Menu

ਡਾਕਟਰਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖਤਮ ਕਰਵਾਵੇ ਪੰਜਾਬ ਸਰਕਾਰ-ਨੀਲ ਗਰਗ

ਤੀਜੀ ਕੋਰੋਨਾ ਲਹਿਰ ਤੋਂ ਪਹਿਲਾਂ ਡਾਕਟਰਾਂ ਨੂੰ ਉਨ੍ਹਾਂ ਦੇ ਕੰਮ ਤੇ ਵਾਪਸ ਭੇਜਣਾ ਅਤਿ ਜ਼ਰੂਰੀ

ਬਠਿੰਡਾ, 28 ਜੁਲਾਈ- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸਰਕਾਰੀ ਡਾਕਟਰਾਂ ਦੇ ਨਾਨ ਪ੍ਰੈਕਟਿਸ ਭੱਤੇ ਨੂੰ 25% ਤੋਂ ਘਟਾ ਕੇ 20% ਕਰਨ ਅਤੇ ਬੇਸਿਕ ਸੈਲਰੀ ਨਾਲੋਂ ਵੱਖਰਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਨਾਲ ਡਾਕਟਰਾਂ ਨੂੰ ਮਿਲਣ ਵਾਲਾ ਨਾਨ ਪ੍ਰੈਕਟਿਸ ਭੱਤਾ ਹੀ ਨਹੀਂ ਘਟੇਗਾ ਬਲਕਿ ਕੁੱਲ ਤਨਖ਼ਾਹ ਵੀ ਘਟ ਜਾਵੇਗੀ ਜੋ ਕਿ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਨਾਲ ਸ਼ਰ੍ਹੇਆਮ ਧੱਕਾ ਹੈ। ਡਾਕਟਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਆਪਣੀ ਜਾਨ ਤਲੀ ਤੇ ਧਰ ਕੇ ਕੋਰੋਨਾ ਵਰਗੀ ਮਹਾਂਮਾਰੀ ਵਿੱਚ ਵੀ ਲੋਕਾਂ ਦੀ ਸੇਵਾ ਵਿੱਚ ਜੁਟੇ ਸਰਕਾਰੀ ਡਾਕਟਰਾਂ ਨਾਲ ਇਸ ਤੋਂ ਵੱਡੀ ਬੇਇਨਸਾਫੀ ਨਹੀਂ ਹੋ ਸਕਦੀ। ਸੈਂਕੜੇ ਡਾਕਟਰ ਇਸ ਕੋਰੋਨਾ ਮਹਾਂਮਾਰੀ ਵਿੱਚ ਮਰੀਜ਼ਾਂ ਦਾ ਇਲਾਜ ਕਰਦਿਆਂ ਆਪਣੀਆਂ ਜਾਨਾਂ ਗਵਾ ਬੈਠੇ ਹਨ ਅਤੇ ਸਰਕਾਰ ਛੇਵੇਂ ਪੇ ਕਮਿਸ਼ਨ ਦੇ ਨਾਂ ਉੱਤੇ ਡਾਕਟਰਾਂ ਨਾਲ ਧੋਖਾ ਕਰ ਰਹੀ ਹੈ। ਆਪ ਆਗੂ ਨੇ ਕਿਹਾ ਕਿ ਡਾਕਟਰ ਆਪਣੀਆਂ ਮੰਗਾਂ ਦੇ ਲਈ ਪਿਛਲੇ ਇਕ ਮਹੀਨੇ ਤੋਂ ਹੜਤਾਲ ਤੇ ਹਨ ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਨਾ ਤਾਂ ਓ ਪੀ ਡੀ ਚੱਲ ਰਹੀ ਹੈ ਅਤੇ ਨਾ ਹੀ ਸਰਜਰੀ ਹੋ ਰਹੀ ਹੈ ਜਿਸ ਦਾ ਸਭ ਤੋਂ ਵੱਧ ਖ਼ਮਿਆਜ਼ਾ ਗ਼ਰੀਬ ਅਤੇ ਆਮ ਲੋਕ ਭੁਗਤ ਰਹੇ ਹਨ। ਮਾਹਰਾਂ ਮੁਤਾਬਕ ਕੋਰੋਨਾ ਦੀ ਤੀਜੀ ਲਹਿਰ ਵੀ ਆਉਣ ਵਾਲੀ ਹੈ। ਇਨ੍ਹਾਂ ਹਾਲਾਤਾਂ ਵਿੱਚ ਪੰਜਾਬ ਸਰਕਾਰ ਕਿਵੇਂ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰੇਗੀ?

ਨੀਲ ਗਰਗ ਨੇ ਡਾਕਟਰਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਡਾਕਟਰਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਇਸ ਉੱਤੇ ਪੁਨਰ ਵਿਚਾਰ ਕਰਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans