Menu

ਸੁਖਬੀਰ ਸਿੰਘ ਬਾਦਲ ਵੱਲੋਂ ਮਟਕਾ ਚੌਂਕ ’ਤੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ

ਕਿਸਾਨ ਅੰਦੋਲਨ ਦੇ ਹੱਕ ਵਿਚ ਪੰਜ ਮਹੀਨਿਆਂ ਤੋਂ ਚੌਂਕ ’ਤੇ ਬੈਠੇ ਬਾਬਾ ਜੀ ਨਾਲ ਇਕਜੁੱਟਤਾ ਪ੍ਰਗਟਾਈ

ਚੰਡੀਗੜ੍ਹ, 24 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਮਟਕਾ ਚੌਂਕ ’ਤੇ ਕਰਨਾਲ ਦੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਚੌਂਕ ’ਤੇ ਬੈਠੇ ਬਜ਼ੁਰਗ ਵਿਖਾਵਾਕਰੀ ਨਾਲ ਇਕਜੁੱਟਤਾ ਪ੍ਰਗਟ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਬਾ ਕਿਸਾਨ ਅੰਦੋਲਨ ਦੀ ਭਾਵਨਾ ਨੁੰ ਹੀ ਸ਼ਰਧਾਦੇ ਫੁੱਲ ਭੇਂਟ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੁੰ ਇਹਨਾਂ ਤੋਂ ਸਿੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਨਿਸ਼ਕਾਮ ਤੇ ਨਿਰਸਵਾਰਥ ਸੇਵਾ ਹੈ। ਉਹਨਾਂ ਕਿਹਾ ਕਿ ਮੈਂ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ ਤੇ ਅੰਦੋਲਨ ਦੀ ਸਫਲਤਾ ਲਈ ਅਰਦਾਸ ਕਰਦਾ ਹਾਂ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ, ਉਹਨਾਂ ਨੁੰ ਬਾਬਾ ਲਾਭ ਸਿੰਘ ਦੇ ਵਿਲੱਖਣ ਰੋਸ ਪ੍ਰਦਰਸ਼ਨ ਬਾਰੇ ਉਦੋਂ ਪਤਾ ਲੱਗਾ ਜਦੋਂ ਉਹਨਾਂ ਨੇ ਇਸ ਸਬੰਧੀ ਚਲ ਰਹੇ ਸੰਸਦ ਦੇ ਸੈਸ਼ਨ ਦੌਰਾਨ ਬਾਬਾ ਜੀ ਦੀ ਵੀਡੀਓ ਵੇਖੀ। ਉਹਨਾਂ ਕਿਹਾ ਕਿ ਮੈਂ ਇਥੇ ਆ ਕੇ ਮਾਣ ਮਹਿਸੂਸ ਕਰਦਾ ਹਾਂ ਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦਾ ਆਸ਼ੀਰਵਾਦ ਲੈਣ ਆਇਆ ਹਾਂ। ਬਾਦਲ ਨੇ ਬਜ਼ੁਰਗ ਵਿਖਾਵਾਕਾਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖਾਲਸਾ ਪੰਥ ਦੇ ਮਜ਼ਬੂਤ  ਥੰਮ ਹਨ ਤੇ ਕਿਹਾ ਕਿ ਪੰਥ ਨੂੰ ਉਹਨਾਂ ’ਤੇ ਮਾਣ ਹੈ। ਉਹਨਾਂ ਕਿਹਾ ਕਿ ਬਾਬਾ ਜੀ ਦੇ ਧਰਨੇ ਨਾਲ ਹਜ਼ਾਰਾਂ ਲੋਕ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਹੋਏ ਹਨ ਤੇ ਉਹਨਾਂ ਦਾ ਧਰਨਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਨੈ ਕੇ ਕੀਤੇ ਜਾ ਰਹੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦਾ ਪ੍ਰਤੀਕ ਹੈ। ਬਾਦਲ ਨੇ ਕੁਝ ਸਮਾਂ ਬਜ਼ੁਰਗ ਵਿਖਾਵਾਕਾਰੀ ਨਾਲ ਬਿਤਾਇਆ ਤੇ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ। ਬਾਬਾ ਜੀ ਨੇ ਅਕਾਲੀ ਦਲ ਪ੍ਰਧਾਨ ਨੁੰ ਆਸ਼ੀਰਵਾਦ ਦਿੰਦਿਆਂ ਪਿਛਲੀ ਅਕਾਲੀ ਸਰਕਾਰ ਵੱਲੋਂ ਸੂਬੇ ਦੇ ਅਮੀਰ ਸਭਿਆਚਾਰਕ ਵਿਰਸੇ ਦੀ ਪ੍ਰਫੁੱਲਤਾ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਬਾਬਾ ਜੀ ਨੇ ਦੱਸਿਆ ਕਿ ਉਹਨਾਂ ਨੁੰ ਪਹਿਲਾਂ ਯੂ ਟੀ ਪ੍ਰਸ਼ਾਸਨ ਚੌਂਕ ਤੋਂ ਪਾਸੇ ਕਰਨਾ ਚਾਹੁੰਦਾ ਸੀ ਪਰ ਉਹ ਭਵਿੱਖੀ ਪੀੜੀਆਂ ਨੁੰ ਪ੍ਰੇਰਿਤ ਕਰਨ ਵਾਸਤੇ ਆਪਣਾ ਧਰਨਾ ਜਾਰੀ ਰੱਖਣ ਵਾਸਤੇ ਦ੍ਰਿੜ੍ਹ ਸੰਕਲਪ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans