Menu

2022 ਦੀਆਂ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਨੇ ਸਰਗਰਮੀਆਂ ਕੀਤੀਆਂ ਤੇਜ਼

ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਾ ਪਾਰਟੀ, ਸੂਬੇ ਦੀ ਤਰੱਕੀ ਹੀ ਮੁੱਖ ਏਜੰਡਾ : ਸਰੂਪ ਸਿੰਗਲਾ
ਕਾਂਗਰਸ ਵੱਲੋਂ ਕੱਟੇ ਗਏ ਨੀਲੇ ਕਾਰਡ, ਸ਼ਗਨ ਸਕੀਮ, ਪੈਨਸ਼ਨਾਂ ਦੀ ਬਣ ਰਹੀ ਲਿਸਟ, ਸਰਕਾਰ ਆਉਣ ਤੇ ਕਰਾਂਗੇ ਬਹਾਲ
ਬਠਿੰਡਾ 28 ਜੁਲਾਈ – ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਵੱਲੋਂ ਸਰਗਰਮੀਆਂ ਲਗਾਤਾਰ ਤੇਜ਼ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਹਿਬਾਨਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਆਪਣੇ ਆਪਣੇ ਇਲਾਕੇ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਲੋੜਵੰਦ ਵਿਅਕਤੀਆਂ ਦੇ ਕੱਟੇ ਗਏ ਨੀਲੇ ਕਾਰਡ, ਆਟਾ ਦਾਲ ਸਕੀਮ ਕਾਰਡ, ਸ਼ਗਨ ਸਕੀਮ, ਪੈਨਸ਼ਨਾਂ, ਅਤੇ ਆਯੂਸ਼ਮਾਨ ਲਾਭਪਾਤਰੀ ਕਾਰਡ ਦੀ ਲਿਸਟ ਬਣਾਉਣ ਸਮੇਤ ਲੋੜਵੰਦ ਪਰਿਵਾਰਾਂ ਦੀ ਨਿਸ਼ਾਨਦੇਹੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਆਉਣ ਤੇ ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਹਿੱਤ ਸਕੀਮਾਂ ਦਾ ਲਾਭ ਮਿਲ ਸਕੇ। ਸਰੂਪ ਸਿੰਗਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਾ ਪਾਰਟੀ ਹੈ ਜਿਸ ਵਿੱਚ ਹਰ ਵਰਗ ਦਾ ਬਰਾਬਰ ਸਨਮਾਨ ਤੇ ਸਤਿਕਾਰ ਹੁੰਦਾ ਹੈ ਅਤੇ ਸੂਬੇ ਦੀ ਤਰੱਕੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਲੀਡਰਸ਼ਿਪ ਦਾ ਮੁੱਖ ਏਜੰਡਾ ਹੈ, ਜਦੋਂ ਕਿ ਕਾਂਗਰਸ ਪਾਰਟੀ ਨੇ ਜਾਤੀਵਾਦ ਦੇ ਨਾਂ ਤੇ ਸੂਬੇ ਵਿਚ ਮਾਹੌਲ ਖ਼ਰਾਬ ਕਰਨ ਲਈ ਸਾਜ਼ਿਸ਼ਾਂ ਰਚੀਆਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨ, ਸਾਬਕਾ ਸੈਨਿਕਾਂ ਸਮੇਤ ਰਿਟਾਇਰਡ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੇ ਗੌਰ ਕਰਨ ਦੀ ,ਤਾਂ ਜੋ ਉਨ੍ਹਾਂ ਨੂੰ ਸਨਮਾਨ ਮਿਲ ਸਕੇ ਪ੍ਰੰਤੂ ਕਾਂਗਰਸ ਸਰਕਾਰ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਰਿਟਾਇਰਡ ਮੁਲਾਜ਼ਮਾਂ ਸਾਬਕਾ ਸੈਨਿਕਾਂ ਦੇ ਸਨਮਾਨ ਲਈ ਵੱਡੇ ਯਤਨ ਕੀਤੇ ਜਾਣਗੇ ਤੇ ਇਹ ਵੱਡੀ ਪ੍ਰਾਪਤੀ ਹੋਵੇਗੀ ।ਇਸ ਮੌਕੇ ਬਰਸਾਤੀ ਪਾਣੀ ਦੇ ਮਾੜੇ ਨਿਕਾਸ ਪ੍ਰਬੰਧਾਂ ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਸਮੂਹ ਸਰਕਲ ਪ੍ਰਧਾਨ ਸਾਹਿਬਾਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਠਿੰਡਾ ਵਿੱਚ ਵਿਕਾਸ ਦੇ ਨਾਮ ਤੇ ਹੋਏ ਘਪਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ । ਇਸ ਮੌਕੇ ਮੁੱਖ ਤੌਰ ਤੇ ਸੁਖਦੇਵ ਸਿੰਘ ਗੁਰਥੜੀ, ਬਲਵਿੰਦਰ ਸਿੰਘ ਬਿੰਦਰ, ਨੰਦ ਸਿੰਘ,ਕਨਵਰ ਹੈਪੀ ਠੇਕੇਦਾਰ, ਜਲੰਧਰ ਸਿੰਘ, ਰਾਹੁਲ ਕਾਂਸਲ, ਹਰਜਿੰਦਰ ਸਿੰਘ ਟੋਨੀ, ਹੰਸਰਾਜ ਮਿੱਠੂ, ਤੇਜਾ ਸਿੰਘ ਆਦਿ ਹਾਜ਼ਰ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans