Menu

ਅਮਰੀਕਾ ਵਿੱਚ 40 ਲੱਖ ਤੋਂ ਜਿਆਦਾ ਬੱਚੇ ਹੋਏ ਕੋਰੋਨਾ ਵਾਇਰਸ ਨਾਲ ਪੀੜਤ

ਫਰਿਜ਼ਨੋ (ਕੈਲੀਫੋਰਨੀਆ), 23 ਜੁਲਾਈ (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਨੇ ਜਿੱਥੇ ਲੱਖਾਂ ਬਾਲਗ ਲੋਕਾਂ ਨੂੰ ਪੀੜਤ ਕੀਤਾ ਹੈ, ਉੱਥੇ ਹੀ ਲੱਖਾਂ ਅਮਰੀਕੀ ਬੱਚੇ ਵੀ ਵਾਇਰਸ ਨਾਲ ਪੀੜਤ ਹੋਏ ਹਨ। ਅਮੈਰਿਕਨ ਅਕਾਦਮੀ ਆਫ਼ ਪੀਡੀਆਟ੍ਰਿਕਸ (ਆਪ) ਅਤੇ ਚਿਲਡਰਨਜ਼ ਹਸਪਤਾਲ ਐਸੋਸੀਏਸ਼ਨ ਦੀ ਨਵੀਂ ਰਿਪੋਰਟ ਦੇ ਅਨੁਸਾਰ, ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ 4 ਮਿਲੀਅਨ ਤੋਂ ਵੱਧ ਬੱਚਿਆਂ ਨੇ ਕੋਵਿਡ -19 ਲਈ ਪਾਜੇਟਿਵ ਟੈਸਟ ਕੀਤੇ ਹਨ। ਰਿਪੋਰਟ ਅਨੁਸਾਰ 15 ਜੁਲਾਈ ਤੱਕ, ਲੱਗਭਗ 4.09 ਮਿਲੀਅਨ ਬੱਚੇ ਕੋਵਿਡ -19 ਨਾਲ ਸੰਕਰਮਿਤ ਹੋਏ ਹਨ।  ਪਿਛਲੇ ਕੁੱਝ ਮਹੀਨਿਆਂ ਦੌਰਾਨ ਹਫਤਾਵਾਰੀ ਰਿਪੋਰਟਾਂ ‘ਚ ਮਾਮਲਿਆਂ ਵਿੱਚ ਕਮੀ ਤੋਂ ਬਾਅਦ, ਜੁਲਾਈ ਦੌਰਾਨ ਦੇਸ਼ ਵਿੱਚ ਇਹਨਾਂ ਦੇ ਮਾਮਲਿਆਂ ਵਿੱਚ ਵਾਧਾ ਵੇਖਣ ਨੂੰ ਮਿਲਿਆ। 15 ਜੁਲਾਈ ਨੂੰ ਖ਼ਤਮ ਹੋਏ ਹਫ਼ਤੇ ਵਿੱਚ 23,500 ਤੋਂ ਵੱਧ ਬੱਚਿਆਂ ਦੇ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਕੋਵਿਡ -19 ਦੇ ਸਾਰੇ ਮਾਮਲਿਆਂ ‘ਚ ਬੱਚਿਆਂ ਦੀ ਲਾਗ 14.2 ਪ੍ਰਤੀਸ਼ਤ ਹੈ। ਇਸਦੇ ਇਲਾਵਾ ਹਸਪਤਾਲਾਂ ਵਿੱਚ ਬੱਚਿਆਂ ਦੀ ਗਿਣਤੀ 1.3 ਤੋਂ 3.6 ਪ੍ਰਤੀਸ਼ਤ ਹੈ ਅਤੇ ਕੋਵਿਡ -19 ਦੀਆਂ ਸਾਰੀਆਂ ਮੌਤਾਂ ਦੀ ਦਰ 0 ਤੋਂ 0.26 ਪ੍ਰਤੀਸ਼ਤ ਹੈ। ਆਪ ਦੇ ਅਨੁਸਾਰ ਕੋਵਿਡ -19 ਦੇ ਕਾਰਨ ਗੰਭੀਰ ਬਿਮਾਰੀ ਬੱਚਿਆਂ ਵਿੱਚ ਬਹੁਤ ਘੱਟ ਹੈ, ਹਾਲਾਂਕਿ, ਬੱਚਿਆਂ ‘ਤੇ ਮਹਾਂਮਾਰੀ ਦੇ ਪ੍ਰਭਾਵਾਂ ਬਾਰੇ ਵਧੇਰੇ ਅੰਕੜੇ ਇਕੱਠੇ ਕਰਨ ਦੀ ਜ਼ਰੂਰਤ ਹੈ। ਜਿਕਰਯੋਗ ਹੈ ਕਿ ਵਾਇਰਸ ਨਾਲ ਪੀੜਤ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਭਾਵਨਾਤਮਕ ਅਤੇ ਮਾਨਸਿਕ ਸਿਹਤ ‘ਤੇ ਵੀ ਅਸਰ ਪਿਆ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans