Menu

ਫਾਜ਼ਿਲਕਾ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਅਤੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ

ਫਾਜ਼ਿਲਕਾ, 6 ਸਤੰਬਰ (ਰਿਤਿਸ਼) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਦੀ ਰਸਮੀ ਸ਼ੁਰੂਆਤ ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ  ਸਾਗਰ ਸੇਤੀਆ ਅਤੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸੁਰਿੰਦਰ ਸਚਦੇਵਾ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਕ ਪਾਸੇ ਜਿਥੇ ਅੰਤਰ ਰਾਸ਼ਟਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਸਥਾਨਕ ਪੱਧਰ ਤੇ ਨੌਜਵਾਨਾਂ ਨੂੰ ਖੇਡ ਗਰਾਊਡਾਂ ਅਤੇ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 95 ਪਿੰਡਾਂ ਦੀਆਂ ਪੰਚਾਇਤਾਂ ਅਤੇ ਖੇਡ ਕਲੱਬਾਂ ਨੂੰ ਇਹ ਸਮਾਨ ਤਕਸੀਮ ਕੀਤਾ ਜਾਣਾ ਹੈ ਹਲਾਂਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਅੱਜ ਕਰਵਾਏ ਛੋਟੇ ਸਮਾਗਮ ਵਿੱਚ 10 ਪੰਚਾਇਤਾਂ ਨੂੰ ਇਹ ਸਮਾਨ ਤਕਸੀਮ ਕੀਤਾ ਜਦਕਿ ਬਾਕੀ ਪੰਚਾਇਤਾਂ ਨੂੰ ਇਹ ਸਮਾਨ ਆਉਣ ਵਾਲੇ ਦਿਨਾਂ ਵਿਚ ਪੁੱਜਦਾ ਕਰ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ  ਸਾਗਰ ਸੇਤੀਆ ਨੇ ਦੱਸਿਆ ਕਿ ਇਸ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਦੀ ਖੇਡ ਦੇ ਸਾਰੇ ਸਮਾਨ ਦੇ ਨਾਲ-ਨਾਲ ਵਾਲੀਬਾਲ ਆਦਿ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਮਗਨਰੇਗਾ ਯੋਜਨਾ ਤੇ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਵੀ ਤਿਆਰ ਕਰਵਾਏ ਜਾ ਰਹੇ ਹਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans