Menu

ਸਬ-ਜੇਲ੍ਹ ਮਲੇਰਕੋਟਲਾ ਵਿਖੇ ਮੁਫਤ ਮੈਡੀਕਲ ਚੈੱਕਅੱਪ ਕੈਂਪ ਆਯੋਜਿਤ

ਸੰਗਰੂਰ, 29 ਜੁਲਾਈ – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਯੋਗ ਅਗਵਾਈ ਹੇਠ ਸਬ-ਜੇਲ੍ਹ, ਮਲੇਰਕੋਟਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਸਿਹਤ ਵਿਭਾਗ, ਮਲੇਰਕੋਟਲਾ ਨਾਲ ਮਿਲ ਕੇ ਮੈਡੀਕਲ ਚੈੱਕ ਐੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ। ਇਸ ਮੈਡੀਕਲ ਚੈੱਕ ਅੱਪ ਕੈਂਪ ਲਗਾਉਣ ਦਾ ਮੁੱਖ ਉਦੇਸ਼ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਸਬੰਧੀ ਜਾਂਚ ਕਰਕੇ ਜੇਕਰ ਉਹਨਾਂ ਨੂੰ ਕੋਈ ਬੀਮਾਰੀ ਸਾਹਮਣੇ ਆਉਂਦੀ ਹੈ ਤਾਂ ਉਸਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਤੇ ਡਾਕਟਰਾਂ ਵਲੋਂ ਵਿਸ਼ਵ ਹੈਪੇਟਾਇਟਸ ਦਿਵਸ ਮੌਕੇ ਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਹੈਪੇਟਾਇਟਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਮੈਡਮ ਦੀਪਤੀ ਗੋਇਲ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਦਾ ਹਰ ਤਿੰਨ ਮਹੀਨੇ ਵਿੱਚ ਇੱਕ ਵਾਰ ਆਯੋਜਨ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਮੌਕੇ ਤੇ ਉਨ੍ਹਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਸਬੰਧੀ ਵਿਸਥਾਰ `ਚ ਜਾਣਕਾਰੀ ਦਿੱਤੀ ਅਤੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਸ ਸਬੰਧੀ ਜਾਣੂ ਕਰਵਾਇਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans