Menu

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ- ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।

ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਤੇ ਸੂਬਾ ਸਰਕਾਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼-ਭਗਤਾਂ ਤੇ ਸ਼ਹੀਦਾਂ ਨੂੰ ਮਾਣ ਦੇਣ ਲਈ ਜ਼ਿਆਦਾਤਰ ਯਾਦਗਾਰਾਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਹੀ ਬਣਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਦੋਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਸ਼ੰਕਰ ਦਿਆਲ ਸ਼ਰਮਾ ਅਤੇ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਰਹੇ ਗਿਆਨੀ ਜੈਲ ਸਿੰਘ ਜੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਲਗਭਗ 40 ਸਾਲ ਬਾਅਦ ਉਨ੍ਹਾਂ ਦੀਆਂ ਅਸਥੀਆਂ ਦੇਸ਼ ‘ਚ ਲਿਆਂਦੀਆਂ ਗਈਆਂ ਸਨ।

ਇਸ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦ ਨੂੰ ਸਮਰਪਿਤ ਯਾਦਗਾਰ ਬਣਾਉਣ ਦਾ ਐਲਾਨ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਅਣਗਿਣਤ ਯੋਧਿਆਂ ਦੀਆਂ ਅਣਸੁਣੀਆਂ ਗਾਥਾਵਾਂ ਨੂੰ ਸੰਭਾਲਣ ਦਾ ਕੰਮ ਕਰੇਗੀ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਜਾਨਾਂ ਵਾਰ ਕੇ ਆਪਣਾ ਯੋਗਦਾਨ ਪਾਇਆ।

ਭੋਜਪੁਰੀ ਸਟਾਰ ਪਵਨ ਸਿੰਘ ਨੂੰ BJP ਨੇ…

ਨਵੀਂ ਦਿੱਲੀ, 22 ਮਈ, 2024 : ਭਾਜਪਾ ਨੇ ਭੋਜਪੁਰੀ ਸਟਾਰ ਪਵਨ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ । ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ…

ਨਵੀਂ ਦਿੱਲੀ, 22 ਮਈ : ਦਿੱਲੀ ਦੇ…

ਪਤੰਜਲੀ ਨੂੰ ਇਕ ਹੋਰ ਅਦਾਲਤ…

ਨਵੀਂ ਦਿੱਲੀ, 22 ਮਈ 2024: ਰਾਮਦੇਵ ਅਤੇ ਉਨ੍ਹਾਂ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40541 posts
  • 0 comments
  • 0 fans