Menu

ਦਸਤ ਰੋਕੂ ਪੰਦਰਵਾੜੇ ਤਹਿਤ ਭਵਾਨੀਗੜ੍ਹ ਦੇ 4721 ਬੱਚਿਆਂ ਨੂੰ ਵੰਡੇ ਓ.ਆਰ.ਐਸ. ਪੈਕੇਟ: ਡਾ. ਮਹੇਸ਼ ਆਹੂਜਾ

ਸੰਗਰੂਰ, 27 ਜੁਲਾਈ – 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ‘ਚ ਸਿਹਤ ਵਿਭਾਗ ਵੱਲੋਂ 19 ਜੁਲਾਈ ਤੋਂ 2 ਅਗਸਤ ਤੱਕ    ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਆਹੂਜਾ ਨੇ ਦੱਸਿਆ ਕਿ ਸੀ. ਐਚ. ਸੀ. ਭਵਾਨੀਗੜ੍ਹ ਵੱਲੋਂ ਸਮੂਹ 67 ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਹੁਣ ਤੱਕ 0- 5 ਸਾਲ ਤੱਕ ਦੇ 4721 ਬੱਚਿਆਂ ਨੂੰ ਓ.ਆਰ.ਐਸ. ਪੈਕਟ ਵੰਡੇ ਜਾ ਚੁੱਕੇ ਹਨ।
ਡਾ. ਆਹੂਜਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ’ਤੇ ਘੋਲ ਦੇਣ ਅਤੇ ਬੱਚੇ ਨੂੰ ਦਸਤ ਦੀ ਹਾਲਤ ਵਿਚ ਜ਼ਿੰਕ ਦੀਆਂ ਗੋਲੀਆਂ ਦੇਣ ਅਤੇ ਸਾਫ ਸਫਾਈ ਰੱਖਣ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਨ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦਸਤ ਲੱਗਣ ’ਤੇ ਬੱਚੇ ਨੂੰ ਤੁਰੰਤ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਜੋ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਬਲਾਕ ਐਜੂਕੇਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਹਰ ਸਾਲ ਦਸਤ ਰੋਗ 0-5 ਸਾਲ ਦੇ ਇੱਕ ਲੱਖ ਤੋਂ ਵੱਧ ਬੱਚਿਆਂ ਦੀ ਜਾਨ ਲੈ ਲੈਂਦਾ ਹੈ। ਇਸ ਲਈ ਆਸ਼ਾ ਵੱਲੋਂ 5 ਸਾਲ ਤੱਕ ਦੇ ਬੱਚਿਆਂ ਲਈ ਓ.ਆਰ.ਐਸ ਦੇ ਪੈਕਟ ਪਰਿਵਾਰਾਂ ਨੂੰ ਦਿਤੇ ਜਾ ਰਹੇ ਹਨ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਮਲਟੀਪਰਪਜ਼ ਹੈਲਥ ਵਰਕਰਜ਼ ਅਤੇ ਆਸ਼ਾ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲਗਣ ਤੇ ਘੋਲ ਪਿਲ਼ਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲਗੇ ਹੋਣ ਉਹਨਾਂ ਨੂੰ ਜ਼ਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਂਦੀਆਂ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans