ਨਵੀ ਦਿੱਲੀ, 14 ਜੁਲਾਈ- ਕੇਂਦਰ ਸਰਕਾਰ ਦੇ ਮਹਿਕਮਿਆਂ ਵਿਚ ਸੇਵਾ ਨਿਭਾ ਰਹੇ ਮੁਲਾਜ਼ਮਾਂ ‘ਤੇ ਪੈਨਸ਼ਨਰਾਂ ਨੂੰ ਵੱਡੇ ਗੱਫੇ ਦਿੰਦੇ ਹੋਏ ਮੋਦੀ ਸਰਕਾਰ ਨੇ ਮਹਿੰਗਾਈ ਭੱਤੇ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜੋ ਕਿ 17 ਤੋਂ ਵਧਾ ਕੇ 28 ਫੀਸਦੀ ਕੀਤਾ ਗਿਆ ਹੈ। ਇਹ ਵਾਧਾ 1 ਜੁਲਾਈ 2021 ਤੋਂ ਲਾਗੂ ਕੀਤਾ ਜਾਵੇਗਾ। ਕੇਂਦਰੀ ਮੰਤਰੀ ਮੰਡਲ ਵੱਲੋਂ ਇਹ ਵਾਧਾ 7ਵੇਂ ਤਨਖਾਹ ਕਮਿਸ਼ਨ ਦੇ ਅਧੀਨ ਕੀਤਾ ਗਿਆ ਹੈ।