Menu

ਪੰਜਾਬ ਦੇ ਲੋਕਾਂ ਨੂੰ ਲਾਵਾਰਿਸ ਛੱਡ ਸੂਬਾ ਸਰਕਾਰ ਪਈ ਸੁੱਤੀ -‘ਕਾਕਾ ਬਰਾੜ’

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ ( ਪਰਗਟ ਸਿੰਘ ) – ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਪਹਿਲੀ ਗਰੰਟੀ ਨੂੰ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਸਰਕਲ ਪੱਧਰ ‘ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ ਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ਼ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਆਖਿਆ ਕਿ ਪਿਛਲੇ 10 ਸਾਲ ਅਕਾਲੀ ਭਾਜਪਾ ਸਰਕਾਰ ਅਤੇ ਸਾਢੇ 4 ਸਾਲ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨਾਂ ਦਾ ਸ਼ੋਸਣ ਹੀ ਕੀਤਾ ਹੈ। ਉਨਾਂ ਕਿਹਾ ਕਿ ਸਿਰਫ ਗੱਲਾਂ ਨਾਲ ਹੀ ਸਮਾਂ ਲੰਘਾਇਆ ਜਾ ਰਿਹਾ ਹੈ। ਹੁਣ ਰਹਿੰਦੇ ਚਾਰ ਮਹੀਨੇ ਸਿੱਧੂ ਦੇ ਪ੍ਰਧਾਨ ਬਨਣ ਦੀ ਖੁਸ਼ੀ ਵਿੱਚ ਢੋਲ ਵਜਾਦਿਆਂ ਲੰਘ ਜਾਣੇ ਹਨ ਪ੍ਰੰਤੂ ਪੰਜਾਬ ਦੇ ਲੋਕਾਂ ਦੀ ਕਿਸੇ ਨੂੰ ਕੋਈ ਪ੍ਰਵਾਹ ਨਹੀਂ। ਲੋਕ ਤਾਂ ਭੁੱਖੇ ਅਤੇ ਬਿਨਾਂ ਇਲਾਜ਼ ਦੇ ਮਰ ਰਹੇ ਹਨ ਪਰ ਸੂਬੇ ਦੀ ਸਰਕਾਰ ਇਸ ਪਾਸੇ ਧਿਆਨ ਦੇਣ ਦੀ ਬਜਾਏ ਸਿਰਫ ਜਸ਼ਨਾਂ ਵਿੱਚ ਡੁੱਬੀ ਪਈ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਹੁਣ ਤੀਜੇ ਬਦਲ ਦੇ ਰੂਪ ਵਿੱਚ ਦੇਖਣ ਲੱਗ ਪਏ ਹਨ। ‘ਕਾਕਾ ਬਰਾੜ’ ਨੇ ਆਖਿਆ ਕਿ ਜਦੋਂ ਦੀ ਪਾਰਟੀ ਸੁੁਪਰੀਮੋ ਅਰਵਿੰਦ ਕੇਜ਼ਰੀਵਾਲ ਵੱਲੋਂ ਬਿਜਲੀ ‘ਤੇ ਪਹਿਲੀ ਗਰੰਟੀ ਦਿੱਤੀ ਗਈ ਹੈ ਉਦੋਂ ਤੋਂ ਹੀ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਉਨਾਂ ਕਿਹਾ ਕਿ ਪਾਰਟੀ ਆਦੇਸ਼ ਮੁਤਾਬਿਕ ਇਹ ਪਹਿਲੀ ਗਰੰਟੀ ਹਰ ਘਰ ਤੱਕ ਪਹੁੰਚਾਈ ਜਾਵੇਗੀ। ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ ਨੇ ਆਖਿਆ ਕਿ ਹੁਣ ਲੋਕ ਪੂਰੇ ਸਤੇ ਪਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਦੁਆਉਣ ਲਈ ਪੰਜਾਬ ਦੇ ਲੋਕ ਪੱਬਾਂ ਭਾਰ ਹੋਏ ਪਏ ਹਨ। ਇਸ ਮੌਕੇ ਸਤਪਾਲ ਸਿੰਘ, ਗਗਨ ਕੁਮਾਰ, ਜੁਗਨੂੰ ਸਿੰਘ, ਵਾਈਸ ਪ੍ਰਧਾਨ ਕਿਸਾਨ ਵਿੰਗ ਸ਼ਮਸ਼ੇਰ ਸਿੰਘ ਵੜਿੰਗ ਆਦਿ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

  

ਓਲੰਪਿਕਸ ਚ ਭਾਰਤੀ ਹਾਕੀ ਟੀਮ ਨੇ ਕੀਤੀ…

ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ…

ਵਿਦੇਸ਼ ਫਰਾਰ ਹੋਣ ਤੋਂ ਰੋਕਣ…

26 ਜੁਲਾਈ – ਦਿੱਲੀ ਪੁਲਿਸ ਨੇ ਦਿੱਲੀ…

ਕਾਰਗਿਲ ‘ਚ ਆਪਣੀਆਂ ਜਾਨਾਂ ਕੁਰਬਾਨ…

ਕਾਰਗਿਲ ਵਿਜੈ ਦਿਵਸ ਮੌਕੇ ਉੱਤੇ ਭਾਰਤੀ ਹਥਿਆਰਬੰਦ…

ਟਰੈਕਟਰ ਚਲਾਕੇ ਸੰਸਦ ਪੁੱਜੇ ਰਾਹੁਲ…

ਦਿੱਲੀ, 26 ਜੁਲਾਈ- ਕਾਂਗਰਸੀ ਸਾਂਸਦ ਰਾਹੁਲ ਗਾਂਧੀ…

Listen Live

Subscription Radio Punjab Today

Our Facebook

Social Counter

  • 20449 posts
  • 1 comments
  • 0 fans

Log In