Menu

‘ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ’ ਏਮਜ਼ ਵਲੋਂ ਤਿੰਨ ਮਹੀਨਿਆਂ ਦੀ ਕਰਵਾਈ ਜਾਵੇਗੀ ਮੁਫ਼ਤ ਟ੍ਰੇਨਿੰਗ : ਪਰਮਵੀਰ ਸਿੰਘ

 ਬਠਿੰਡਾ, 29 ਜੁਲਾਈ – ਕਰੋਨਾ ਮਹਾਂਮਾਰੀ ਦੇ ਚਲਦਿਆਂ ਅਤੇ ਸੰਭਾਵੀਂ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲੇ ’ਚ ਸੁਵਿਧਾਵਾਂ ਵਧਾਉਣ ਵਾਸਤੇ ਸਿਹਤ ਸੈਕਟਰ ਨਾਲ ਸਬੰਧਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਿਲੇ ਦੇ ਨੌਜਵਾਨਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਸਿਖਲਾਈ ਕਰਵਾਈ ਜਾਵੇਗੀ। ਇਸ ਸਬੰਧੀ ਵਰਚੂਅਲ ਪੋ੍ਰਗਰਾਮ ਦੌਰਾਨ ਡਾਇਰੈਕਟਰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਸ਼੍ਰੀ ਹਰਪ੍ਰੀਤ ਸਿੰਘ ਸੂਧਨ (ਆਈ.ਏ.ਐਸ.) ਵਲੋਂ ਏਮਜ਼ ਨਾਲ ਸਮਝੌਤਾ ਕੀਤਾ ਗਿਆ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੰਕਲਪ ਪ੍ਰੋਜੈਕਟ ਅਧੀਨ ਤਿੰਨ ਮਹੀਨਿਆਂ ਦੀ ਸਿਖਲਾਈ ਦੌਰਾਨ ਰੈਸਪਾਇਰੈਟਰੀ ਥਰੈਪਿਸਟ (Respiratory therapist) ਕੋਰਸ ਦੀ ਮੁਫ਼ਤ ਟੇ੍ਰਨਿੰਗ ਦਿੱਤੀ ਜਾਵੇਗੀ। ਸਿਖਲਾਈ ਮੌਕੇ ਨੌਜਵਾਨਾਂ ਨੂੰ ਕਿਤਾਬਾਂ, ਖਾਣਾ, ਰਹਿਣਾ ਤੇ ਵਰਦੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

          ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਨੇ ਹੋਰ ਦੱਸਿਆ ਕਿ ਸਿਖਲਾਈ ਲੈਣ ਲਈ ਚਾਹਵਾਨ ਸਿਖਿਆਰਥੀਆਂ ਵਾਸਤੇ ਵਿਦਿਅਕ ਯੋਗਤਾ ਘੱਟੋਂ-ਘੱਟ ਬੀਐਸਸੀ ਨਰਸਿੰਗ ਮਾਨਤਾ ਪ੍ਰਾਪਤ ਕਾਲਜ ਤੋਂ 60 ਫੀਸਦੀ ਅੰਕਾਂ ਨਾਲ ਜਾਂ ਜੀਐਨਐਮ ਦੀ ਡਿਗਰੀ ਕਿਸੇ ਵੀ ਮਾਨਤਾ ਪ੍ਰਾਪਤ ਕਾਲਜ ਤੋਂ ਹਾਸਲ ਕੀਤੀ ਹੋਵੇ। ਇਸ ਤੋਂ ਇਲਾਵਾ ਸਿਖਿਆਰਥੀ ਕੋਲ ਕਿਸੇ ਸਰਕਾਰੀ ਮੈਡੀਕਲ ਕਾਲਜ/ਹਸਪਤਾਲ ਜਾਂ ਪ੍ਰਾਈਵੇਟ ਮੈਡੀਕਲ ਕਾਲਜ ਜਾਂ ਨਰਸਿੰਗ ਹੋਮ ਜਿਸ ’ਚ ਆਈਸੀਯੂ ਦੀ ਸਹੂਲਤ ਤੇ 50 ਬੈਡ ਦੀ ਕਪੈਸਟੀ ਵਾਲੇ ਨਰਸਿੰਗ ਹੋਮ ਤੋਂ 2 ਸਾਲ ਦਾ ਤਜ਼ਰਬਾ ਹੋਵੇ। ਉਨਾਂ ਇਹ ਵੀ ਦੱਸਿਆ ਕਿ ਸਿੱਖਿਆਰਥੀਆਂ ਦੀ ਸਿਲੈਕਸ਼ਨ ਲਈ ਏਮਜ਼ ਵਲੋਂ ਇੱਕ ਦਾਖਲਾ ਪ੍ਰੀਖਿਆ ਵੀ ਲਈ ਜਾਵੇਗੀ।

ਇਸ ਮੌਕੇ ਏਮਜ਼ ਦੇ ਪ੍ਰਬੰਧਕ ਨਿਰਦੇਸ਼ਕ ਪ੍ਰੋ: ਡੀਕੇ ਸਿੰਘ ਤੋਂ ਇਲਾਵਾ ਸੀਨੀਅਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35893 posts
  • 0 comments
  • 0 fans