Menu

ਕਾਂਗਰਸ ਦੇ ਬਲਾਕ ਮੀਤ ਪ੍ਰਧਾਨ ਡਾ. ਖਿੱਚੀ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਕਾਂਗਰਸ ਦੀ ਖੇਡ ਖਤਮ : ਸਰੂਪ ਸਿੰਗਲਾ

ਬਠਿੰਡਾ 26 ਜੁਲਾਈ – ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਾਲੀ ਕਾਂਗਰਸ ਤੇ ਹੋਰਨਾਂ ਪਾਰਟੀਆਂ ਨੂੰ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬਲਾਕ ਦੇ ਮੀਤ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ ਕੁਲਵੰਤ ਖਿੱਚੀ ਤੇ ਸ਼ਿਵ ਸੈਨਾ ਤੇ ਆਮ ਆਦਮੀ ਪਾਰਟੀ ਦੇ ਕਈ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਅੈਲਾਨ ਕਰ ਦਿੱਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਨੂੰ ਸਾਬਕਾ ਵਿਧਾਇਕ ਅਤੇ ਬਠਿੰਡਾ ਸ਼ਹਿਰੀ ਖੇਤਰ ਤੋਂ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਸਿਰੋਪਾਓ ਪਾ ਕੇ ਜੀ ਆਇਆਂ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ।ਜ਼ਿਕਰਯੋਗ ਹੈ ਕਿ ਡਾਕਟਰ ਖਿੱਚੀ ਦਾ ਲਾਈਨੋ ਪਾਰ ਇਲਾਕੇ ਦੇ ਕਰੀਬ 7 ਵਾਰਡਾਂ ਵਿੱਚ ਵੱਡਾ ਪ੍ਰਭਾਵ ਹੈ । ਇਸ ਮੌਕੇ ਡਾ ਖਿੱਚੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦਾ ਕਾਰਨ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਭ੍ਰਿਸ਼ਟ ਨੀਤੀਆਂ ਅਤੇ ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕਰਨਾ ਦੱਸਿਆ ।ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੱਡੇ ਵੱਡੇ ਵਾਅਦਿਆਂ ਨਾਲ ਸੱਤਾ ਤੇ ਕਾਬਜ਼ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਟੀਮ ਵਾਲੀ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ ਤੇ ਹੁਣ ਕਾਂਗਰਸ ਦੀ ਖੇਡ ਖ਼ਤਮ ਹੋ ਚੁੱਕੀ ਹੈ ਕਿਉਂਕਿ ਕਾਂਗਰਸ ਨੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ,ਬਲਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕ ਹਿੱਤ ਵਿੱਚ ਉਲੀਕੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ, ਬਠਿੰਡਾ ਵਿੱਚ ਲੋਕਾਂ ਨੂੰ ਸਹੂਲਤ ਦੇਣ ਦੀ ਬਜਾਏ ਵਿਕਾਸ ਦੇ ਨਾਂ ਤੇ ਕਰੋੜਾਂ ਰੁਪਏ ਦੇ ਘਪਲੇ ਕੀਤੇ ਗਏ, ਜਿਸ ਕਰਕੇ ਸ਼ਹਿਰ ਵਾਸੀ ਖਜਾਨਾ ਮੰਤਰੀ ਅਤੇ ਉਸ ਦੀ ਟੀਮ ਤੋਂ ਛੁਟਕਾਰਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹੱਕ ਵਿਚ ਲਹਿਰ ਚੱਲ ਪਈ ਜੋ 2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ ਅਤੇ ਸਰਕਾਰ ਬਣਦਿਆਂ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਮੌਕੇ ਉਨ੍ਹਾਂ ਦੇ ਲਾਲ ਨਿਰਮਲ ਸਿੰਘ ਸੰਧੂ ,ਗੁਰਸੇਵਕ ਸਿੰਘ ਮਾਨ, ਹਰਵਿੰਦਰ ਗੰਜੂ ,ਜਗਦੀਪ ਸਿੰਘ ਗਹਿਰੀ ਅਤੇ ਹੋਰ ਮੈਂਬਰ ਸ਼ਾਮਲ ਸਨ ।

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਕਰਨਗੇ ਚੋਣ…

ਨਵੀਂ ਦਿੱਲੀ, 10 ਮਈ 2024 – ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40246 posts
  • 0 comments
  • 0 fans