Menu

ਕੱਚੇ ਮੁਲਾਜ਼ਮਾਂ ਦੀ ਮਾੜੀ ਜੂਨ, ਸਰਕਾਰ ਜ਼ਖਮਾਂ ‘ਤੇ ਪਾਉਦੀ ਲੂਣ

ਮੰਗਾਂ ਮੰਨਣ ਦੀ ਬਜਾਏ ਕਾਂਗਰਸ ਸਰਕਾਰ ਨੇ ਦਿੱਤੇ ਸਿਰਫ ਜ਼ਖਮ, ਰਾਜਨੀਤਿਕ ਆਗੂਆ ਦੀ ਫੋਕੀ ਬਿਆਨਬਾਜ਼ੀ ਨੇ ਉੱਤੇ ਪਾਇਆ ਲੂਣ

ਬਠਿੰਡਾ, 29 ਜੁਲਾਈ – ਕਾਂਗਰਸ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਤੇ ਵਾਅਦਿਆਂ ਤੋਂ ਅੱਕ ਚੁੱਕੇ ਕੱਚੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਦਾ ਨਵਾਂ ਢੰਗ ਅਪਣਾਉਂਦੇ ਹੋਏ 31 ਜੁਲਾਈ ਨੂੰ ਵਿੱਤ ਮੰਤਰੀ ਦੇ ਦਫਤਰ ਲੂਣ ਦੇ ਪੈਕਟ ਹੱਥਾਂ ਚ ਫੜ ਕੇ ਪਹੁੰਚਿਆ ਜਾਵੇਗਾ। ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਵਿਚ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੀ ਬਜ਼ਾਏ ਕੱਚੇ ਮੁਲਾਜ਼ਮਾਂ ਨੂੰ ਸਿਰਫ ਜ਼ਖਮ ਹੀ ਦਿੱਤੇ ਹਨ। ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਵੱਲੋਂ ਉਹਨਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿਚ ਆਉਣ ਤੋਂ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਤੱਕ ਪੰਜ ਕਮੇਟੀਆ ਬਣਾਈਆ ਗਈਆ ਹਨ ਤਾਂ ਵੀ ਮੁਲਾਜ਼ਮਾਂ ਦੇ ਪੱਲੇ ਕੁਝ ਨਹੀ ਪਾਇਆ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਜਿਲ੍ਹਾ ਪ੍ਰਧਾਨ ਬਠਿੰਡਾ ਦੀਪਕ ਬਾਂਸਲ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਕਰਮਚਾਰੀਆ ਦੀ ਤਨਖਾਹ ਵਿਚ 4000 ਰੁਪਏ ਪ੍ਰਤੀ ਮਹੀਨਾ ਕਟੋਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆ ਦੀਆ ਦੂਰ ਦੂਰਾਡੇ ਬਦਲੀਆ ਕੀਤੀਆ ਜਾ ਰਹੀਆ। ਆਗੂਆ ਨੇ ਕਿਹਾ ਕਿ ਪੱਕਾ ਕਰਨ ਲਈ ਵਧੀਆ ਪਾਲਿਸੀ ਬਣਾਉਣ ਦੀ ਥਾਂ ਚਾਰ ਸਾਲਾਂ ਵਿਚ ਕਾਂਗਰਸ ਸਰਕਾਰ ਅਕਾਲੀਆ ਦੇ ਡਰਾਮੇਂ ਤੋਂ ਵੀ ਉੱਪਰ ਨਿਕਲ ਗਈ ਹੈ। ਆਗੂਆ ਨੇ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁਲਾਜ਼ਮ ਵੈਲਫੇਅਰ ਐਕਟ 2016 ਨੂੰ ਰੀਪੀਲ ਕਰਕੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ ਜਿਸਦਾ 30.06.2021 ਨੂੰ ਖਰੜਾ ਜ਼ਾਰੀ ਕੀਤਾ ਗਿਆ ਹੈ ਪਰ ਐਕਟ ਵਿਚ ਅਜਿਹੀਆ ਸ਼ਰਤਾਂ ਜਬਰੀ ਥੋਪੀਆ ਜਾ ਰਹੀਆ ਹਨ ਜਿਸ ਨਾਲ ਦੂਰ ਦੂਰ ਤੱਕ ਕੱਚੇ ਮੁਲਜ਼ਮ ਪੱਕੇ ਨਹੀ ਹੋ ਸਕਦੇ ਇਸ ਲਈ ਕੱਚੇ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਚਾਰ ਸਾਲਾਂ ਤੋਂ ਉਨ੍ਹਾਂ ਦੇ ਜ਼ਖਮਾਂ ਨੂੰ ਕੁਰੇਦ ਰਹੀ ਹੈ ਇਸ ਲਈ ਉਹ ਖੁੱਦ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆ ਦੇ ਘਰ ਲੂਣ ਦੇ ਪੈਕਟ ਲੈ ਕੇ ਜਾਣ ਅਤੇ ਇਹਨਾਂ ਮੰਤਰੀਆ ਵਿਧਾਇਕਾਂ ਨੂੰ ਕਹਿਣ ਕਿ ਤੁਸੀ ਸਿੱਧਾ ਆਪਣੇ ਹੱਥਾ ਨਾਲ ਹੀ ਸਾਡੇ ਜ਼ਖਮਾਂ ਤੇ ਲੂਣ ਲਗਾ ਲਓ।

 

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans