
ਇਸ ਮੌਕੇ ਸਮੁੱਚੇ ਸਟਾਫ ਵੱਲੋਂ ਪੌਦਾ ਲਗਾਇਆ ਗਿਆ ਅਤੇ ਮੌਕੇ ਤੇ ਹਾਜਰ ਕਿਸਾਨਾਂ ਨੂੰ ਪੌਦਿਆਂ ਦੀ ਵੰਡ ਕੀਤੀ ਗਈ। ਇਸ ਸਮੇਂ ਸ੍ਰੀ ਕੁਲਦੀਪ ਸਿੰਘ ਜ਼ੌੜਾ ਸਹਾਇਕ ਪੌਦਾ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਸਮੇਂ ਵਾਤਾਵਰਣ ਨੂੰ ਦੂਸਿ਼ਤ ਹੋਣ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਰੁੱਖ ਲਗਾਉਣ ਨਾਲ ਵਾਤਾਵਰਣ ਸਾਫ ਹੁੰਦਾ ਹੈ ਅਤੇ ਆਕਸੀਜਨ ਦੀ ਕਮੀ ਨਹੀਂ ਆਉਂਦੀ।ਰੁੱਖਾਂ ਤੋਂ ਕਈ ਪ੍ਰਕਾਰ ਦੀਆਂ ਦਵਾਈਆਂ ਵੀ ਬਣਦੀਆਂ ਹਨ।ਇਸ ਮੌਕੇ ਬਲਾਕ ਦਫਤਰ ਦਾ ਸਮੁੱਚਾ ਸਟਾਫ ਮੌਜੂਦ ਸੀ।