Menu

ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ

ਚੰਡੀਗੜ, 4 ਸਤੰਬਰ – ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ ਚੌਵੀਵਾਂ ਜ਼ਿਲਾ ਬਣਾਇਆ ਜਾ ਸਕੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ।
ਦੋਹਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫਤਹਿਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ ਇਸ ਨਵੇਂ ਜ਼ਿਲੇ ਦੀਆਂ ਨਵੀਆਂ ਸਬ-ਡਿਵੀਜਨਾਂ ਬਣਾਈਆਂ ਜਾਣ।
ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਲਿਖੇ ਇੱਕ ਪੱਤਰ ਵਿਚ ਦੋਹਾਂ ਮੰਤਰੀਆਂ ਨੇ ਕਿਹਾ ਹੈ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿਚ ਰੱਖੀ ਗਈ ਸੀ। ਆਬਾਦੀ ਪੱਖੋਂ ਵੀ ਇਹ ਪੰਜਾਬ ਦਾ ਅੱਠਵਾਂ ਸਭ ਤੋਂ ਵੱਡਾ ਸ਼ਹਿਰ ਹੈ ਜਿੱਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ।
ਸ. ਬਾਜਵਾ ਤੇ ਸ. ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ।
ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਹਨਾਂ ਕਿਹਾ, ‘‘ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ।ਉਹਨਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੱੁਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਹਨਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ।’’
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮਿ੍ਰਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇੱਕ ਅਹਿਮ ਸ਼ਹਿਰ ਸੀ। ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨਾਂ ਵਿਚੋਂ  ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ।
ਉਨਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਭਗਵਾਨ ਸ਼ਿਵ ਜੀ ਦੇ ਪੱੁਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ। ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ।
ਕੈਬਨਿਟ ਮੰਤਰੀਆਂ ਨੇ ਕਿਹਾ, ‘‘ਸਭਿਆਚਾਰਕ ਅਤੇ ਸਾਹਿਤਕ ਪੱਖ ਤੋਂ ਵੇਖਿਆ ਜਾਵੇ ਤਾਂ ਦੁਨੀਆਂ ਭਰ ਵਿਚ ਵਸਦਾ ਕੋਈ ਪੰਜਾਬੀ ਅਜਿਹਾ ਨਹੀਂ ਹੋਣਾ ਜਿਸ ਨੇ ਮਹਾਨ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਨਾਂ ਨਾ ਸੁਣਿਆ ਹੋਵੇ। ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ।’’

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans