Menu

ਯੂਥ ਅਕਾਲੀ ਦਲ ਨੇ ਲਾਇਆ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਧਰਨਾ

ਸੰਗਰੂਰ, 13 ਜੁਲਾਈ – ਯੂਥ ਅਕਾਲੀ ਦਲ ਦੇ ਕਾਰਕੁੰਨਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੀ ਰਿਹਾਇਸ਼ ਦੇ ਨੇੜੇ ਧਰਨਾ ਦੇ ਕੇ ਮਾਨ ਤੇ ਆਪ ਦੀ ਸੂਬਾ ਇਕਾਈ ਵੱਲੋਂ ਸੂਬੇ ਦੇ ਖੇਤੀਬਾੜੀ ਤੇ ਉਦਯੋਗਿਕ ਸੈਕਟਰ ਨੂੰ ਤਬਾਹ ਕਰਨ ਦੀ ਸਾਜ਼ਿਸ਼ ਵਿਚ ਹਿੱਸਾ ਬਣਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਯੂਥ ਅਕਾਲੀ ਦਲ ਕਾਰਕੁੰਨਾਂ ਨੇ ਭਗਵੰਤ ਮਾਨ ਦੀ ਰਿਹਾਇਸ਼ ਤੱਕ ਮਾਰਚ ਕੀਤਾ ਤੇ ਪੰਜਾਬ ਦੇ ਚਾਰ ਥਰਮਲ ਪਲਾਂਟ ਸੱਤ ਦਿਨਾਂ ਦੇ ਅੰਦਰ ਅੰਦਰ ਬੰਦ ਕਰਨ ਲਈ ਸੁਪਰੀਮ ਕੋਰਟ ਵਿਚ ਪਾਈ ਪਟੀਸ਼ਨ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਵੱਲੋਂ ਕੇਂਦਰੀ ਵਾਤਾਵਰਣ ਮੰਤਰਾਲੇ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖੀ ਚਿੱਠੀ ਸਮੇਤ ਆਪ ਦੀ ਭੂਮਿਕਾ ਬਾਰੇ ਸਬੂਤ ਜਾਰੀ ਕੀਤੇ। ਆਪ ਨੇ ਮੰਗ ਕੀਤੀ ਸੀ ਕਿ ਵਾਤਾਵਰਣ ਪ੍ਰੋਟੈਕਸ਼ਨ ਐਕਟ ਦੀ ਧਾਰਾ 5 ਲਗਾ ਕੇ ਪੰਜਾਬ ਦੇ ਥਰਮਲ ਪਲਾਂਟਾਂ ਨੂੰ ਬੰਦ ਕੀਤਾ ਜਾਵੇ।
ਉਹਨਾਂ ਕਿਹਾ ਕਿ ਆਪ ਇਸ ਪੰਜਾਬ ਵਿਰੋਧੀ ਨਫਰਤ ਭਰੀ ਗਤੀਵਿਧੀ ਵਿਚ ਸ਼ਾਮਲ ਸੀ ਜਦਕਿ ਇਸਦੇ ਆਪਣੇ ਪ੍ਰਦੂਸ਼ਣ ਬੋਰਡ ਦਾ ਇਹ ਕਹਿਣਾ ਹੈ ਕਿ ਦਿੱਲੀ ਵਿਚ ਪ੍ਰਦੂਸ਼ਣ ਮੁੱਖ ਤੌਰ ’ਤੇ ਇੰਡਸਟਰੀ ਤੇ ਵੱਡੀ ਗਿਣਤੀ ਵਿਚ ਵਾਹਨਾਂ ਤੇ ਗੈਰ ਕਾਨੂੰਨੀ ਉਸਾਰੀ ਕੰਮਾਂ ਕਾਰਨ ਹੈ।
ਵਿਸ਼ਾਲ ਧਰਨੇ ਨੁੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਅੱਜ ਅਸੀਂ ਭਗਵੰਤ ਮਾਨ ਦੀ ਰਿਹਾਇਸ਼ ’ਤੇ ਸਬੂਤਾਂ ਸਮੇਤ ਆਏ ਹਾਂ ਤਾਂ ਜੋ ਕਿ ਉਸਨੁੰ ਦੁਬਾਰਾ ਇਹ ਝੁਠ ਬੋਲਣ ਦਾ ਮੌਕਾ ਨਾ ਮਿਲੇ ਕਿ ਦਿੱਲੀ ਸਰਕਾਰ ਸਿਰਫ ਪੰਜਾਬ ਦੇ ਥਰਮਲ ਪਲਾਂਟ ਅਪਗ੍ਰੇਡ ਕਰਵਾਉਣਾ ਚਾਹੁੰਦੀ ਹੈ ਤੇ ਬੰਦ ਨਹੀਂ ਕਰਵਾਉਣਾ ਚਾਹੁੰਦੀ। ਉਹਨਾਂ ਨੇ ਮਾਨ ਨੂੰ ਇਸ ਵਿਸ਼ੇ ’ਤੇ ਉਹਨਾਂ ਦੀ ਮਰਜ਼ੀ ਦੀ ਥਾਂ ’ਤੇ ਉਹਨਾਂ ਦੀ ਮਰਜ਼ੀ ਦੇ ਸਮੇਂ ’ਤੇ ਬਹਿਸ ਕਰਨ ਦੀ ਵੀ ਚੁਣੌਤੀ ਦਿੱਤੀ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਮੂਰਖ ਬਣਾਉਣ ਦੇ ਇਰਾਦੇ ਨਾਲ ਪੰਜਾਬ ਵਿਚ ਝੂਠ ਬੋਲਦੇ ਹਨ, ਭਗਵੰਤ ਮਾਨ ਨੂੰ ਪਾਰਟੀ ਵਿਚ ਆਪਣੀ ਕੁਰਸੀ ਬਚਾਉਣ ਲਈ ਇਹਨਾਂ ਝੂਠਾਂ ਨੂੰ ਵੇਚਣ ਦੀ ਜ਼ਿੰਮੇਵਾਰੀ ਨਿਭਾਉਣੀ ਪੈਂਦੀ ਹੈ ਅਤੇ ਇਹ ਅਸਲ ‘ਗੱਦਾਰ’ ਹਨ ਜਿਹਨਾਂ ਨੂੰ ਪੰਜਾਬੀ ਕਦੇ ਮੁਆਫ ਨਹੀਂ ਕਰਨਗੇ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕੇਜਰੀਵਾਲ ਵੱਲੋਂ ਪੇਸ਼ ਕੀਤੇ ਜਾ ਰਹੇ ਦਿੱਲੀ ਮਾਡਲ ਨੂੰ ਵੀ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਦਿੱਲੀ ਦੇ ਕਿਸਾਨ ਆਪਣੇ ਟਿਊਬਵੈਲ ਚਲਾਉਣ ਲਈ 4.46 ਰੁਪਏ ਪ੍ਰਤੀ ਯੂਨਿਟ ਦੇ ਨਾਲ ਨਾਲ 125 ਕਿਲੋ ਪ੍ਰਤੀਵਾਟ ਪ੍ਰਤੀ ਮਹੀਨਾ ਦੀ ਦਰ ’ਤੇ ਅਦਾਇਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਕਮਰਸ਼ੀਅਲ ਟੈਰਿਫ ਦੇਸ਼ ਵਿਚ ਸਭ ਤੋਂ ਵੱਧ 11.34 ਰੁਪਏ ਪ੍ਰਤੀ ਯੂਨਿਟ ਹੈ ਜਦਕਿ ਉਦਯੋਗਿਕ ਖਪਤਕਾਰ 9.80 ਰੁਪਏ ਪ੍ਰਤੀ ਯੂਨਿਟ ਦੀ ’ਤੇ ਬਿੱਲ ਤਾਰ ਰਹੇ ਹਨ। ਉਹਨਾਂ ਪੁੱਛਿਆ ਕਿ ਕੀ ਆਪ ਪੰਜਾਬ ਵਿਚ ਇਹ ਮਾਡਲ ਲਾਗੂ ਕਰਨਾ ਚਾਹੁੰਦੀ ਹੈ ?
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਪ ਨੇ ਪੰਜਾਬ ਵਿਰੋਧੀ ਏਜੰਡੇ ’ਤੇ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ  ’ਤੇ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ ਨਾਲ ਡੱਟਣ ਦਾ ਪਾਖੰਡ ਕੀਤਾ ਸੀ ਜਦਕਿ ਨਾਲ ਹੀ ਦਿੱਲੀ ਦੀ ਅਦਾਲਤ ਵਿਚ ਹਲਫੀਆ ਬਿਆਨ ਦਾਇਰ ਕੀਤਾ ਸੀ ਕਿ ਦਿੱਲੀ ਤੇ ਹਰਿਆਣਾ ਦਾ ਵੀ ਐਸ ਵੀ ਐਲ ਦੇ ਪਾਣੀ ’ਤ ਹੱਕ ਹੈ ਤੇ ਇਹ ਨਹਿਰ ਬਣਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਅਦਾਲਤ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਸੀ ਜਦਕਿ ਪੰਜਾਬ ਦੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਨ ਦਾ ਪਾਖੰਡ ਕੀਤਾ ਸੀ।
ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ’ਤੇ ਆਪ ਲੀਡਰਸ਼ਿਪ ਵੱਲੋਂ ਹਾਲ ਹੀ ਵਿਚ ਕੀਤੀਆਂ ਟਿੱਪਣੀਆਂ ਬਾਰੇ ਗੱਲ ਕਰਦਿਆਂ ਸ੍ਰੀ ਰੋਮਾਣਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਵੀ ਥਰਮਲ ਪਲਾਂਟ ਮੈਨੇਜਮੈਂਟਾਂ ਨੂੰ ਉਸੇ ਤਰੀਕੇ ਬਲੈਕਮੇਲਾਂ ਕਰਨਾ ਚਾਹੁੰਦੀ ਹੈ ਜਿਸ ਤਰੀਕੇ ਕਾਂਗਰਸ ਪਾਰਟੀ ਨੇ ਪਹਿਲਾਂ ਕੀਤਾ ਸੀ। ਉਹਨਾਂ ਕਿਹਾ ਕਿ ਪੰਜਾਬ ਵਿਚ ਪ੍ਰਾੲਦੇੀਵੇਟ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਤਹਿਤ ਦੇਸ਼ ਵਿਚ ਸਭ ਤੋਂ ਸਸਤੀਆਂ 2.86 ਰੁਪਏ ਅਤੇ 2.89 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦ ਲਈ ਸਮਝੌਤੇ ਕੀਤੇ ਹਨ। ਉਹਨਾਂ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਨੇ 4.75 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਸਮਝੌਤੇ ਕੀਤੇ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਕਾਸ਼ ਚੰਦ ਗਰਗ, ਵਿਨੱਰਜੀਤ ਸਿੰਘ ਗੋਲਡੀ, ਭੀਮ ਵੜੈਚ, ਸਿਮਰਨਪ੍ਰਤਾਪ ਸਿੰਘ ਬਰਨਾਲਾ, ਤਰਨਜੀਤ ਸਿੰਘ ਦੁੱਗਲ ਤੇ ਪਰਗਟ ਸਿੰਘ ਝਲੂਰ ਵੀ ਹਾਜ਼ਰ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans