Menu

ਸੁਖਬੀਰ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੁੰ ਗਿੱਦੜਬਾਹਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ

ਚਾਰ ਸਾਲਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਗੰਨੇ ਦੀ ਸਰਕਾਰੀ ਕੀਮਤ ਵਿਚ ਵਾਧਾ ਕਰਨ ਤੋਂ ਇਨਕਾਰ ਕਰਨ ਕਾਰਨ ਗੰਨਾ ਉਤਪਾਦਕਾਂ ਨੁੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ : ਸੁਖਬੀਰ ਸਿੰਘ ਬਾਦਲ

ਗਿੱਦੜਬਾਹਾ, 24 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਵੱਲੋਂ ਗੰਨੇ ਦੀ ਸਰਕਾਰੀ ਖਰੀਦ ਕੀਮਤ ਵਿਚ ਵਾਧਾ ਕਰਨ ਤੋਂ ਇਨਕਾਰ ਕਰਨ ਕਾਰਨ ਗੰਨਾ ਉਤਪਾਦਕਾਂ ਨੁੰ ਪਏ ਘਾਟੇ ਲਈ ਸਰਕਾਰ ਮੁਆਵਜ਼ਾ ਅਦਾ ਕਰੇ ਅਤੇ ਇਹ ਯਕੀਨੀ ਸਰਕਾਰੀ ਖਰੀਦ ਕੀਮਤ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਰਹਿੰਦ ਖੂਹੰਦ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਤੁਰੰਤ ਵਾਪਸ ਲਏ ਜਾਣ।
ਇਥੇ ਗੱਲ ਪੰਜਾਬ ਦੀ ਮੁਹਿੰਮ ਤਹਿਤ ਵਿਸ਼ਾਲ ਇਕੱਠ ਨੁੰ ਸੰਬੋਧਨ ਕਰਨ ਤੋਂ ਇਲਾਵਾ ਸੁਖਬੀਰ ਬਾਦਲ ਨੇ ਵਕੀਲਾਂ, ਨੌਜਵਾਨਾ, ਵਪਾਰੀਆਂ ਤੇ ਪ੍ਰੋਫੈਸ਼ਨਲ ਲੋਕਾਂ ਸਮੇਤ ਸਮਾਜ ਦੇ ਵੱਖ ਵੱਖ ਵਰਗ ਦੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਹਨਾਂ ਕਿਹਾ ਕਿ ਹੁਣ ਜਦੋਂ ਕਾਂਗਰਸ ਸਰਕਾਰ ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਮੁਕਾਬਲੇ ਪਿਛਲੇ ਚਾਰ ਸਾਲਾਂ ਵਿਚ ਘੱਟ ਕੀਮਤ ਦੇਣ ਕਾਰਨ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਹੋਏ 1000 ਕਰੋੜ ਰੁਪਏ ਦੇ ਨੁਕਸਾਨ ਦੀ ਗੱਲ ਨਹੀਂ ਕਰ ਰਹੀ ਤਾਂ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਗੰਨੇ ਦੀ ਸਰਕਾਰੀ ਖਰੀਦ ਕੀਮਤ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰ ਦੇਵੇਗੀ। ਉਹਨਾਂ ਗੰਨਾ ਉਤਪਾਦਕਾਂ ਨੁੰ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗੁਆਂਢੀ ਰਾਜਾਂ ਦੇ ਬਰਾਬਰ ਜਾਂ ਫਿਰ ਇਹਨਾਂ ਨਾਲੋਂ ਵੱਧ ਭਾਅ ਗੰਨੇ ਦਾ ਦੇਵੇਗੀ। ਉਹਨਾਂ ਇਹ ਵੀ ਭਰੋਸਾ ਦੁਆਇਆ ਕਿ ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਅਦਾਇਗੀ ਦੀ ਵਿਵਸਥਾ ਵੀ ਯਕੀਨੀ ਬਣਾਈ ਜਾਵੇਗੀ।
ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੁੰ ਗਿੱਦੜਬਾਹਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਫਸਲੀ ਵਿਭਿੰਨਤਾ ਵਾਸਤੇ ਕੁਝ ਨਹੀਂ ਕੀਤਾ ਤੇ ਸਿਰਫ ਗੱਲਾਂ ਦਾ ਕੜਾਹ ਬਣਾਇਆ ਹੈ। ਉਹਨਾਂ ਕਿਹਾ ਕਿ ਤੇਲ ਬੀਜ਼ਾਂ ਤੇ ਦਾਲਾਂ ਦੇ ਨਾਲ ਨਾਲ ਦੁੱਧ, ਸਬਜ਼ੀਆਂ ਤੇ ਫਲਾਂ ਲਈ ਐਮ ਐਸ ਪੀ ਦੇਣ ਦੀ ਤਾਂ ਗੱਲ ਛੱਡੋ ਇਸਨੇ ਚਾਰ ਸਾਲਾਂ ਦੌਰਾਨ ਗੰਨੇ ਲਈ ਯਕੀਨੀ ਸਰਕਾਰੀ ਖਰੀਦ ਭਾਅ ਨਹੀਂ ਦਿੱਤਾ।  ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਕਣਕ ਝੋਨੇ ਦੇ ਚੱਕਰ ਵਿਚੋਂ ਨਹੀਂ ਨਿਕਲ ਸਕੇ।
ਬਾਦਲ ਨੇ ਮੁੱਖ ਮੰਤਰੀ ’ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਕਦੇ ਵੀ ਅਜਿਹਾ ਲਾਪਰਵਾਹ ਤੇ ਬੁਰੁਖਾ ਮੁੱਖ ਮੰਤਰੀ ਨਹੀਂ ਹੋਇਆ। ਉਹਨਾਂ ਕਿਾ ਕਿ ਬਜਾਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਸਰਕਾਰ ਉਹਨਾਂ ਦੇ ਕੁਟਾਪਾ ਚਾੜ੍ਹ ਰਹੀ ਹੈ ਜੋ ਆਪਣੀਆਂ ਸ਼ਿਕਾਇਤਾਂ ਲੈ ਕੇ ਮੁੱਖ ਮੰਤਰੀ ਕੋਲ ਆਉਂਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਕੈਪਟਨ ਅਮਰਿੰਦਰ ਸਿੰਘ ਨੁੰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਅਤੇ ਪੂਰਨ ਕਿਸਾਨ ਕਰਜ਼ਾ ਮੁਆਫੀ, ਘਰ ਘਰ ਨੌਕਰੀ ਤੇ ਬੇਰੋਜ਼ਗਾਰ ਨੂੰ 2500 ਰੁਪੲਹੇ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਸਮੇਤ ਕੀਤੇ ਸਾਰੇ ਵਾਅਦਿਆਂ ਤੋਂ ਭੱਜਣ ਲਈ ਮੁਆਫ ਨਹੀਂ ਕਰਨਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਭਾਵੇਂ ਉਹ ਕਿਸਾਨਾਂ ਨੁੰ ਖੇਤੀਬਾੜੀ ਲਈ ਮੁਫਤ ਬਿਜਲੀ ਦੇਣ ਦਾ ਵਾਅਦਾ ਹੋਵੇ ਜਾਂ ਫਿਰ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਹੋਵੇ। ਉਹਨਾਂ ਕਿਹਾ ਕਿ ਲੋਕਾਂ ਕੋਲ ਕਾਂਗਰਸ ਜਾਂ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਕਰਨ ਦਾ ਕੋਈ ਕਾਰਨ ਨਹੀਂ ਹੈ। ਉਹਨਾਂ ਦੱਸਿਆ ਕਿ ਕਿਵੇਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਇਸਦੀ ਪੰਜਾਬ ਇਕਾਈ ਦੇ  ਪ੍ਰਧਾਨ ਭਗਵੰਤ ਮਾਨ ਨੇ ਝੂਠੀਆਂ ਸਹੁੰਆਂ ਖਾਧੀਆਂ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪਣੇ ਬੱਚਿਆਂ ਦੀ ਸਹੁੰ ਖਾਧੀ ਸੀ ਕਿ ਉਹ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗਾ ਤੇ ਮਾਨ ਨੇ ਆਪਣੀ ਮਾਂ ਦੀ ਸਹੁੰ ਖਾਧੀ ਸੀ ਕਿ ਉਹ ਸ਼ਰਾਬ ਪੀਣੀ ਛੱਡ ਦੇਵੇਗਾ ਪਰ ਦੋਵੇਂ ਆਪਣੀ ਸਹੁੰ ਤੋਂ ਮੁਕਰ ਗਏੇ।
ਇਸ ਮੌਕੇ ਸੁਖਬੀਰ ਬਾਦਲ ਨੇ ਹਲਕੇ ਦੇ ਦੌਰੇ ਦੌਰਾਨ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਉਹਨਾਂ ਨੇ ਬਾਰ ਐਸੋਸੀਏਸ਼ਨ ਨੁੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਜੁਡੀਸ਼ੀਅਲ ਕੰਪਲੈਕਸ ਵਿਚ ਉਹਨਾਂ ਲਈ ਚੈਂਬਰ ਬਣਾਏ ਜਾਣਗੇ। ਉਹਨਾਂ ਨੈ ਮਿਲਣ ਆਏ ਨਾਗਰਿਕਾਂ ਨੁੰ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗਿੱਦੜਬਾਹਾ ਦਾ ਬਠਿੰਡਾ ਦੀ ਤਰਜ਼ ’ਤੇ ਵਿਕਾਸ ਕਰੇਗੀ ਅਤੇ ਸੜਕਾਂ, ਸੀਵਰੇਜ ਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਭ ਕੁਝ ਅਪਗ੍ਰੇਡ ਕੀਤਾ ਜਾਵੇਗਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40431 posts
  • 0 comments
  • 0 fans