ਟੋਕੀਓ, 27 ਜੁਲਾਈ- ਜਪਾਨ ਦੀ ਰਾਜਧਾਨੀ ਟੋਕੀਓ ਚ ਜਾਰੀ ਓਲੰਪਿਕ ਖੇਡਾਂ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਅੱਜ ਆਪਣਾ ਦੂਜਾ ਮੈਚ ਸਪੇਨ ਨੁੰ 3-0 ਨਾਲ ਹਰਾ ਕੇ ਜਿੱਤ ਲਿਆ ਹੈ। ਭਾਰਤੀ ਟੀਮ ਵੱਲੋਂ ਦੋ ਗੋਲ ਰੁਪਿੰਦਰਪਾਲ ਸਿੰਘ ਅਤੇ ਇਕ ਸਿਮਰਨਜੀਤ ਸਿੰਘ ਨੇ ਕੀਤਾ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੁੰ ਹਰਾਇਆ ਸੀ ਪਰ ਆਸਟਰੇਲੀਆ ਤੋਂ ਹਾਰ ਗਈ ਸੀ।