Menu

ਜਾਖੜ ਵੱਲੋਂ ਵੇਣੂਗੋਪਾਲ ਨੂੰ ਲਿਖੀ ਚਿੱਠੀ ਨੇ ਪਾਇਆ ਨਵਾਂ ਰੱਫੜ, ਪ੍ਰਧਾਨ ਰਹਿੰਦਿਆ ਕੀਤੀ ਸੀ ਇੱਕ ਕੈਬਿਨਟ ਮੰਤਰੀ ਨੂੰ ਪਾਰਟੀ ‘ਚੋਂ ਹਟਾਉਣ ਦੀ ਮੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਲਿਖੀ ਚਿੱਠੀ ਨੇ ਨਵਾਂ ਰੱਫੜ ਪਾ ਦਿੱਤਾ ਹੈ। ਪ੍ਰਧਾਨ ਰਹਿੰਦਿਆਂ ਲਿਖੀ ਚਿੱਠੀ ਵਿੱਚ ਜਾਖੜ ਨੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ‘ਤੇ ਕਾਂਗਰਸ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਉਂਦਿਆਂ ਉਸਨੂੰ ਪਾਰਟੀ ਵਿੱਚੋਂ ਹਟਾਉਣ ਦੀ ਮੰਗ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਇਹ ਚਿੱਠੀ ਜ਼ਮੀਨ ਮੁਆਵਜ਼ੇ ਵਿੱਚ ਗੜਬੜੀ ਨੂੰ ਲੈ ਕੇ ਲਿਖੀ ਗਈ ਸੀ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਸੋਢੀ ਖ਼ਿਲਾਫ਼ 1.83 ਕਰੋੜ ਰੁਪਏ ਦੀ ਵਸੂਲੀ ਲਈ ਕੇਸ ਦਰਜ ਕਰੇਗੀ। ਇਸਤੋਂ ਇਲਾਵਾ ਵਿਭਾਗ ਨੇ ਸੋਢੀ ਅਤੇ ਉਸਦੇ ਪਰਿਵਾਰ ਖਿਲਾਫ “ਸੂਬੇ ਨਾਲ ਧੋਖਾ” ਤਹਿਤ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨੇ ਰਿਕਵਰੀ ਦੀ ਰਕਮ ਨੂੰ ਸਿਰਫ ‘ਛੋਟਾ ਅਤੇ ਸ਼ੁਰੂਆਤੀ ਹਿੱਸਾ’ ਦੱਸਿਆ ਹੈ। ਸਾਬਕਾ ਪ੍ਰਧਾਨ ਵੱਲੋਂ ਪੱਤਰ ਵਿੱਚ ਦੋਸ਼ ਲਾਇਆ ਗਿਆ ਕਿ ਸੋਢੀ ਨੇ ਅਕਾਲੀ-ਭਾਜਪਾ ਸਰਕਾਰ ਦੇ ਸਮਰਥਨ ਨਾਲ ਤੱਥਾਂ ਨੂੰ ਛੁਪਾ ਕੇ ਅਤੇ ਗਲਤ ਬਿਆਨਬਾਜ਼ੀ ਨਾਲ ਦੋਹਰਾ ਮੁਆਵਜ਼ਾ ਹਾਸਲ ਕੀਤਾ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਸੋਢੀ ਨੂੰ ਨੋਟਿਸ ਦਿੱਤਾ ਹੈ।

ਕੀ ਹੈ ਪੂਰਾ ਮਾਮਲਾ

ਸੋਢੀ ਦੀ 11 ਏਕੜ ਜ਼ਮੀਨ ਸਭ ਤੋਂ ਪਹਿਲਾਂ ਸੰਨ 1962 ਵਿੱਚ ਲੋਕ ਨਿਰਮਾਣ ਵਿਭਾਗ ਨੇ ਐਕਵਾਇਰ ਕੀਤੀ ਸੀ। ਇਸ ਤੋਂ ਬਾਅਦ 2013 ਵਿੱਚ ਉਸਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ। 1962 ਅਤੇ 2014 ਵਿੱਚ, ਸਰਕਾਰ ਦੁਆਰਾ ਉਸ ਨੂੰ ਮੁਆਵਜ਼ਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤੀਜੀ ਵਾਰ ਨਵੀਂ ਜ਼ਮੀਨ ਪ੍ਰਾਪਤੀ ਐਕਟ ਤਹਿਤ 77 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ। ਇਹ ਮਾਮਲਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਆਇਆ। ਉਸ ਨੇ ਖ਼ੁਦ ਇਸ ਦੇ ਖਿਲਾਫ ਜਾਂਚ ਦੇ ਆਦੇਸ਼ ਦਿੱਤੇ ਸਨ।

ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਜੇ ਅਦਾਲਤ ਸੋਢੀ ਦੇ ਹੱਕ ਵਿੱਚ ਫੈਸਲਾ ਦਿੰਦੀ ਹੈ ਤਾਂ ਇਹ ਕਾਂਗਰਸ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੇ ਅਕਸ ਨੂੰ ਬਹੁਤ ਨੁਕਸਾਨ ਪਹੁੰਚਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਪਾਤੜਾਂ ਖੇਤਰ ਦੇ ਕਿਸਾਨ ਮੁਆਵਜ਼ੇ ਦੀ ਰਕਮ ਪ੍ਰਤੀ ਏਕੜ 40 ਲੱਖ ਤੋਂ ਵਧਾ ਕੇ 70 ਲੱਖ ਰੁਪਏ ਕਰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੀ ਜ਼ਮੀਨ ਦਿੱਲੀ-ਕਟਰਾ ਹਾਈਵੇ ਲਈ ਐਕਵਾਇਰ ਕੀਤੀ ਜਾ ਰਹੀ ਹੈ। ਜਾਖੜ ਨੂੰ ਲੱਗਦਾ ਹੈ ਕਿ ਸੰਗਰੂਰ ਪੱਟੀ ਮੋਹਨ ਦੇ ਉੱਤਰੀ ਪਿੰਡ ਸੋਢੀ ਦੀ ਜ਼ਮੀਨ ਨਾਲੋਂ ਇੱਕ ਮਹਿੰਗਾ ਖੇਤਰ ਹੈ। ਚਿੱਠੀ ਵਿੱਚ ਸਵਾਲ ਕੀਤਾ ਗਿਆ ਕਿ ਲਿੰਕ ਰੋਡ ਨੇੜੇ ਇਸ ਜ਼ਮੀਨ ਦਾ ਮੌਜੂਦਾ ਕੁਲੈਕਟਰ ਰੇਟ ਪ੍ਰਤੀ ਏਕੜ 6 ਲੱਖ 72 ਹਜ਼ਾਰ 300 ਰੁਪਏ ਹੈ। ਜੇ ਸੋਢੀ ਪ੍ਰਤੀ ਏਕੜ 7 ਕਰੋੜ ਰੁਪਏ ਪ੍ਰਾਪਤ ਕਰਨ ਵਿੱਚ ਸਫਲ ਹੋ ਜਾਂਦਾ ਹੈ, ਤਾਂ ਪੰਜਾਬ ਵਿੱਚ ਕਿਹੜਾ ਕਿਸਾਨ ਆਪਣੀ ਜ਼ਮੀਨ ਇਸ ਤੋਂ ਘੱਟ ਅਧਿਗ੍ਰਹਿਣ ਕਰਨ ਦੇਵੇਗਾ?

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans