Menu

ਢੀਂਡਸਾ ਵੱਲੋਂ ਇਕੱਲੇ ਤੌਰ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ, ਸਾਰੇ ਹਲਕਿਆਂ ਵਿੱਚ ਖੜੇ ਕੀਤੇ ਜਾਣਗੇ ਉਮੀਦਵਾਰ

dhindsa

Sukhdev Singh Dhindsa

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਡ) ਵੱਲੋਂ 2022 ਦੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਪਣੇ ਦਮ ‘ਤੇ ਚੋਣਾਂ ਲੜੇਗੀ ਅਤੇ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਜੇਤੂ ਝੰਡਾ ਲਹਿਰਾਇਆ ਜਾਵੇਗਾ।

ਸ. ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦਾ ਗਠਨ ਸੱਤਾ ਦੇ ਲੋਭ ਲਈ ਨਹੀਂ ਸਗੋਂ ਪੰਥ ਅਤੇ ਪੰਜਾਬ ਦੇ ਭਲੇ ਲਈ ਪੂਰਨ ਤੌਰ ‘ਤੇ ਕੰਮ ਕਰਦੇ ਹੋਏ ਸ਼ੋ੍ਮਣੀ ਅਕਾਲੀ ਦਲ, ਐਸਜੀਪੀਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਪਰਿਵਾਰ ਦੇ ਕਬਜ਼ੇ ਹੇਠੋਂ ਆਜ਼ਾਦ ਕਰਵਾਉਣਾ ਹੈ।

ਚੋਣਾਂ ਵਿੱਚ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਹੋਰ ਪਾਰਟੀ ਗਠਜੋੜ ਨਹੀਂ ਕਰੇਗੀ ਕਿਉਂਕਿ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਦੇ ਲੋਕ ਦੁਖੀ ਹਨ, ਜਿਸ ਲਈ ਉਹ ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਚੌਥਾ ਫਰੰਟ ਬਣਾਉਣ ਦੀ ਲੋੜ ‘ਤੇ ਜੋਰ ਦੇਣਗੇ, ਪਰੰਤੂ ਕਦੇ ਵੀ ਖੁਦ ਗਠਜੋੜ ਕਰਨ ਦੀ ਪਹਿਲ ਨਹੀਂ ਕਰਨਗੇ।

ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਕੁੱਝ ਦਿਨਾਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਦਰਸ਼ਾਉਂਦਾ ਮੈਨੀਫੈਸਟੋ ਵੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਕਈਂ ਨਾਮਵਰ ਸ਼ਖਸ਼ੀਅਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਹਿੱਸਾ ਬਣਨ ਜਾ ਰਹੀਆਂ ਹਨ। ਜਿਸ ਨਾਲ ਪਾਰਟੀ ਨੂੰ ਹੋਰ ਵੀ ਮਜਬੂਤੀ ਮਿਲੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans