Menu

ਪਾਰਟੀ ਇੱਕ ਪਰਿਵਾਰ ‘ਚ ਇੱਕ ਸੀਟ ਦੇਵੇ, ਮਲੂਕਾ ਨੇ ਵਿੰਗੇ ਢੰਗ ਨਾਲ ਜਥੇਦਾਰ ਤੋਤਾ ਸਿੰਘ ‘ਤੇ ਲਾਇਆ ਨਿਸ਼ਾਨਾ

ਸਿਕੰਦਰ ਸਿੰਘ ਮਲੂਕਾ

ਵਿਧਾਨ ਸਭਾ ਚੋਣਾਂ 2022 ਦਾ ਮੈਦਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਤੇਜ਼ੀ ਨਾਲ ਸੂਬੇ ਵਿੱਚ ਉਮੀਦਵਾਰ ਉਤਾਰਦਾ ਆ ਰਿਹਾ ਹੈ। ਰੋਜ਼ਾਨਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸੇ ਨਾ ਕਿਸੇ ਥਾਂ ਤੋਂ ਉਮੀਦਵਾਰ ਉਤਾਰ ਰਹੇ ਹਨ, ਪਰੰਤੂ ਇਸ ਤਰ੍ਹਾਂ ਉਮੀਦਵਾਰ ਉਤਾਰੇ ਜਾਣ ਕਾਰਨ ਅਕਾਲੀ ਦਲ ਦੇ ਕਈ ਆਗੂਆਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ, ਜੋ ਅਕਾਲੀ ਦਲ ਲਈ ਆਉਂਦੇ ਸਮੇਂ ਵਿਚ ਮੁਸ਼ਕਿਲਾਂ ਦਾ ਸਬੱਬ ਬਣ ਸਕਦੀ ਹੈ।

ਬੁੱਧਵਾਰ ਨੂੰ ਟਿਕਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਵੱਲੋਂ ਰਾਮਪੁਰਾ ਹਲਕੇ ਤੋਂ ਉਮੀਦਵਾਰ ਐਲਾਨੇ ਸਿਕੰਦਰ ਸਿੰਘ ਮਲੂਕਾ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਮੌੜ ਹਲਕੇ  ਤੋਂ ਟਿਕਟ ਦੀ ਦਾਅਵੇਦਾਰੀ ਜਤਾਈ ਹੈ। ਉਨ੍ਹਾਂ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਹੈ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਟਿਕਟਾਂ ਦੀ ਵੰਡ ਹੋਣੀ ਚਾਹੀਦੀ ਹੈ।

ਇਸ ਦੌਰਾਨ ਉਨ੍ਹਾਂ ਗੱਲਾਂ-ਗੱਲਾਂ ਵਿੱਚ ਜਥੇਦਾਰ ਤੋਤਾ ਸਿੰਘ ‘ਤੇ ਵੀ ਨਿਸ਼ਾਨਾ ਸਾਧ ਦਿੱਤਾ। ਉਨ੍ਹਾਂ ਕਿਹਾ ਕਿ ਜਾਂ ਤਾਂ ਪਾਰਟੀ ਸੰਵਿਧਾਨ ਅਨੁਸਾਰ ਟਿਕਟਾਂ ਦੀ ਵੰਡ ਕੀਤੀ ਜਾਵੇ ਤਾਂ ਫਿਰ ਪਾਰਟੀ ਸੰਵਿਧਾਨ ਖ਼ਤਮ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ, ਰਾਮਪੁਰਾ ਹਲਕੇ ਤੋਂ ਆਪਣੇ ਮੁੰਡੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਅਕਾਲੀ ਦਲ ਦੀ ਟਿਕਟ ਤੋਂ ਲੜਾਉਣਾ ਚਾਹੁੰਦੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans