ ਆਦਮੀ ਪਾਰਟੀ ਦੀ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਜਿਵੇਂ ਕਾਂਗਰਸ ਨੇ ਪਹਿਲਾਂ ਥਰਮਲ ਪਲਾਂਟ ਮੈਨੇਜਮੈਂਟਾ ਨੁੰ ਬਲੈਕਮੇਲ ਕੀਤਾ, ਆਪ ਵੀ ਅਜਿਹੀਆਂ ਹੀ ਸਾਜ਼ਿਸ਼ਾਂ ਰਚ ਰਹੀ ਹੈ। ਉਹਨਾਂ ਕਿਹਾ ਕਿ ਆਪ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਪੰਜਾਬ ਦੇ ਦੋ ਪ੍ਰਾਈਵੇਟ ਸਮੇਤ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਆਪ ਦੇ ਸੂਬਾ ਕਨਵੀਨਰ ਭਗਵੰਤ ਮਾਨ ਹੁਣ ਇਹ ਕਹਿ ਕੇ ਲੁਕਦੇ ਫਿਰ ਰਹੇ ਹਨ ਕਿ ਪਾਰਟੀ ਨੇ ਸਿਰਫ ਪਲਾਂਟ ਅਪਗ੍ਰੇਡ ਕਰਨ ਦੀ ਮੰਗ ਕੀਤੀ ਸੀ ਜਦਕਿ ਪਟੀਸ਼ਨ ਵਿਚ ਸਪਸ਼ਟ ਤੌਰ ’ਤੇ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਗਈ। ਡਾ. ਚੀਮਾ ਨੇ ਕਿਹਾ ਕਿ ਆਪ ਨੇ ਇਹ ਜਾਣ ਹੋਏ ਵੀ ਅਜਿਹੀ ਬੇਨਤੀ ਕੀਤੀ ਕਿ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਪ੍ਰਦੂਸ਼ਣ ਨਿਯਮਾਂ ਦੀ ਪਾਲਣਾ ਲਈ ਸਮਾਂ ਹੱਦ ਵਧਾ ਦਿੱਤੀ ਹੈ। ਇਸੇ ਤੋਂ ਆਪ ਦੇ ਮਾੜੇ ਮਨਸੂਬਿਆਂ ਦਾ ਤਾ ਚਲਦਾ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans