Menu

ਜਸਕਰਨ ਸਿੰਘ ਧੌਲਾ ਅਨਾਜ ਵੰਡਣ ਲਈ ਲੰਬੀ ਦੇ ਹਲਕਾ ਇੰਚਾਰਜ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਪਰਗਟ ਸਿੰਘ) – ਕਰੋਨਾ ਕਾਲ ਵਿੱਚ ਇੱਕ ਵਾਰ ਫਿਰ ਕੇਂਦਰ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਪੰਜ ਕਿਲੋ ਅਨਾਜ ਮੁਫ਼ਤ ਦੇਣ ਦਾ ਫੈਸਲਾ ਕੀਤਾ ਹੈ। ਇਸ ਅਨਾਜ ਵੰਡਣ ਦੀ ਪ੍ਰਕਿਰਿਆ ਵਿੱਚ ਪਿਛਲੀ ਵਾਰ ਦੀ ਤਰ੍ਹਾਂ ਕੋਈ ਸਮੱਸਿਆ ਤੋਂ ਬਚਣ ਲਈ ਭਾਜਪਾ ਵੱਲੋਂ ਹਲਕਾ ਪੱਧਰ ਤੇ ਆਵਦੇ ਵਰਕਰਾਂ ਦੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਦੇ ਹੁਕਮ ਤੇ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਯੁਵਾ ਮੋਰਚਾ ਭਾਜਪਾ ਦੇ ਜਿਲਾ ਪ੍ਰਧਾਨ ਜਸਕਰਨ ਸਿੰਘ ਧੌਲਾ ਨੂੰ ਇਸ ਅਨਾਜ ਵੰਡ ਪ੍ਰਕਿਰਿਆ ਦਾ ਲੰਬੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
                   ਨਵਨਿਯੁਕਤ ਹਲਕਾ ਇੰਚਾਰਜ ਲੰਬੀ ਤੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਪ੍ਰਧਾਨ ਜਸਕਰਨ ਸਿੰਘ ਧੌਲਾ ਨੇ ਦੱਸਿਆ ਕਿ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਹਰ ਗਰੀਬ ਦੇ ਜਨ ਧਨ ਖਾਤੇ ਵਿੱਚ ਪੰਜ ਸੌ ਰੁਪਏ, ਦੋ ਲੱਖ ਕਰੋੜ ਦਾ ਆਰਥਿਕ ਪੈਕੇਜ ਅਤੇ ਲੋਕਾਂ ਦੇ ਬੈਂਕਾਂ ਵਿੱਚੋ ਲਏ ਗਏ ਕਰਜ ਨੂੰ ਵੀ ਕਈ ਮਹੀਨਿਆਂ ਲਈ ਪਿੱਛੇ ਪਾਇਆ ਗਿਆ ਸੀ। ਇਸ ਤੋਂ ਇਲਾਵਾ ਅਨਾਜ ਵੀ ਦਿੱਤਾ ਗਿਆ ਜਿਸ ਵਿੱਚ ਰਾਜ ਸਰਕਾਰ ਦੇ ਪੱਧਰ ਤੇ ਕਈ ਕਮੀਆਂ ਪਾਈਆਂ ਗਈਆਂ ਜੋ ਕਿ ਅਜੇ ਤੱਕ ਜਾਰੀ ਨੇ । ਪਿਛਲੀ ਵਾਰ ਫਰਜੀ ਪਰਚੀਆਂ ਜਾਰੀ ਕਰਕੇ ਤੇ ਘੱਟ ਤੋਲ ਕੇ ਅਨਾਜ ਵੰਡਿਆ ਗਿਆ ਹੈ! ਇਸਦੇ ਖਿਲਾਫ ਪਟਿਆਲਾ ਵਿੱਚ ਵਿਭਾਗ ਵੱਲੋਂ ਚੇਤਾਵਨੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਅਨਾਜ ਵੰਡਣ ਸਮੇਂ ਹੋਣ ਵਾਲੇ ਇਸ ਤਰਾਂ ਦੇ ਧੋਖੇ ਨੂੰ ਰੋਕਣ ਲਈ ਇਹ ਨਿਯੁਕਤੀਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਹੁਕਮ ਤੇ ਕੀਤੀਆਂ ਗਈਆਂ ਹਨ।
               ਜਸਕਰਨ ਸਿੰਘ ਧੌਲਾ ਨੇ ਕਿਹਾ ਕਿ ਉਹ ਪਰਚੇ ਵੰਡ ਕੇ ਲੋਕਾਂ ਨੂੰ ਅਨਾਜ ਲੈਣ ਅਤੇ ਸਹੀ ਮਾਤਰਾ ਵਿੱਚ ਅਨਾਜ ਲੈਣ ਲਈ ਪ੍ਰੇਰਿਤ ਕਰਨਗੇ। ਇਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਵੱਖ ਵੱਖ ਜਗਾ ਤੇ ਬੋਰਡ ਵੀ ਲਗਾਏ ਜਾਣਗੇ।  ਉਹਨਾ ਨੇ ਕਿਹਾ ਕਿ ਇਸ ਤੋਂ ਇਲਾਵਾ ਉਹ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਣ ਲਈ ਮੁਫ਼ਤ ਟੀਕਾਕਰਨ ਦਾ ਲਾਭ ਲੈਣ ਲਈ ਵੀ ਲੋਕਾਂ ਨੂੰ ਪ੍ਰੇਰਿਤ ਕਰਨਗੇ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40287 posts
  • 0 comments
  • 0 fans