Menu

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿਚ ਕੌਂਸਲਰਾਂ ਤੇ ਪੁਲੀਸ ਅਧਿਕਾਰੀਆਂ ਦੀ ਹੋਈ ਅਹਿਮ ਮੀਟਿੰਗ

ਬਠਿੰਡਾ, 16 ਜੁਲਾਈ – ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿਚ ਅੱਜ ਸ਼ਹਿਰ ਦੇ ਚੁਣੇ ਹੋਏ ਕਾਂਗਰਸ ਦੇ ਕੌਂਸਲਰਾਂ ਅਤੇ ਪੁਲਿਸ ਅਧਿਕਾਰੀਆਂ, ਥਾਣੇ ਦੇ ਥਾਣੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿੱਤ ਮੰਤਰੀ ਨੇ ਪੁਲੀਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੁਣੇ ਹੋਏ ਨੁਮਾਇੰਦਿਆਂ ਦੀ ਗੱਲ ਸੁਣਨ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ, ਉਨਾਂ ਇਹ ਵੀ ਹਦਾਇਤ ਕੀਤੀ ਕਿ ਜਾਤੀ ਰੰਜਿਸ਼ ਦੀ ਰਾਜਨੀਤੀ ਨੂੰ ਪਾਸੇ ਛੱਡ ਕੇ ਸ਼ਹਿਰ ਵਿਚ ਰਾਮ ਰਾਜ ਲਿਆਉਣ ਲਈ ਪੁਲੀਸ ਪ੍ਰਸ਼ਾਸਨ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਵੇ ਤਾਂ ਜੋ ਸ਼ਹਿਰ ਵਾਸੀ ਬਿਨਾਂ ਕਿਸੇ ਡਰ ਤੋਂ ਜਿੰਦਗੀ ਬਤੀਤ ਕਰ ਸਕਣ।

          ਉਨਾਂ ਕਿਹਾ ਕਿ ਸੱਚ ਨੂੰ ਸੱਚ ਅਤੇ ਝੂਠ ਨੂੰ ਝੂਠ ਕਹਿਣ ਨਾਲ ਸੱਚੀ ਤਸਵੀਰ ਬਣਦੀ ਹੈ। ਸ. ਬਾਦਲ ਨੇ ਕਿਹਾ ਕਿ ਬਠਿੰਡਾ ਸ਼ਹਿਰ ‘ਚ 6 ਮਹੀਨਿਆਂ ਦੇ ਅੰਦਰ-ਅੰਦਰ ਰਾਮ-ਰਾਜ ਲਿਆ ਕੇ ਦਿਖਾਉਣ ਤਾਂ ਜੋ ਹਰ ਆਮ ਇਨਸਾਨ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰੇ ਅਤੇ ਕਾਨੂੰਨ ’ਚ ਹੀ ਰਹਿ ਕੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਤਾਂ ਜੋ ਬਠਿੰਡੇ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾ ਕੇ ਪੰਜਾਬ ਦੇ ਸਾਹਮਣੇ ਪੇਸ਼ ਕੀਤਾ ਜਾ ਸਕੇ।

        ਇਸ ਮੌਕੇ ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੌਕ ਪ੍ਰਧਾਨ , ਡਿਪਟੀ ਮੇਅਰ ਹਰਮੰਦਰ ਸਿੰਘ ਸਿੱਧੂ, ਇੰਪਰੂਵਮੈਂਟ ਟਰੱਸਟ ਚੇਅਰਮੈਨ ਕੇ ਕੇ ਅਗਰਵਾਲ,ਜੈਜੀਤ ਜੌਹਲ, ਅਰੁਣ ਵਧਾਵਨ, ਐਸਪੀ ਜਸਪਾਲ ਸਿੰਘ, ਡੀਐਸਪੀ ਗੁਰਜੀਤ ਰੋਮਾਣਾ, ਮੈਂਬਰ ਫਾਇਨਾਂਸ ਕਮੇਟੀ ਪ੍ਰਵੀਨ ਗਰਗ, ਬਲਜਿੰਦਰ ਠੇਕੇਦਾਰ, ਸੰਦੀਪ ਗੋਇਲ, ਰਾਜਨ ਗਰਗ, ਪਵਨ ਮਾਨੀ ਅਤੇ ਸਮੂਹ ਕੌਂਸਲਰ ਮੌਜੂਦ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans