Menu

ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰਾਂ ਫੇਲ ਹੋਈ- ਕਿਸਾਨ ‘ਤੇ ਮਜ਼ਦੂਰ ਆਗੂ

ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਬਠਿੰਡਾ ਚ ਕੀਤਾ ਮਾਰਚ
ਬਠਿੰਡਾ, 27 ਜੁਲਾਈ (ਜਸਪ੍ਰੀਤ)- ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੁਬਾਈ ਸੱਦੇ ਤਹਿਤ ਅੱਜ ਸੈਕੜੇ ਮਜ਼ਦੂਰਾਂ ਨੇ ਮੁਜ਼ਾਹਰਾ ਕਰਕੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਗ ਪੱਤਰ ਦਿੱਤਾ। ਮਾਰਚ ਤੋਂ ਪਹਿਲਾਂ ਮਜ਼ਦੂਰਾਂ ਨੇ ਰੋਜ਼ ਰੋਜ਼ ਗਾਰਡਨ ਲਾਗੇ ਪੁਲ ਹੇਠਾਂ ਰੈਲੀ ਕੀਤੀ। ਜਿੱਥੇ ਮਜ਼ਦੂਰਾਂ ਨੇ ਕਾਂਗਰਸ ਸਰਕਾਰ ਵਿਰੁੱਧ ਰੋਹ ਭਰਪੂਰ ਨਾਅਰੇਬਾਜੀ ਕੀਤੀ। ਰੈਲੀ ਨੂੰ ਸਬੋਧਨ ਕਰਦੇ ਹੋਏ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ ‘ਤੇ ਮਿੱਠੂ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ‘ਤੇ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਤੇ ਗੁਰਦੀਪ ਸਿੰਘ ਭੋਖੜਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਹਰਵਿੰਦਰ ਸਿੰਘ ਸੇਮਾ ਤੇ ਪ੍ਰਿਤਪਾਲ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੀ ਆਗੂ ਜਸਵੀਰ ਕੌਰ ਸਰਾਂ ਤੇ ਕਾਕਾ ਸਿੰਘ ਮੁਹਾਲਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਸੇਲਵਰਾ ‘ਤੇ ਜਗਸੀਰ ਸਿੰਘ ਮਹਿਰਾਜ ਆਦਿ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਵਿੱਚ ਕੀਤੇ ਘਰ-ਘਰ ਰੁਜ਼ਗਾਰ ਦੇਣ, ਮਜ਼ਦੂਰਾਂ ਦੇ ਕਰਜੇ ਤੇ ਬਿਜਲੀ ਦੇ ਬਿੱਲ ਮਾਫ ਕਰਨ, ਚੋਣਾਂ ਵਿੱਚ ਕੀਤੇ ਵਾਅਦੇ ਮੁਤਾਬਿਕ ਪੈਨਸ਼ਨਾਂ ਵਿੱਚ ਵਾਧਾ ਕਰਨ ਅਤੇ ਰਾਸ਼ਨ ਡੀਪੂਆਂ ਤੋਂ ਕਣਕ ਸਮੇਤ ਚਾਹ ਪੱਤੀ,ਖੰਡ ,ਦਾਲਾਂ ਤੇ ਦੇਸੀ ਘਿਉ ਦੇ ਪੈਕਟ ਦੇਣ ਦੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰਾਂ ਫੇਲ ਹੋਈ ਹੈ । ਉਨਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਮਜ਼ਦੂਰਾਂ ‘ਤੇ ਸਮਾਜਿਕ ਜਬਰ ਪਹਿਲਾਂ ਨਾਲੋਂ ਕਈ ਗੁਣਾ ਵੱਧ ਚੁੱਕਾ ਹੈ ਅਤੇ ਹੱਕ ਮੰਗਦੇ ਲੋਕਾਂ ‘ਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ। ਉਨਾਂ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਮਜ਼ਦੂਰਾਂ ਦੇ ਸਾਰੇ ਕਰਜੇ ਤੇ ਬਿਜਲੀ ਦੇ ਬਿੱਲ ਮਾਫ ਨਾ ਕੀਤੇ ,ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਤੇ ਪੰਜ ਲੱਖ ਰੁਪਏ ਜਾਰੀ ਨਾ ਕੀਤੇ ਅਤੇ ਵਿਧਵਾ ਬੁਢਾਪਾ ਪੈਨਸ਼ਨਾਂ ਪੰਜ ਹਜਾਰ ਨਾ ਕੀਤੀਆਂ ਤਾਂ ਪਟਿਆਲਾ ਵਿਖੇ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9 ਤੋਂ 11 ਅਗਸਤ ਤੱਕ ਲਾਏ ਜਾ ਰਹੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਸ਼ਾਮਲ ਹੋਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ ।ਅੱਜ ਦੇ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਮੂਲੀਅਤ ਕਰਕੇ ਮਜ਼ਦੂਰ ਮੰਗਾਂ ਨਾਲ ਇੱਕਜੁਟਤਾ ਪ੍ਰਗਟ ਕੀਤੀ।

ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ…

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਅਮਰੀਕਾ ਪਹੁੰਚੇ। ਇਸ ਦੌਰਾਨ ਏਅਰਪੋਰਟ ‘ਤੇ ਭਾਰਤੀ ਭਾਈਚਾਰੇ…

ਅਗਲੇ 3 ਦਿਨ ਲਗਾਤਾਰ ਬਾਰਸ਼…

ਉੱਤਰ-ਪੱਛਮੀ ਅਤੇ ਪੱਛਮੀ ਸੂਬਿਆਂ ਵਿੱਚ ਭਾਰੀ ਮੀਂਹ…

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ…

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ…

ਜਲਦ ਖੁੱਲਣ ਜਾ ਰਹੀ ਹੈ…

ਨੇਪਾਲ ਸਰਕਾਰ ਨੇ ਭਾਰਤ ਦੀ ਸਰਹੱਦ ਨੂੰ…

Listen Live

Subscription Radio Punjab Today

Our Facebook

Social Counter

  • 21421 posts
  • 1 comments
  • 0 fans

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ…

ਫਰਿਜ਼ਨੋ ਯੂਨੀਵਰਸਿਟੀ ਹਾਈ ਸਕੂਲ ਨੇ…

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)…

ਜੋਅ ਬਾਈਡੇਨ ਨੇ ਜਸਟਿਸ ਟਰੂਡੋ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

ਅਮਰੀਕਾ:  ਕੈਂਟਕੀ ਦੇ  ਨਰਸਿੰਗ ਹੋਮ…

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/…

Log In