ਬਠਿੰਡਾ, 24 ਅਗਸਤ – ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੀ ਅਗਵਾਈ ਹੇਠ ਦਫਤਰ ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਖੇਤੀ ਭਵਨ ਬਠਿੰਡਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੇ ਮੱਦੇਨਜ਼ਰ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜਿਵੇਂ ਮਨੁੱਖੀ ਸਰੀਰ ਨੂੰ ਹਵਾ, ਪਾਣੀ ਤੇ ਆਕਸੀਜਨ ਦੀ ਲੋੜ ਹੈ ਠੀਕ ਉਸੇ ਤਰ੍ਹਾਂ ਸਾਡੇ ਜਿਉਂਦੇ ਰਹਿਣ ਲਈ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਨ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਅਸੀਂ ਸਾਫ਼ ਸੁਥਰੇ ਵਾਤਾਵਰਨ ਵਿਚ ਰਹਿ ਸਕੀਏ। ਇਸ ਦੌਰਾਨ ਉਨ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਬਲਾਕਾਂ ਵਿੱਚ ਦਰੱਖਤ ਲਗਾਏ ਜਾਣ ਲਈ ਵੀ ਪ੍ਰੇਰਿਤ ਕੀਤਾ।