Menu

ਰਾਜਾਂ ਦੇ ਅਧਿਕਾਰਾਂ ‘ਤੇ ਸਿੱਧਾ ਡਾਕਾ ਹੈ ਨਵਾਂ ਬਿਜਲੀ ਸੋਧ ਬਿਲ: ਭਗਵੰਤ ਮਾਨ

ਚੰਡੀਗੜ੍ਹ, 22 ਜੁਲਾਈ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਸੰਸਦ ‘ਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿਲ 2021 ਕਿਸਾਨਾਂ ਅਤੇ ਗਰੀਬਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਸਿੱਧਾ ਡਾਕਾ ਹੈ।
ਵੀਰਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਸਤਾਵਿਤ ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।
ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰਦਾ ਹੋਇਆ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਬੈਠਾ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਬੇਰਹਿਮੀ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪਦੀ ਹੋਈ ਮੋਦੀ ਸਰਕਾਰ ਕਿਸਾਨਾਂ ਸਮੇਤ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਸਾਰੇ ਵਰਗਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਕਰਨ ਜਾ ਰਹੀ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2021 ਜੇਕਰ ਲਾਗੂ ਹੋ ਗਿਆ ਤਾਂ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ ‘ਤੇ ਮਿਲਣ ਵਾਲੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਦੌਰਾਨ ਕੇਂਦਰੀ ਮੰਤਰੀ ਪਿਯੂਸ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਭਰੋਸਾ ਦਿੱਤਾ ਸੀ ਬਿਜਲੀ ਸੋਧ ਬਿਲ ਸੰਸਦ ‘ਚ ਪੇਸ਼ ਨਹੀਂ ਕੀਤਾ ਜਾਵੇਗਾ। ਬਾਅਦ ਵਿੱਚ ਜਦੋਂ ਸਰਬ ਪਾਰਟੀ ਬੈਠਕ ਦੌਰਾਨ ਉਨ੍ਹਾਂ (ਮਾਨ) ਨੇ ਇਸ ਬਾਰੇ ਸਵਾਲ ਕੀਤਾ ਤਾਂ ਜਵਾਬ ਮਿਲਿਆ ਕਿ ਉਹ ਤਾਂ ਕਿਸਾਨਾਂ ਨਾਲ ਗੱਲਬਾਤ ਸਿਰੇ ਚੜ੍ਹਨ ਦੀ ਸ਼ਰਤ ‘ਤੇ ਸੀ ਕਿ ਬਿਜਲੀ ਸੋਧ ਬਿਲ ਪੇਸ਼ ਨਹੀਂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੋਧ ਬਿਲ ਪਾਸ ਹੋਣ ਪਿੱਛੋਂ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਤੀ ਅਤੇ ਟੈਕਸ (ਜੀ.ਐਸ.ਟੀ) ਪਿੱਛੋਂ ਹੁਣ ਬਿਜਲੀ ਦੇ ਅਧਿਕਾਰ ‘ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ, ਜੋ ਸੰਘੀ ਢਾਂਚੇ ਦੀ ਸ਼ਰੇਆਮ ਉਲੰਘਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਅਨਾਜ ਭੰਡਾਰ ‘ਚ 40 ਫ਼ੀਸਦੀ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਖੇਤਰ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਪੰਜਾਬ ਸਰਕਾਰ ਇਹ ਸਬਸਿਡੀ ਚੁੱਕਦੀ ਹੈ, ਪਰੰਤੂ ਨਵੇਂ ਬਿਜਲੀ ਸੋਧ ਬਿਲ ਵੀ ਦੀਆਂ ਸ਼ਰਤਾਂ ਤਹਿਤ ਬਿਜਲੀ ਖੇਤਰ ਦੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਤਹਿਤ ਖੇਤੀ ਖੇਤਰ ਨੂੰ ਇਸ ਕਦਰ ਮਹਿੰਗਾ ਬਣਾਇਆ ਜਾ ਰਿਹਾ ਹੈ, ਤਾਂ ਕਿ ਕਿਸਾਨ ਮਜਬੂਰ ਹੋ ਕੇ ਕਾਰਪੋਰੇਟ ਘਰਾਣਿਆਂ ਅੱਗੇ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਲੇ ਦੀ ਭਾਵਨਾ ਨਾਲ ਪ੍ਰੇਸ਼ਾਨ ਕਰ ਰਹੀ ਹੈ। ਇਸੇ ਸਿਲਸਿਲੇ ਤਹਿਤ ਹਵਾ ਪ੍ਰਦੂਸ਼ਣ ਬਿਲ ਲਿਆਂਦਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਦੇ ਨਾਲ ਨਾਲ ਬਿਜਲੀ ਸੋਧ ਬਿਲ ਅਤੇ ਹਵਾ ਪ੍ਰਦੂਸ਼ਣ ਬਿਲ ਦਾ ਸੰਸਦ ਤੋਂ ਸੜਕ ਤੱਕ ਬੁਲੰਦ ਆਵਾਜ਼ ਨਾਲ ਵਿਰੋਧ ਜਾਰੀ ਰੱਖਣਗੇ

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans