Menu

ਬਠਿੰਡਾ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ ਸ਼ੁਰੂ : ਜ਼ਿਲ੍ਹਾ ਚੋਣਕਾਰ ਅਫ਼ਸਰ

ਬਠਿੰਡਾ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਕੀਤੀ ਵਿਸ਼ੇਸ਼ ਬੈਠਕ

ਬਠਿੰਡਾ, 2 ਸਤੰਬਰ – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਾਰੀ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਸਮੇਂ ਕੋਵਿਡ 19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਪੋਲਿੰਗ ਸਟੇਸ਼ਨ ਤੇ ਵੱਧ ਤੋਂ ਵੱਧ 1200 ਵੋਟਰਾਂ ਦੀ ਗਿਣਤੀ ਨਿਸ਼ਚਿਤ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ-ਕਮ-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਬਠਿੰਡਾ ਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਕੀਤੀ ਗਈ ਵਿਸ਼ੇਸ਼ ਦੌਰਾਨ ਸਾਂਝੀ ਕੀਤੀ ।

        ਇਸ ਮੌਕੇ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਾਂ ਦੀ ਵੈਰੀਫਿਕੇਸ਼ਨ ਦਾ ਕੰਮ ਵੀ ਸ਼ੁਰੂ ਕੀਤੀ ਜਾ ਚੁੱਕਾ ਹੈ। ਉਨ੍ਹਾਂ ਮੌਜੂਦ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਕਿਹਾ ਕਿ ਉਹ ਬੀ.ਐਲ.ਓ. ਨੂੰ ਹਦਾਇਤ ਕਰਨ ਕਿ ਵੋਟਾਂ ਵੈਰੀਫਿਕੇਸ਼ਨ ਦਾ ਕੰਮ 8 ਸਤੰਬਰ 2021 ਤੱਕ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਬੀ.ਐਲ.ਓਜ. ਵੋਟ ਵੈਰੀਫਿਕੇਸ਼ਨ ਦਾ ਕੰਮ ਆਪਣੀ ਡਿਊਟੀ ਟਾਈਮ ਤੋ ਬਾਅਦ ਕਰਨਾ ਯਕੀਨੀ ਬਣਾਉਣਗੇ।

        ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਯੋਗਤਾ 01-01- 2022 ਦੇ ਆਧਾਰ ਤੇ ਸਰਸਰੀ ਸੁਧਾਈ 01.11.2021 ਤੋਂ 30.11.2021 ਤੱਕ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਸਰੀ ਸੁਧਾਈ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ 6 ਤੇ 7 ਨੰਵਬਰ-2021 ਅਤੇ 20 ਤੇ 21 ਨਵੰਬਰ-2021 ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ ਤੇ ਇਸ ਸਪੈਸ਼ਲ ਕੈਪ ਵਾਲੇ ਦਿਨ ਬੀ.ਐਲ.ਓਜ਼. ਆਪਣੇ-ਆਪਣੇ ਬੂਥਾਂ ਤੇ ਹਾਜ਼ਰ ਰਹਿ ਕੇ ਦਾਅਵੇ/ਇਤਰਾਜ ਪ੍ਰਾਪਤ ਕਰਨਗੇ।

        ਇਸ ਸਮੇਂ ਦੌਰਾਨ ਦਾਅਵੇ/ਇਤਰਾਜ ਭਾਰਤ ਚੋਣ ਕਮਿਸ਼ਨ ਦੇ ਪੋਰਟਲ  www.nvsp.in  ਤੇ Voter Helpline App ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਦਾਅਵੇ/ਇਤਰਾਜ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਚੋਣ ਦਫ਼ਤਰ, ਬਠਿੰਡਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ। ਇਸ ਲਈ ਜੇਕਰ ਕੋਈ ਵਿਅਕਤੀ 01.01.2022 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸਨੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਮਿਤੀ 01ਨਵੰਬਰ 2021 ਤੋਂ 30 ਨਵੰਬਰ 2021 ਤੱਕ ਫਾਰਮ ਨੰਬਰ 06 ਵਿੱਚ ਵੋਟ ਬਣਾਉਣ ਲਈ ਬਿਨੈਪੱਤਰ ਦੇ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6 ੳ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8 ੳ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹੋ।

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਪਰਮਵੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ੍ਰੀ ਨਵਦੀਪ ਕੁਮਾਰ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਹਰਜੋਤ ਕੌਰ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਤਹਿਸੀਲਦਾਰ (ਚੋਣਾਂ) ਗੁਰਚਰਨ ਸਿੰਘ ਤੋਂ ਇਲਾਵਾ ਤਹਿਸੀਲਦਾਰ ਮੋੜ, ਬੀ.ਡੀ.ਪੀ.ਓ. ਬਠਿੰਡਾ ਆਦਿ ਹਾਜ਼ਰ ਸਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans