Menu

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨ ਦੀਆਂ ਦੋ ਖੁਰਾਕਾਂ ਲਗਾਉਣੀਆਂ ਜਰੂਰੀ : ਡਾ ਰੰਜੂ ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 2 ਅਗਸਤ( ਪਰਗਟ ਸਿੰਘ ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਟੀਕਾਕਰਣ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ। ਇਸ ਸਬੰਧੀ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਲੋਕ ਹੁਣ ਉਤਸ਼ਾਹ ਨਾਲ ਕੋਰੋਨਾ ਟੀਕਾਕਰਣ ਕਰਵਾ ਰਹੇ ਹਨ।
           ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਭਾਰਤ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਲਈ ਇਸ ਲਹਿਰ ਤੋਂ ਬਚਣ ਲਈ ਕੋਰੋਨਾ ਵੈਕਸੀਨ ਦੀਆਂ ਦੋਨੋ ਖੁਰਾਕਾਂ ਲਗਾਉਣੀਆਂ ਜਰੂਰੀ ਹਨ। ਸ੍ਰੀ ਮੁਕਤਸਰ ਸਾਹਿਬ ਵਿੱਚ ਬਹੁਤ ਲੋਕਾਂ ਦੇ ਦੂਰੀ ਖੁਰਾਕ ਲੱਗਣੀ ਬਾਕੀ ਹੈ। ਉਹਨਾਂ ਜਨਤਾ ਨੂੰ ਅਪੀਲ ਕੀਤੀ ਕਿ ਜ਼ਿਨ੍ਹਾਂ ਲੋਕਾਂ ਦੇ ਕੋਵੈਕਸੀਨ ਲੱਗੀ ਨੂੰ 28 ਦਿਨ ਅਤੇ ਕੋਵਾਸ਼ੀਲਡ ਲੱਗੀ ਨੂੰ 84 ਦਿਨ ਹੋ ਗਏ ਹਨ, ਉਹ ਨੇੜੇ ਦੇ ਟੀਕਾਕਰਣ ਸੈਂਟਰ ਤੋਂ ਆਪਣੀ ਦੂਜੀ ਖੁਰਾਕ ਜਰੂਰ ਲਗਾਉਣ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਟੀਕਾਕਰਣ ਦੀ ਦੂਰੀ ਖੁਰਾਕ ਲੱਗਣ ਲਈ ਸੰਤੁਸ਼ਟ ਮਾਤਰਾ ਵਿੱਚ ਵੈਕਸੀਨ ਉਪਲਬਧ ਹੈ। ਉਹਨਾਂ ਕਿਹਾ ਕਿ ਅੱਜ ਵੀ ਵੱਖ ਵੱਖ ਸੈਂਟਰਾਂ ਤੇ ਕੋਰੋਨਾ ਟੀਕਾਕਰਣ ਦੀ ਦੂਜੀ ਖੁਰਾਕ ਵਿਅਕਤੀਆਂ ਨੂੰ ਲਗਾਈ ਗਈ ਅਤੇ ਕੱਲ੍ਹ ਨੁੰ ਵੀ ਦੂਜੀ ਖੁਰਾਕ ਲਗਾਈ ਜਾਵੇਗੀ। ਟੀਕਾਕਰਣ ਦੀ ਦੂਜੀ ਖੁਰਾਕ ਲਗਾਉਣ ਲਈ ਮੋਬਾਇਲ ਤੇ ਸੰਦੇਸ਼ ਆ ਰਹੇ ਹਨ, ਪਰ ਜਿਨ੍ਹਾਂ ਦੇ ਸੰਦੇਸ਼ ਨਹੀਂ ਆ ਰਹੇ, ਉਹਨਾਂ ਨੂੰ ਵੀ ਦੂਸਰੀ ਖੁਰਾਕ ਲਗਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਟੀਕਾਕਰਣ ਦੇ ਨਾਲ ਨਾਲ ਸਾਵਧਾਨੀਆਂ ਵੀ ਵਰਤਣੀਆਂ ਜਰੂਰੀ ਹੈ। ਉਹਨਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਸਕਦਾ। ਇਸ ਲਈ ਤੀਜੀ ਲਹਿਰ ਤੋਂ ਬਚਣ ਲਈ ਸਾਰਿਆਂ ਨੂੰ ਕੋਰੋਨਾ ਟੀਕਾਕਰਣ ਕਰਵਾਉਣਾ ਬਹੁਤ ਜਰੂਰੀ ਹੈ। ਉਹਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਹੋਰ ਜਾਗਰੂਕਤਾ ਫੇੈਲਾਈ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਕੋਰੋਨਾ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹੇ।
ਉਹਨਾਂ ਕਿਹਾ ਕੋਰੋਨਾ ਵੈਕਸੀਨ ਦਾ ਸਿਹਤ ਤੇ ਕੋਈ ਵੀ ਬੁਰਾ ਅਸਰ ਨਹੀਂ ਪਾਉਂਦੀ ਹੈ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 2,53,000 ਦੇ ਲੱਗਭਗ ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਪਰ ਇਸ ਦਾ ਕੋਈ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans