Menu

ਯੂਥ ਵੀਰਾਂਗਣਾਂਏਂ (ਬਠਿੰਡਾ) ਵੱਲੋਂ 30 ਜਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਬਠਿੰਡਾ, 21 ਜੁਲਾਈ: ਯੂਥ ਵੀਰਾਂਗਣਾਂਏਂ ਇਕਾਈ ਬਠਿੰਡਾ ਦੀਆਂ ਵਲੰਟੀਅਰਾਂ ਵੱਲੋਂ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਇੱਕ ਸਾਦੇ ਪ੍ਰੋਗਰਾਮ ਰਾਹੀਂ ਸ਼ਿਵ ਮੰਦਿਰ ਪਰਮਾਨੰਦ ਧਾਮ ਪਿੰਗਲਵਾੜਾ ਆਸ਼ਰਮ ਵਿਖੇ 30 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਰੈਡ ਕਰਾਸ, ਬਠਿੰਡਾ ਦੇ ਸੈਕਟਰੀ ਦਰਸ਼ਨ ਕੁਮਾਰ ਬਾਂਸਲ ਨੇ ਰਾਸ਼ਨ ਵੰਡਣ ਦੀ ਰਸਮ ਅਦਾ ਕੀਤੀ ਅਤੇ ਯੂਥ ਵੀਰਾਂਗਣਾਂਵਾਂ ਵੱਲੋਂ ਕੀਤੇ ਇਸ ਨੇਕ ਕਾਰਜ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਰੈਡ ਕਰਾਸ ਵੱਲੋਂ ਵੀ ਪਿੰਗਲਵਾੜਾ ਦੇ ਵਾਸੀਆਂ ਨੂੰ ਪਹਿਲ ਦੇ ਅਧਾਰ ਤੇ ਸਹਾਇਤਾ ਦਿੱਤੀ ਜਾਂਦੀ ਹੈ। ਅੱਜ ਯੂਥ ਵੀਰਾਂਗਣਾਂ ਸੰਸਥਾ ਨੇ ਇਨ੍ਹਾਂ ਜਰੂਰਤਮੰਦ ਪਰਿਵਾਰਾਂ ਦੀ ਮੱਦਦ ਕੀਤੀ ਗਈ ਹੈ ਮੈਂ ਇੰਨ੍ਹਾਂ ਦਾ ਬਹੁਤ ਧੰਨਵਾਦੀ ਹਾਂ। ਇਸ ਤੋਂ ਇਲਾਵਾ ਅੱਜ ਰੈਡ ਕਰਾਸ ਵੱਲੋਂ ਇਨ੍ਹਾਂ ਜਰੂਰਤਮੰਦ ਪਰਿਵਾਰਾਂ ਨੂੰ ਮਾਸਕ ਵੀ ਦਿੱਤੇ ਗਏ ਹਨ। ਇਸ ਮੌਕੇ ਰੈਡ ਕਰਾਸ ਦੇ ਫਸਟ ਏਡ ਟਰੇਨਰ ਨਰੇਸ਼ ਪਠਾਣੀਆਂ ਨੇ ਯੂਥ ਵੀਰਾਂਗਣਾਂ ਵੱਲੋਂ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਹਾਜਰੀਨ ਨੂੰ ਕੋਵਿਡ-19 ਦੀਆਂ ਗਾਈਡਲਾਈਨਜ਼ ਬਾਰੇ ਜਾਗਰੂਕ ਕੀਤਾ ਅਤੇ ਇੰਨ੍ਹਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਮਾਹਿਰਾਂ ਵੱਲੋਂ ਕਰੋਨਾ ਦੀ ਤੀਜੀ ਲਹਿਰ ਬਾਰੇ ਵੀ ਕਿਹਾ ਜਾ ਰਿਹਾ ਇਸ ਲਈ ਸਭ ਨੇ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ, ਸੈਨਟਾਈਜੇਸ਼ਨ ਅਤੇ ਬਾਰ-ਬਾਰ ਹੱਥ ਧੋਣ ਦੇ ਨਾਲ-ਨਾਲ ਘਰਾਂ ’ਚ ਸਾਫ ਸਫਾਈ ਦਾ ਵੀ ਖਾਸ ਖਿਆਲ ਰੱਖਣਾ ਹੈ ਤਾਂ ਕਿ ਅਸੀਂ ਖੁਦ, ਪਰਿਵਾਰ ਅਤੇ ਪੂਰੇ ਸਮਾਜ ਨੂੰ ਸੁਰੱਖਿਅਤ ਰੱਖ ਸਕੀਏ। ਪਿੰਗਲਵਾੜਾ ਸੰਸਥਾ ਦੇ ਪ੍ਰਧਾਨ ਵਰਿੰਦਰ ਪਾਂਡੇ, ਸਕੱਤਰ ਵਰਿੰਦਰ ਤਿਵਾੜੀ ਅਤੇ ਮੀਤ ਪ੍ਰਧਾਨ ਲਕਸ਼ਮਣ ਦਾਸ ਨੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦੀਆਂ ਮੈਂਬਰਾਂ ਸਮੇਂ-ਸਮੇਂ ਸਿਰ ਉਨ੍ਹਾਂ ਦੀ ਸਹਾਇਤਾ ਲਈ ਆਉਂਦੀਆਂ ਰਹਿੰਦੀਆਂ ਹਨ ਅਤੇ ਹੁਣ ਵੀ ਭਵਿੱਖ ’ਚ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ। ਯੂਥ ਵਲੰਟੀਅਰ ਨੀਤੂ ਸ਼ਰਮਾ ਨੇ ਦੱਸਿਆ ਕਿ ਸਾਡੀ ਸੰਸਥਾ ਪਿਛਲੇ 11 ਸਾਲਾਂ ਤੋਂ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਨੇ ਸਾਡੇ ਕੋਲ ਰਾਸ਼ਨ ਦੀ ਸਮੱਸਿਆ ਰੱਖੀ ਸੀ ਜਿਸ ਤੇ ਚਲਦਿਆਂ ਸਾਡੀਆਂ ਵਲੰਟੀਅਰਾਂ ਨੇ ਰਲ ਕੇ ਇਨ੍ਹਾਂ ਪਰਿਵਾਰਾਂ ਨੂੰ ਰਾਸ਼ਨ ਦੇ ਕੇ ਮੱਦਦ ਕਰਨ ਦਾ ਫੈਸਲਾ ਲਿਆ। ਅੱਜ ਸੰਸਥਾ ਵਲੰਟੀਅਰਾਂ ਵੱਲੋਂ ਇਨ੍ਹਾਂ 30 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ ਹੈ। ਇਸ ਮੌਕੇ ਯੂਥ ਵਲੰਟੀਅਰ ਸੁਖਵੀਰ, ਸਪਨਾ, ਸੁਨੀਤਾ, ਅਨੂ, ਸਾਕਸ਼ੀ, ਸੋਨੀ, ਸਿਮਰਨ, ਜਸਪ੍ਰੀਤ, ਨੈਨਸੀ ਅਤੇ ਹੋਰ ਵਲੰਟੀਅਰਾਂ ਹਾਜਰ ਸਨ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…