Menu

ਅਮਰੀਕਾ: ਟੈਨੇਸੀ ਵਿੱਚ ਹੜ੍ਹਾਂ ਦਾ ਕਹਿਰ, ਘੱਟੋ ਘੱਟ 10 ਲੋਕਾਂ ਦੀ ਮੌਤ, ਦਰਜਨਾਂ ਲਾਪਤਾ

ਫਰਿਜ਼ਨੋ (ਕੈਲੀਫੋਰਨੀਆ), 23 ਅਗਸਤ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕੀ ਸਟੇਟ ਟੈਨੇਸੀ ਵਿੱਚ  ਸ਼ਨੀਵਾਰ ਨੂੰ ਪਏ ਰਿਕਾਰਡ ਤੋੜ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟੋ ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਲਾਪਤਾ ਹੋ ਗਏ। ਇਸ ਦੌਰਾਨ ਹਮਫਰੀਜ਼ ਕਾਉਂਟੀ ਦੇ ਪੁਲਿਸ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਹੜ੍ਹਾਂ ਕਾਰਨ  30 ਤੋਂ ਵੱਧ ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਇਸਦੇ ਇਲਾਵਾ  ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ ਦੋ ਲਾਸ਼ਾ ਬੱਚਿਆਂ ਦੀ ਵੀ ਬਰਾਮਦ ਹੋਈਆਂ ਹਨ।  ਨੈਸ਼ਵਿਲੇ ਤੋਂ ਲਗਭਗ 50 ਮੀਲ (80 ਕਿਲੋਮੀਟਰ) ਪੱਛਮ ਵਿੱਚ ਸਥਿਤ ਹੰਫਰੀਜ਼ ਕਾਉਂਟੀ ਨੇ ਇੱਕ ਦਿਨ ਤੋਂ ਵੀ ਘੱਟ ਸਮੇਂ ਵਿੱਚ 17 ਇੰਚ (43 ਸੈਂਟੀਮੀਟਰ) ਮੀਂਹ ਦਾ ਸਾਹਮਣਾ ਕੀਤਾ, ਜਿਸ ਕਾਰਨ ਪਾਣੀ ਨਾਲ ਸੜਕਾਂ ਬੰਦ ਹੋਣ ਦੇ ਨਾਲ ਕਮਿਊਨੀਕੇਸ਼ਨ ਅਤੇ ਆਵਾਜ਼ਾਈ ਵਿੱਚ ਵੀ ਵਿਘਨ ਪਿਆ। ਨੈਸ਼ਨਲ ਮੌਸਮ ਸੇਵਾ ਨੈਸ਼ਵਿਲ ਦੇ ਅਨੁਸਾਰ, ਇਸ ਬਾਰਿਸ਼ ਨੇ 2010 ਤੋਂ ਇਸ ਖੇਤਰ ਵਿੱਚ 24 ਘੰਟਿਆਂ ਦੌਰਾਨ ਪਈ 9.45 ਇੰਚ (24 ਸੈਂਟੀਮੀਟਰ) ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਟੈਨੇਸੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਆਪਣੇ ਐਮਰਜੈਂਸੀ ਆਪਰੇਸ਼ਨ ਸੈਂਟਰ ਨੂੰ ਚਾਲੂ ਕੀਤਾ ਅਤੇ ਕਿਹਾ ਕਿ ਏਜੰਸੀਆਂ ਜਿਨ੍ਹਾਂ ਵਿੱਚ ਟੈਨਿਸੀ ਨੈਸ਼ਨਲ ਗਾਰਡ, ਸਟੇਟ ਹਾਈਵੇ ਪੈਟਰੋਲ ਅਤੇ ਫਾਇਰ ਮਿਉਚੁਅਲ ਏਡ ਸ਼ਾਮਲ ਹਨ, ਹੜ੍ਹਾਂ ‘ਚ ਸਹਾਇਤਾ ਕਰ ਰਹੀਆਂ ਹਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans