Menu

ਬਾਦਲ ਪਰਿਵਾਰ ਤੇ ਨਜਦੀਕੀਆਂ ਦੀਆ ਬਸਾ ਨੂੰ ਲਾਈ ਸਰਕਾਰ ਨੇ ਬ੍ਰੇਕ

ਪੰਜਾਬ ਸਰਕਾਰ ਨੇ 18-ਨੁਕਾਤੀ ਪ੍ਰੋਗਰਾਮ ਤਹਿਤ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਭਾਵੇਂ ਉਹ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਨੂੰ ਰੱਦ ਕਰਨਾ ਹੋਵੇ ਜਾਂ ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਸ਼ਿਕੰਜਾ ਕੱਸਣਾ। ਪੰਜਾਬ ਸਰਕਾਰ ਨੇ ਹੁਣ ਇਸ ਲੜੀ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਅਕਾਲੀ ਦਲ ਵੱਲੋਂ ਬਦਲਾ ਲੈਣ ਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਕਾਂਗਰਸ ਹਾਈਕਮਾਂਡ ਨੇ ਹਾਲ ਹੀ ਵਿੱਚ ਇੱਕ 18-ਨੁਕਾਤੀ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਉੱਤੇ ਕਾਰਵਾਈ ਕਰਨ ਲਈ ਕਿਹਾ ਸੀ, ਉਥੇ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਰਕਾਰ ਨੂੰ ਕਈ ਮੁੱਦਿਆਂ ‘ਤੇ ਘੇਰਿਆ ਸੀ, ਜਿਨ੍ਹਾਂ ਵਿੱਚ ਬਿਜਲੀ ਸਮਝੌਤਿਆਂ ਤੋਂ ਲੈ ਕੇ ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਤੱਕ ਦੇ ਅਹਿਮ ਮੁੱਦੇ ਸਨ। ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੁੱਦਿਆਂ ‘ਤੇ ਕਾਰਵਾਈ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਟਰਾਂਸਪੋਰਟ ਵਿਭਾਗ ਨੇ ਗ਼ੈਰ-ਕਾਨੂੰਨੀ ਢੰਗ ਨਾਲ ਵਧਾਏ ਗਏ 806 ਬੱਸਾਂ ਦੇ ਪਰਮਿਟਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਨ੍ਹਾਂ ਵਿੱਚ ਬਾਦਲ ਪਰਿਵਾਰ ਜਾਂ ਉਨ੍ਹਾਂ ਨਾਲ ਸਬੰਧਤਾਂ ਦੀਆਂ 400 ਦੇ ਲਗਭਗ ਬੱਸਾਂ ਹਨ।

ਉਧਰ, ਪੰਜਾਬ ਸਰਕਾਰ ਦੀ ਇਸ ਕਾਰਵਾਈ ‘ਤੇ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ‘ਤੇ ਲਗਾਏ ਜਾ ਰਹੇ ਦੋਸ਼ ਗਲਤ ਹਨ, ਉਨ੍ਹਾਂ ਕਿਹਾ ਕਿ ਸਾਢੇ 4 ਸਾਲਾਂ ਵਿੱਚ ਸਰਕਾਰ ਨੇ ਕੁਝ ਨਹੀਂ ਕੀਤਾ ਅਤੇ ਹੁਣ ਜਦੋਂ ਚੋਣ ਸਾਲ ਨੇੜੇ ਆ ਰਿਹਾ ਹੈ, ਬਦਲੇ ਦੀ ਭਾਵਨਾ ਨਾਲ ਬਾਦਲ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਕਾਂਗਰਸੀ ਵਿਧਾਇਕ ਬਰਿੰਦਰ ਸਿੰਘ ਪਾਹੜਾ ਅਤੇ ਪਰਮਿੰਦਰ ਸਿੰਘ ਪਿੰਕੀ ਨੇ ਮੰਨਿਆ ਕਿ ਸਰਕਾਰ ਜੋ ਇਹ ਕਾਰਵਾਈ ਸਾਢੇ ਚਾਰ ਸਾਲ ਬਾਅਦ ਕਰ ਰਹੀ ਹੈ, ਕਾਫੀ ਦੇਰ ਬਾਅਦ ਕਰ ਰਹੀ ਹੈ, ਪਰ ਜਿਸ ਤਰੀਕੇ ਨਾਲ ਬਿਜਲੀ ਦੇ ਸਮਝੌਤੇ ਅਕਾਲੀ ਸਰਕਾਰ ਵਿੱਚ ਹੋਏ ਸਨ ਅਤੇ ਗ਼ੈਰਕਾਨੂੰਨੀ ਪਰਮਿਟਾਂ ਨਾਲ ਬਸਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਪਹਿਲਾਂ ਕਾਰਵਾਈ ਹੋਣੀ ਚਾਹੀਦੀ ਸੀ, ਪਰ ਹੁਣ ਜਦੋਂ ਕਾਰਵਾਈ ਹੋ ਰਹੀ ਹੈ ਤਾਂ ਉਹ ਉਮੀਦ ਕਰਦੇ ਹਨ ਕਿ ਜੋ ਸਾਰੇ ਵਿਧਾਇਕ ਅਤੇ ਕਾਂਗਰਸੀ ਆਗੂ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਸਨ ਹੁਣ ਉਨ੍ਹਾਂ ਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਆਗੂ ਬਦਲੇ ਦੀ ਭਾਵਨਾ ਦੀ ਗੱਲ ਕਰ ਰਹੇ ਹਨ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵਿੱਚ ਕਿਵੇਂ ਲੁੱਟ-ਖਸੁੱਟ ਚਲਦੀ ਸੀ ਅਤੇ ਹੁਣ ਉਸੇ ਲੁੱਟ ਵਿਰੁੱਧ ਪੰਜਾਬ ਸਰਕਾਰ ਕਾਰਵਾਈ ਕਰ ਰਹੀ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans