Menu

Sniffer Dog ਦੀ ਮੌਤ ‘ਤੇ ਪੁਲਿਸ ਵੱਲੋਂ ਦਿੱਤੀ ਗਈ ਬੰਦੂਕ ਨਾਲ ਸਲਾਮੀ

ਤਰਨਤਾਰਨ, 13 ਜੁਲਾਈ – ਦਰਜਨਾਂ ਮਾਮਲਿਆਂ ਨੂੰ ਹੱਲ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਕਟਰ ਦੀ ਮੌਤ ਨੇ ਪੁਲਿਸ ਵਿਭਾਗ ‘ਚ ਗਮ ਦਾ ਮਾਹੌਲ ਬਣਾ ਦਿੱਤਾ। ਇਥੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਵਿਕਟਰ ਕਿਸੇ ਵਿਅਕਤੀ ਦਾ ਨਾਮ ਨਹੀਂ, ਸਗੋਂ ਇਹ ਸਾਢੇ ਅੱਠ ਸਾਲ ਦਾ ਇੱਕ ਵਿਸ਼ੇਸ਼ ਟਰੇਨਿੰਗ ਪ੍ਰਾਪਤ Sniffer Dog ਸੀ। ਜੋ ਬੀਤੇ ਦਿਨ ਆਪਣੀ ਕਰੀਬ ਸਾਢੇ ਸੱਤ ਸਾਲ ਦੀ ਪੁਲਿਸ ਸੇਵਾ ਨਿਭਾਉਣ ਤੋਂ ਬਾਅਦ ਬਿਮਾਰੀ ਦੇ ਚੱਲਦਿਆਂ ਦਮ ਤੋੜ ਗਿਆ ਸੀ। ਇਸ ਦੌਰਾਨ ਉਸ ਨੂੰ ਪੁਲਿਸ ਲਾਇੰਸ ’ਚ ਸਰਕਾਰੀ ਸਨਮਾਨ ਬੰਦੂਕ ਸਲਾਮੀ ਦਿੰਦੇ ਹੋਏ ਵਿਦਾ ਕੀਤਾ ਗਿਆ। ਇਸ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰਿਆਂ ਦੀਆਂ ਅੱਖਾਂ ਨਮ ਸਨ। ਤਰਨਤਾਰਨ ਦੇ ਐੱਸਐੱਸਪੀ ਧੁਰਮਨ ਐੱਚ ਨਿੰਬਾਲੇ ਨੇ ਇੰਟਰਨੈੱਟ ਮੀਡੀਆ ’ਤੇ ਵੀਡੀਓ ਸ਼ੇਅਰ ਕਰ ਕੇ ਉਸ ਨੂੰ ਭਾਵ ਪੂਰਨ ਸ਼ਰਧਾਂਜਲੀ ਦਿੱਤੀ ਹੈ। ਪੁਲਿਸ ਲਾਈਨ ’ਚ ਜ਼ਮੀਨ ਦੀ ਖੁਦਾਈ ਕਰ ਕੇ ਸਨਮਾਨ ਨਾਲ ਉਸ ਨੂੰ ਦਫਨਾਉਂਦੇ ਸਮੇਂ ਐੱਸਪੀ (ਐੱਚ) ਗੁਰਨਾਮ ਸਿੰਘ, ਡੀਐੱਸਪੀ (ਐੱਚ) ਦਿਲਬਾਗ ਸਿੰਘ, ਪੁਲਿਸ ਲਾਇੰਸ ਇੰਚਾਰਜ ਸਬ ਇੰਸਪੈਕਟਰ ਤੇਜਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਫੁੱਲ ਅਰਪਿਤ ਕੀਤੇ। ਇਸ ਤੋਂ ਪਹਿਲਾਂ ਵਿਕਟਰ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਸੀ। ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans