Menu

ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਨਾਲ ਘਿਨੌਣੀ ਹਰਕਤ ਕਰਨ ਵਾਲੇ ਨੂੰ ਮਿਲੇ ਮਿਸਾਲੀ ਸਜ਼ਾ : ਜਸਕਰਨ ਸਿੰਘ ਧੌਲਾ

ਸ੍ਰੀ ਮੁਕਤਸਰ ਸਾਹਿਬ, 24 ਅਗਸਤ ( ਪਰਗਟ ਸਿੰਘ ) – ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਦੀ ਬੀਤੇ ਦਿਨੀਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ ਜੋ ਕਿ ਬਹੁਤ ਘਿਨੌਣੀ ਹਰਕਤ ਹੈ। ਇਸ ਘਟਨਾ ਦਾ ਪਾਕਿਸਤਾਨ ਸਰਕਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪ੍ਰਧਾਨ ਜਸਕਰਨ ਸਿੰਘ ਧੌਲਾ ਨੇ ਕੀਤਾ।
                   ਜਸਕਰਨ ਸਿੰਘ ਧੌਲਾ ਨੇ ਕਿਹਾ ਕਿ ਅਜਿਹੀਆਂ ਹੋਸ਼ੀਆਂ ਹਰਕਤਾਂ ਮੁਸਲਿਮ ਸਿੱਖ ਭਾਈਚਾਰੇ ਵਿੱਚ ਪਾੜ ਪਾ ਸਕਦੀਆਂ ਹਨ । ਉਹਨਾ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਇੱਕ ਮਿਸਾਲੀ ਰਾਜ ਸੀ ਜਿਸ ਵਿੱਚ ਸਭ ਧਰਮਾਂ ਦੇ ਸਾਰੇ ਲੋਕਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਗਿਆ ਸੀ ਸੋ ਅਜਿਹੀ ਹਰਕਤ ਕਰਨ ਵਾਲੇ ਦੋਸ਼ੀਆਂ ਨੂੰ ਪਾਕਿਸਤਾਨ ਸਰਕਾਰ ਸਜਾ ਵੀ ਮਿਸਾਲੀ ਦੇਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਤੇ ਫਿਰਕੂ ਅਨਸਰ ਅਜਿਹੀਆਂ ਹਰਕਤਾਂ ਕਰਨ ਤੋਂ ਪਹਿਲਾਂ ਹਜਾਰ ਵਾਰ ਸੋਚੇ।
                ਜਸਕਰਨ ਸਿੰਘ ਧੌਲਾ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਉਹ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨਾਲ ਇਸ ਬਾਰੇ ਗੱਲ ਕਰਦੇ ਹੋਏ ਦੋਸ਼ੀਆਂ ਨੂੰ ਸਜਾ ਦਿਵਾਉਣ ਅਤੇ ਬੁੱਤ ਨੂੰ ਮੁੜ ਸਥਾਪਿਤ ਕਰਵਾਉਣ ਲਈ ਉਪਰਾਲੇ ਕਰਨ ਕਿਉਂਕਿ ਇਸ ਘਟਨਾ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਬੇਹੱਦ ਡੂੰਘੀ ਸੱਟ ਮਾਰੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans