Menu

ਹਾਈ ਸਕੂਲ ‘ਚ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਦੇ ਬਾਅਦ ਜਿਆਦਾਤਰ ਸਕੂਲਾਂ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ। ਇਸੇ ਦੌਰਾਨ ਸਕੂਲਾਂ ਵਿੱਚ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ।ਅਜਿਹੀ ਹੀ ਇੱਕ ਘਟਨਾ ਉੱਤਰੀ ਕੈਰੋਲੀਨਾ ਦੇ ਇੱਕ ਹਾਈ ਸਕੂਲ ਵਿੱਚ ਬੁੱਧਵਾਰ ਨੂੰ ਵਾਪਰੀ ਹੈ। ਜਿੱਥੇ ਇੱਕ ਸਕੂਲੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਨੁਸਾਰ ਵਿੰਸਟਨ-ਸਲੇਮ ਦੇ ਮਾਊਂਟ ਟੈਬੋਰ ਹਾਈ ਸਕੂਲ ਵਿੱਚ ਇਹ ਜਾਨਲੇਵਾ ਘਟਨਾ ਵਾਪਰੀ ਹੈ, ਜਿੱਥੇ ਕਾਰਵਾਈ ਕਰਦਿਆਂ।ਪੁਲਿਸ ਨੂੰ ਇੱਕ ਗੋਲੀ ਲੱਗਿਆ ਵਿਦਿਆਰਥੀ ਮਿਲਿਆ। ਜਿਸ ਉਪਰੰਤ ਵਿਦਿਆਰਥੀ ਨੂੰ ਇੱਕ ਸਥਾਨਕ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਆਪਣਾ ਦਮ ਤੋੜ ਦਿੱਤਾ। ਇਸ ਹਮਲੇ ਵਿੱਚ ਗੋਲੀ ਚਲਾਉਣ ਵਾਲਾ ਸਕੂਲ ਦਾ ਇੱਕ ਹੋਰ ਵਿਦਿਆਰਥੀ ਮੰਨਿਆ ਜਾਂਦਾ ਹੈ ਜੋ ਕਿ ਮੌਕੇ ਤੋਂ ਭੱਜ ਗਿਆ ਸੀ। ਪਰ ਵਿੰਸਟਨ-ਸਲੇਮ ਪੁਲਿਸ ਅਨੁਸਾਰ ਬਾਅਦ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਕਰਯੋਗ ਹੈ ਕਿ ਮਹਾਂਮਾਰੀ ਦੇ ਕਾਰਨ ਬਹੁਤਾ ਸਮਾਂ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਦੇ ਬਾਅਦ, ਇਸ ਮਹੀਨੇ ਵਿਅਕਤੀਗਤ ਰੂਪ ਵਿੱਚ ਸਕੂਲ ਵਾਪਸ ਆਉਣ ਵਾਲੇ ਯੂ ਐਸ ਵਿਦਿਆਰਥੀਆਂ ਨੂੰ ਜਾਨਲੇਵਾ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਦੇ ਹਮਲੇ  ਸਾਲਾਂ ਤੋਂ ਅਮਰੀਕੀ ਸਿੱਖਿਆ ਪ੍ਰਣਾਲੀ  ਲਈ ਇੱਕ ਚਿੰਤਾ ਦਾ ਵਿਸ਼ਾ ਹਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans