Menu

ਕੋਵਿਡ-19 ਦੇ ਕੇਸਾਂ ਵਿੱਚ ਕਮੀਂ ਆਈ ਪਰ ਇਹ ਅਵੇਸਲੇ ਹੋਣ ਦਾ ਵੇਲਾ ਨਹੀਂ: ਰਾਮਵੀਰ

ਸੰਗਰੂਰ, 28 ਜੁਲਾਈ – ਕੋਵਿਡ-19 ਦੇ ਕੇਸਾਂ ਵਿੱਚ ਕਮੀਂ ਤਾਂ ਆਈ ਹੈ ਪਰ ਇਹ ਅਵੇਸਲੇ ਹੋਣ ਦਾ ਸਮਾਂ ਨਹੀਂ ਹੈ ਸਗੋਂ ਹੋਰ ਵਧੇਰੇ ਸੰਜੀਦਗੀ ਨਾਲ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਲੋੜ ਹੈ ਤਾਂ ਜੋ ਕੋਵਿਡ ਦੀ ਟੁੱਟ ਰਹੀ ਚੇਨ ਮੁੜ ਸੁਰਜੀਤ ਨਾ ਹੋ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਇਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਕੀਤਾ।

ਸ਼੍ਰੀ ਰਾਮਵੀਰ ਨੇ ਕਿਹਾ ਕਿ ਕੋਰੋਨਾਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਤਰਾ ਅਜੇ ਟਲਿਆ ਨਹੀਂ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਕਿਸੇ ਤੀਰਥ ਯਾਤਰਾ ਜਾਂ ਘੁੰਮਣ ਉਪਰੰਤ ਵਾਪਸ ਪਰਤਿਆ ਹੈ ਤਾਂ ਉਹ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਅਤੇ ਕਿਸੇ ਵੀ ਤਰ੍ਹਾਂ ਦਾ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਆਪਣੀ ਜਾਂਚ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਕੋਵਿਡ ਟੀਕਾਕਰਨ ਮੁਹਿੰਮ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ ਕਰੀਬ 3 ਲੱਖ ਵਿਅਕਤੀਆਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਟੀਕਾਕਰਨ ਕੈਂਪ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦਾ ਮੌਸਮ ਦੌਰਾਨ ਮੱਛਰਾਂ ਕਾਰਨ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਹੋਣ ਦਾ ਵੀ ਖ਼ਤਰਾ ਵੱਧ ਜਾਂਦਾ ਹੈ ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਘਰਾਂ, ਦਫ਼ਤਰਾਂ ਆਦਿ ਦੇ ਕੂਲਰ, ਗਮਲੇ ਆਦਿ ਨੂੰ ਹਫ਼ਤੇ ’ਚ ਘੱਟੋ ਘੱਟ ਇੱਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ ਤਾਂ ਜੋ ਉਨ੍ਹਾਂ ’ਚ ਖੜ੍ਹੇ ਪਾਣੀ ਅੰਦਰ ਮੱਛਰ ਨਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਸ਼ੂਆਂ, ਫ਼ਸਲਾਂ ਆਦਿ ਦਾ ਵੀ ਵਧੇਰੇ ਧਿਆਨ ਰੱਖਿਆ ਜਾਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans