Menu

ਨਿਊਜਰਸੀ ਵਿੱਚ ਬੱਚਿਆਂ ਦਾ ਆਨਲਾਈਨ ਸ਼ੋਸ਼ਣ ਕਰਨ ਵਾਲੇ ਦੋਸ਼ੀਆਂ ਨੂੰ ਕੀਤਾ ਕਾਬੂ

ਫਰਿਜ਼ਨੋ (ਕੈਲੀਫੋਰਨੀਆ), 15 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਨਿਊਜਰਸੀ ਵਿੱਚ ਪੁਲਿਸ ਨੇ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਬੱਚਿਆਂ ਦਾ ਆਨਲਾਈਨ ਸ਼ੋਸ਼ਣ ਕਰਨ ਵਾਲੇ ਤਕਰੀਬਨ 31 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਨਿਊਜਰਸੀ ਦੇ ਅਟਾਰਨੀ ਜਨਰਲ (ਏ ਜੀ) ਗੁਰਬੀਰ ਗਰੇਵਾਲ ਨੇ ਜਾਣਕਾਰੀ ਦਿੱਤੀ 18 ਤੋਂ 65 ਸਾਲ ਦੀ ਉਮਰ ਦੇ 31 ਆਦਮੀਆਂ ਨੂੰ ਅਪ੍ਰੈਲ ਤੋਂ ਜੂਨ ਦਰਮਿਆਨ ਫੜਿਆ ਗਿਆ ਸੀ। ਅਟਾਰਨੀ ਜਨਰਲ ਨੇ ਦੱਸਿਆ ਕਿ ਨਿਊਜਰਸੀ ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਅਤੇ ਗੇਮਿੰਗ ਐਪਸ ਦੇ ਜ਼ਰੀਏ ਬੱਚਿਆਂ ਦਾ ਆਨਲਾਈਨ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ  31 ਆਦਮੀਆਂ ਨੂੰ ਕਾਬੂ ਕੀਤਾ। ਇਹਨਾਂ ਵਿਅਕਤੀਆਂ ‘ਤੇ ਅਪ੍ਰੈਲ ਤੋਂ ਜੂਨ ਦਰਮਿਆਨ ਅਪਰਾਧਿਕ ਸ਼ੋਸ਼ਣ ਤੋਂ ਲੈ ਕੇ ਬਾਲ ਸੈਕਸ ਸ਼ੋਸ਼ਣ ਦੀ ਸਮੱਗਰੀ ਰੱਖਣ, ਜਿਸ ਵਿੱਚ ਬਾਲ ਬਲਾਤਕਾਰ ਦੀਆਂ ਵੀਡੀਓ ਵੀ ਸ਼ਾਮਲ ਹਨ, ਦੇ ਦੋਸ਼ ਹਨ। ਗਰੇਵਾਲ ਅਨੁਸਾਰ ਕੋਰੋਨਾ ਮਹਾਂਮਾਰੀ ਦੌਰਾਨ ਬੱਚਿਆਂ ਨੇ ਆਪਣੇ ਇਲੈਕਟ੍ਰਾਨਿਕ ਉਪਕਰਨਾਂ ਨਾਲ ਵਧੇਰੇ ਸਮਾਂ ਬਿਤਾਉਣਾ ਜਾਰੀ ਰੱਖਿਆ ਹੈ, ਇਸ ਲਈ ਮਾਪਿਆਂ ਨੂੰ ਚੌਕਸ ਰਹਿਣਾ ਚਾਹੀਦਾ ਹੈ। ਏ ਜੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵਿੱਚ 20 ਸਾਲਾਂ ਰਿਆਨ ਓਲਸਨ ਵੀ ਸ਼ਾਮਲ ਹੈ ਜਿਸ ਨੇ ਸੋਸ਼ਲ ਮੀਡੀਆ ‘ਤੇ ਇੱਕ ਗੇਮ ਰਾਹੀਂ ਪੀੜਤ ਲੜਕੀ ਨੂੰ ਜਿਨਸੀ ਸਮੱਗਰੀ ਭੇਜਣ ਬਦਲੇ ਅੰਕ ਪ੍ਰਾਪਤ ਕਰਨ ਲਈ ਕਿਹਾ। ਇਸੇ ਤਰ੍ਹਾਂ ਹੀ ਹੋਰਨਾਂ ਅਪਰਾਧੀਆਂ ਨੇ ਵੀ ਬੱਚਿਆਂ ਦਾ ਸ਼ੋਸ਼ਣ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਤਰੀਕੇ ਅਪਣਾਏ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans