Menu

ਅਕਾਲੀ ਦਲ ਵੱਲੋਂ ਕਾਂਗਰਸ ਤੇ ਸਹਿਕਾਰੀ ਸਭਾ ਕੋਠਾ ਗੁਰੂਕਾ ਤੇ ਧੱਕੇ ਨਾਲ ਕਬਜ਼ਾ ਕਰਨ ਦੇ ਦੋਸ਼

ਚੋਣਾਂ ਵਿੱਚ ਹਾਰ ਦੇ ਡਰੋਂ ਕਾਂਗਰਸੀ ਕਰ ਰਹੇ ਹਨ ਧੱਕੇਸ਼ਾਹੀ- ਮਲੂਕਾ
ਬਠਿੰਡਾ, 27 ਜੁਲਾਈ (ਜਸਪ੍ਰੀਤ) – ਨਗਰ ਪੰਚਾਇਤ ਦੀ ਪ੍ਰਧਾਨਗੀ ਦੀ ਚੋਣ ਤੋਂ ਬਾਅਦ ਇੱਕ ਵਾਰ ਫੇਰ ਹੁਣ ਕੋਠਾ ਗੁਰੂਕਾ ਸਹਿਕਾਰੀ ਸਭਾ ਦੀ ਚੋਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੇ ਕਾਂਗਰਸ ਵੱਲੋਂ ਚੋਣ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਮਾਲ ਮੰਤਰੀ ਦੀ ਸ਼ਹਿ ਤੇ ਪੁਲਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਸਲ ਵਿਚ ਕਾਂਗਰਸੀ ਆਗੂ ਸਹਿਕਾਰੀ ਸਭਾ ਦੀ ਚੋਣ ਵਿੱਚ ਹਾਰ ਦੇ ਡਰੋਂ ਧੱਕੇਸ਼ਾਹੀ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਹਲਕਾ ਰਾਮਪੁਰਾ ਫੂਲ ਵਿੱਚ ਸਹਿਕਾਰੀ ਸਭਾ ਅਤੇ ਨਗਰ ਪੰਚਾਇਤੀ ਚੋਣਾਂ ਦੌਰਾਨ ਮਾਲ ਮੰਤਰੀ ਦੀ ਸ਼ਹਿ ਤੇ ਪੁਲੀਸ ਪ੍ਰਸ਼ਾਸਨ ਨੇ ਲੋਕਤੰਤਰ ਦਾ ਘਾਣ ਕੀਤਾ ਗਿਆ ਅਤੇ ਅੱਜ ਕੋਠਾ ਗੁਰੂਕਾ ਸਹਿਕਾਰੀ ਸਭਾ ਦੀ ਹੋਣ ਵਾਲੀ ਚੋਣ ਵਿਚ ਵੀ ਕਾਂਗਰਸੀ ਉਮੀਦਵਾਰਾਂ ਦੀ ਹਾਰ ਤੈਅ ਸੀ, ਜਿਸਦੇ ਡਰੋਂ ਕਾਂਗਰਸੀ ਆਗੂਆਂ ਨੇ ਪੁਲਸ ਪ੍ਰਸ਼ਾਸਨ ਦੀ ਮੱਦਦ ਨਾਲ ਸ਼ਰੇਆਮ ਗੁੰਡਾਗਰਦੀ ਕੀਤੀ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 9 ਮੈਂਬਰ ਸੁਖਦੇਵ ਸਿੰਘ, ਗੁਰਜੰਟ ਸਿੰਘ, ਤੇਜਾ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਕਰਮਜੀਤ ਕੌਰ, ਅਵਤਾਰ ਸਿੰਘ, ਗੁਰਦੇਵ ਕੌਰ ਅਤੇ ਹਰਬੰਸ ਸਿੰਘ ਨੂੰ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਕਾਂਗਰਸੀ ਆਗੂਆਂ ਵੱਲੋਂ ਸਹਿਕਾਰੀ ਅੰਦਰ ਜਾਣ ਤੋਂ ਰੋਕਿਆ ਗਿਆ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 9 ਮੈਂਬਰ ਆਪਣੇ ਨਾਮਜ਼ਦਗੀ ਕਾਗਜ਼ ਨਹੀਂ ਭਰ ਸਕੇ। ਮਲੂਕਾ ਦਾ ਦੋਸ਼ ਹੈ ਕਿ ਪੁਲਸ ਪ੍ਰਸ਼ਾਸਨ ਦੀ ਮਦਦ ਨਾਲ ਕਾਂਗਰਸੀ ਆਗੂਆਂ ਨੇ ਸਹਿਕਾਰੀ ਸਭਾ ਦੇ ਦਰਵਾਜ਼ੇ ਬੰਦ ਕਰ ਕੇ ਚੋਣ ਪ੍ਰਕਿਰਿਆ ਪੂਰੀ ਕਰ ਦਿੱਤੀ ਤੇ ਗੈਰਕਾਨੂੰਨੀ ਢੰਗ ਨਾਲ ਲੋਕਤੰਤਰ ਦਾ ਘਾਣ ਕਰਕੇ ਸਹਿਕਾਰੀ ਸਭਾ ਤੇ ਕਾਂਗਰਸ ਨੇ ਕਬਜ਼ਾ ਕਰ ਲਿਆ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ ਤੇ ਸਹਿਕਾਰੀ ਸਭਾ ਦੀ ਚੋਣ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਜਥੇਦਾਰ ਹਾਕਮ ਸਿੰਘ ਮਨਿੰਦਰ ਸਿੰਘ ਮਿੰਦੀ ਜੀਤ ਵੱਡਾ ਘਰ ਬਲੌਰ ਸਰਪੰਚ ਧੰਨਾ ਸਿੰਘ ਰਾਜ ਸਰਪੰਚ ਸੁਖਮੰਦਰ ਸਰਾਂ ਗੁਰਲਾਲ ਸਿੰਘ ਲਾਲੀ ਰਾਮ ਸਿੰਘ ਸੁਖਜੀਤ ਕੌਰ ਭੱਠਲ ਕਾਕਾ ਸਿੰਘ ਗੀਤਾ ਭੱਲਾ ਜਗਸੀਰ ਭਗਤਾ ਹਰਬੰਸ ਭੱਲਾ ਰਜਿੰਦਰ ਕੁਮਾਰ ਹਰ ਬਲਵਿੰਦਰ ਮਿੱਠੂ ਗੁਰਨਾਮ ਢਿੱਲੋਂ ਅਮਰਜੀਤ ਭੱਲਾ ਸਮੇਤ ਸੈਂਕੜੇ ਵਰਕਰਾਂ ਵੱਲੋਂ ਸਹਿਕਾਰੀ ਸਭਾ ਦੇ ਬਾਹਰ ਵਿਰੋਧ ਵਿੱਚ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In