Menu

ਸੁਖਬੀਰ ਬਾਦਲ ਦੇ ਕਰੀਬੀ ਸਾਥੀ ਦਾ ਮੋਹਾਲੀ ‘ਚ ਦਿਨ ਦਿਹਾੜੇ ਕਤਲ

ਸੁਖਬੀਰ ਬਾਦਲ ਦੇ ਕਰੀਬੀ ਅਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਅੱਜ ਦਿਨ ਦਿਹਾੜੇ ਮੋਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਿੱਕੀ ਮਿੱਡੂਖੇੜਾ ਮੋਹਾਲੀਦੇ ਵਾਰਡ ਨੰਬਰ 38 ਤੋਂ ਅਕਾਲੀ ਦਲ ਦੀ ਟਿਕਟ’ਤੇ ਕੌਂਸਲਰ ਦੀ ਚੋਣ ਲੜ ਚੁੱਕੇ ਅਜੈਪਾਲ ਸਿੰਘ ਮਿੱਡੂਖੇੜਾ ਦਾ ਭਰਾ ਸੀ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਸੀਸੀਟੀਵੀ ਫੁਟੇਜ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਜਿਵੇਂ ਹੀ ਵਿੱਕੀ ਮਿੱਡੂਖੇੜਾ ਫਾਰਚੂਨਰ ਗੱਡੀ ਵਿੱਚ ਬੈਠਣ ਲੱਗਾ ਤਾਂ ਅਚਾਨਕ ਦੋ ਨੌਜਵਾਨਾਂ ਨੇ ਉਸ ਉਪਰ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੇ ਗੋਲੀਆਂ ਲੱਗੀਆਂ, ਜਿਸ ਦੇ ਬਾਵਜੂਦ ਉਹ ਭੱਜਣ ਲੱਗਿਆ ਤਾਂ ਤੁਰੰਤ ਹੀ ਦੂਜੇ ਵਿਅਕਤੀ ਨੇ ਦੂਜੇ ਪਾਸੇ ਤੋਂ ਗੋਲੀਬਾਰੀ ਕਰ ਦਿੱਤੀ,ਜਿਸ ਦੌਰਾਨ ਵਿੱਕੀ ਮਿੱਡੂਖੇੜਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਵਿੱਕੀ ਮਿੱਡੂਖੇੜਾ ਦੇ 8 ਗੋਲੀਆਂ ਵੱਜੀਆਂ। ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਉਸਦੇ ਸਾਥੀ ਮਨਦੀਪ ਸਿੰਘ ਨੇ ਹੋਰਨਾਂ ਸਾਥੀਆਂ ਮਦਦ ਨਾਲ ਉਸ ਨੂੰ ਆਈਵੀਵਾਈ ਹਸਪਤਾਲ ਵਿੱਚ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮਟੌਰ ਥਾਣੇ ਦੀ ਪੁਲਿਸ ਵੀ ਮੌਕੇ ਤੇ ਪੁੱਜੀ ਹੋਈ ਸੀ। ਪੁਲਿਸ ਨੇ ਵਿੱਕੀ ਮਿੱਢੂਖੇੜਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਸੀਸੀਟੀਵੀ ਰਾਹੀਂ ਜਾਂਚ ਸ਼ੁਰੂ ਕਰ ਦਿੱਤੀ ਹੈ।

 

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans