Menu

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 50.86 ਕਰੋੜ ਤੋਂ ਪਾਰ, ਹਾਸਲ ਕੀਤੀ ਆਪਣੀ ਸਭ ਤੋਂ ਉੱਚੀ ਰਿਕਵਰੀ ਦਰ 97.40 ਫੀਸਦ

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 35,499 ਨਵੇਂ ਕੇਸ ਰਿਪੋਰਟ ਕੀਤੇ ਗਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,02,188) ਹੋਈ; ਕੁੱਲ ਕੇਸਾਂ ਦਾ ਸਿਰਫ 1.26 ਫੀਸਦ
ਰੋਜ਼ਾਨਾ ਪੌਜ਼ੀਟਿਵਿਟੀ ਦਰ (2.59 ਫੀਸਦ); ਪਿਛਲੇ 14 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ ਕੱਲ੍ਹ 50.86 ਕਰੋੜ ਦੇ ਅੰਕੜੇ ਤੋਂ ਪਾਰ ਹੋ ਗਈ ਹੈ।ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 50,86,64,759 ਵੈਕਸੀਨ ਖੁਰਾਕਾਂ , 58,79,068 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ।ਪਿਛਲੇ 24 ਘੰਟਿਆਂ ਦੌਰਾਨ 16,11,590 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਸ਼ਾਮਲ ਹਨ-

ਸਿਹਤ ਸੰਭਾਲ ਵਰਕਰ ਪਹਿਲੀ ਖੁਰਾਕ 1,03,32,881
ਦੂਜੀ ਖੁਰਾਕ 79,82,037
ਫਰੰਟ ਲਾਈਨ ਵਰਕਰ ਪਹਿਲੀ ਖੁਰਾਕ 1,82,17,136
ਦੂਜੀ ਖੁਰਾਕ 1,17,58,909
18 ਤੋਂ 44 ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 17,67,66,853
ਦੂਜੀ ਖੁਰਾਕ 1,20,24,776
45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ ਪਹਿਲੀ ਖੁਰਾਕ 11,18,71,679
ਦੂਜੀ ਖੁਰਾਕ 4,26,95,084
60 ਸਾਲ ਤੋਂ ਵੱਧ ਉਮਰ ਵਰਗ ਪਹਿਲੀ ਖੁਰਾਕ 7,84,79,044
ਦੂਜੀ ਖੁਰਾਕ 3,85,36,360
ਕੁੱਲ 50,86,64,759

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ। ਇੱਕ ਹੋਰ ਸਾਰਥਕ ਵਿਕਾਸ ਤਹਿਤ, ਭਾਰਤ ਦੀ ਰਿਕਵਰੀ ਦਰ ਵੱਧ ਕੇ ਪਿਛਲੇ 24 ਘੰਟਿਆਂ ਵਿੱਚ 97.40 ਫੀਸਦ ਤੱਕ ਪਹੁੰਚ ਗਈ ਹੈ। ਇਹ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਭਾਰਤ ਵੱਲੋਂ ਪ੍ਰਾਪਤ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਬਣਦੀ ਹੈ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,11,39,457 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 39,686 ਮਰੀਜ਼ ਠੀਕ ਹੋਏ ਹਨ।

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 35,499 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਪਿਛਲੇ 43 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 4,02,188 ਹੋ ਗਈ ਹੈ ਅਤੇ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.26 ਫੀਸਦ ਬਣਦੇ ਹਨ। ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 13,71,871 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ 48 ਕਰੋੜ ਤੋਂ ਵੱਧ (48,17,67,232)  ਟੈਸਟ ਕੀਤੇ ਗਏ ਹਨ।

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 2.35 ਫੀਸਦ ‘ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 2.59 ਫੀਸਦ ‘ਤੇ ਹੈ। ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 14 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 63 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans