Menu

ਅਮਰੀਕਾ: ਬਾਈਡੇਨ- ਹੈਰਿਸ ਨਾਲ ਏਸ਼ੀਅਨ ਅਮਰੀਕੀ ਵਫਦ ਵੱਲੋਂ ਕੀਤੀ ਗਈ ਮੁਲਾਕਾਤ

ਫਰਿਜ਼ਨੋ (ਕੈਲੀਫੋਰਨੀਆ), 6 ਅਗਸਤ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਏਸ਼ੀਅਨ ਅਮਰੀਕਨ ਐਂਡ ਪੈਸੀਫਿਕ ਆਈਲੈਂਡਰ (AAPI) ਭਾਈਚਾਰੇ ਦੇ ਵਫਦ ਨੇ ਵੀਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ। ਏਸ਼ੀਅਨ ਡੇਲੀਗੇਟਾਂ ਦੁਆਰਾ  ਇਹ ਮੀਟਿੰਗ ਵਾਸ਼ਿੰਗਟਨ ਡੀ ਸੀ ਵਿੱਚ ਵਾਈਟ ਹਾਊਸ ਵਿਖੇ ਕੀਤੀ ਗਈ। ਇਸ ਬੈਠਕ ਵਿੱਚ ਰਾਸ਼ਟਰਪਤੀ ਨਾਲ ਵੋਟਿੰਗ ਅਧਿਕਾਰਾਂ, ਗਰੀਨ ਕਾਰਡ ਬੈਕਲਾਗ, ਇਮੀਗ੍ਰੇਸ਼ਨ ਆਦਿ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ। ਇੰਡੀਅਨ ਅਮੇਰਿਕਨ ਇਮਪੈਕਟ ਦੇ ਕਾਰਜਕਾਰੀ ਡਾਇਰੈਕਟਰ ਨੀਲ ਮਖੀਜਾ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਇਮੀਗ੍ਰੇਸ਼ਨ, ਵੋਟਿੰਗ ਅਧਿਕਾਰਾਂ ਅਤੇ ਖਾਸ ਤੌਰ ‘ਤੇ ਗ੍ਰੀਨ ਕਾਰਡ ਬੈਕਲਾਗ ਦੇ ਮੁੱਦੇ ਉਜਾਗਰ ਕੀਤੇ ਗਏ। ਮੀਟਿੰਗ ਦੌਰਾਨ, ਬਾਈਡੇਨ ਨੇ  ਕਿਹਾ ਕਿ ਅਮਰੀਕੀ ਅਰਥ ਵਿਵਸਥਾ ਨੂੰ ਮਜ਼ਬੂਤ ​​ਰੱਖਣ ਵਿੱਚ ਏਸ਼ੀਅਨ ਭਾਈਚਾਰੇ ਦੀ ਮਹੱਤਵਪੂਰਨ ਭੂਮਿਕਾ ਹੈ। ਜੋਅ ਬਾਈਡੇਨ ਨੇ  ਸਵੀਕਾਰ ਕੀਤਾ ਕਿ ਇਮੀਗ੍ਰੇਸ਼ਨ , ਵੋਟ ਪਾਉਣ ਦੇ ਅਧਿਕਾਰਾਂ ‘ਤੇ ਕੰਮ ਕਰਨਾ ਬਹੁਤ ਜਰੂਰੀ ਹੈ। ਇਸ ਮੁਲਾਕਾਤ ਦੌਰਾਨ ਬਾਈਡੇਨ ਨੇ ਟਿੱਪਣੀ ਕਰਦਿਆਂ ਕਿਹਾ ਕਿ ਉਹਨਾਂ ਨੇ ਦਫ਼ਤਰ ਵਿੱਚ ਪਹਿਲੇ ਦਿਨ ਹੀ ਨਸਲੀ ਬਰਾਬਰੀ ਨੂੰ ਅੱਗੇ ਵਧਾਉਣ ਦੇ ਇੱਕ ਕਾਰਜਕਾਰੀ ਆਦੇਸ਼ ਤੇ ਦਸਤਖਤ ਕੀਤੇ ਹਨ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40088 posts
  • 0 comments
  • 0 fans