Menu

ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ: ਸਰਬਜੀਤ ਕੌਰ ਮਾਣੂੰਕੇ

ਚੰਡੀਗੜ, 6 ਸਤੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਸੋਰਸ ਵਰਕਰਾਂ ਵੱਲੋਂ ਕੀਤੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਇਸ ਸਮਰਥਨ ਦਾ ਐਲਾਨ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫ਼ੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ।
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ, ”ਪੰਜਾਬ ਵਿੱਚ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਪ੍ਰਫ਼ੁੱਲਤ ਕਰਨ ਲਈ ਕਾਂਗਰਸ ਸਰਕਾਰ ਉਸੇ ਤਰਾਂ ਸਰਕਾਰੀ ਟਰਾਂਸਪੋਰਟ ਦਾ ਬੇੜਾ ਡੋਬ ਰਹੀ ਹੈ, ਜਿਵੇਂ ਪਿਛਲੀ ਬਾਦਲ ਸਰਕਾਰ ਨੇ ਡੋਬਿਆ ਸੀ।” ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਮਿਲ ਕੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ।
ਵਿਧਾਇਕਾ ਮਣੂੰਕੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਜਿਹੇ ਅਦਾਰੇ ਕਿਸੇ ਸਮੇਂ ਪੰਜਾਬ ਦਦਾ ਮਾਣ ਤੇ ਸ਼ਾਨ ਹੋਇਆ ਕਰਦੇ ਸਨ।  ਇਹ ਅਦਾਰੇ ਪੰਜਾਬ ਦੇ ਦੂਰ- ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਸੇਵਾ ਦਿੰਦੇ ਸਨ। ਜਿਨਾਂ ਰੂਟਾਂ ਰਾਹਾਂ ਨੂੰ ਘਾਟੇ ਵਾਲੇ ਰੂਟ ਮੰਨਿਆਂ ਜਾਂਦਾ ਸੀ, ਉਨਾਂ ‘ਤੇ ਵੀ ਇਹ ਅਦਾਰੇ ਬੱਸਾਂ ਚਲਾਉਂਦੇ ਸਨ।  ਉਨਾਂ ਕਿਹਾ ਕਿ ਅੱਜ ਭਾਂਵੇ ਅਸੀਂ 21ਵੀ ਸਦੀ ‘ਚ ਸ਼ਾਮਲ ਹੋ ਗਏ ਹਾਂ, ਪਰ ਆਵਾਜਾਈ ਸਹੂਲਤਾਂ ਦੀ ਹਾਲਤ ਇਹ ਹੈ ਕਿ ਘਾਟੇ ਵਾਲੇ ਰਾਹਾਂ ‘ਤੇ ਨਿੱਜੀ ਬੱਸ ਮਾਲਕ ਬੱਸਾਂ ਨਹੀਂ ਚਲਾਉਂਦੇ ਅਤੇ ਸਰਕਾਰੀ ਬੱਸਾਂ ਸੇਵਾਵਾਂ ਦੇਣ ਜੋਗੀਆਂ ਹੀ ਨਹੀਂ ਹਨ। ਇਸ ਕਾਰਨ ਸੂਬੇ ਲੋਕਾਂ ਨੂੰ ਆਵਾਜਾਈ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ, ”ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਹੜਤਾਲੀ ਵਰਕਰਾਂ ਵੱਲੋਂ ਕੀਤੀਆਂ ਜਾਦੀਆਂ ਰੈਗੂਲਰ ਕਰਨ, ਸਰਕਾਰੀ ਬੇੜੇ ਵਿੱਚ 10 ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕਰਨਾ ਅਤੇ ਮਾਮੂਲੀ ਕੇਸ਼ਾਂ ‘ਚ ਬਰਖਾਸਤ ਕੀਤੇ ਵਰਕਰਾਂ ਨੂੰ ਮੁੜ ਨੌਕਰੀ ‘ਤੇ ਬਹਾਲ ਕਰਨ ਜਿਹੀਆਂ ਮੰਗਾਂ ਬਿਲਕੁੱਲ ਜਾਇਜ਼ ਹਨ। ਕਾਂਗਰਸ ਸਰਕਾਰ ਨੂੰ ਇਹ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।” ਉਨਾਂ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਚੋਣਾ ਵੇਲੇ ਕਾਂਗਰਸੀਆਂ ਨੇ ਲੋਕਾਂ ਕੋਲੋਂ ਨੌਕਰੀਆਂ ਦੇਣ ਦੇ ਫ਼ਾਰਮ ਭਰਵਾਏ ਸਨ, ਪਰ ਕੁਰਸੀ ਮਿਲਦਿਆਂ ਸਾਰੇ ਵਾਅਦੇ ਵਿਸਾਰ ਦਿੱਤੇ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ, ਕੰਟਰੈਕਟ ‘ਤੇ ਰੱਖੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਨਹੀਂ ਕੀਤਾ। ਸਰਕਾਰ ਕੰਟਰੈਕਟ ਅਤੇ ਆਊਟ ਰਿਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਜੋ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰਦੇ ਆ ਰਹੇ ਹਨ।
ਬੀਬਾ ਮਾਣੂੰਕੇ ਨੇ ਕਿਹਾ ਕਾਂਗਰਸ ਸਰਕਾਰ ਨੇ ਦਿੱਲੀ ਵਿਚਲੀ ‘ਆਪ’ ਸਰਕਾਰ ਦੀ ਤਰਜ ‘ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਸਹੂਲਤ ਦੇਣ ਦਾ ਫ਼ੈਸਲਾ ਤਾਂ ਕੀਤਾ, ਪਰ ਸਰਕਾਰੀ ਬੱਸਾਂ ਨਾ ਹੋਣ ਕਾਰਨ ਇਹ ਸਹੂਲਤ ਵੀ ਮਜ਼ਾਕ ਬਣ ਰਹਿ ਗਈ ਹੈ। ਇਸ ਲਈ ਸਰਕਾਰੀ ਬੇੜੇ ਵਿੱਚ10 ਹਜ਼ਾਰ ਬੱਸਾਂ ਪਾਉਣ ਦੀ ਮੰਗ ਲੋਕ ਹਿੱਤ ਵਿੱਚ ਹੈ। ਉਨਾਂ ਕਿਹਾ ਕਿ ਚੱਕਾ ਜਾਮ ਕਾਰਨ ਭਾਂਵੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹਨ ਕਿਉਂਕਿ ਇਹ ਵਰਕਰ ਚੱਕਾ ਜਾਮ ਕਰਨ ਅਤੇ ਹੜਤਾਲ ‘ਤੇ ਜਾਣ ਲਈ ਮਜ਼ਬੂਰ ਹੋਏ ਹਨ।
‘ਆਪ’ ਆਗੂ ਨੇ ਕਿਹਾ ਕਿ ਪੜਤਾਲਾਂ, ਧਰਨਿਆਂ ਕਾਰਨ ਪੰਜਾਬ ਦੇ ਖ਼ਜ਼ਾਨੇ ਨੂੰ ਘਾਟਾ ਪੈ ਰਿਹਾ, ਪਰ ਕਾਂਗਰਸ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕਦੀ ਕਿਉਂਕਿ ਇਸ ਸਰਕਾਰ ਨੇ ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕੇ ਹੋਏ ਹਨ। ਉਨਾਂ ਸਵਾਲ ਕੀਤਾ, ” ਇੱਕ ਪਾਸੇ ਸਰਕਾਰੀ ਬੱਸਾਂ ਘਾਟੇ ਵਿੱਚ ਹਨ, ਪਰ ਦੂਜੇ ਪਾਸੇ ਕਾਂਗਰਸ ਦੇ ਰਾਜ ‘ਚ ਬਾਦਲਾਂ ਅਤੇ ਮਜੀਠੀਆ ਦੀਆਂ ਬੱਸਾਂ ਕਿਉਂ ਹੋਰ ਵੱਧ ਗਈਆਂ ਹਨ?” ਉਨਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵੱਡੇ ਆਗੂ ਵੀ ਟਰਾਂਸਪੋਰਟ ਮਾਫੀਆ ਵਿੱਚ ਹੱਥ ਰੰਗ ਰਹੇ ਹਨ।
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਦਿੱਲੀ ਸਰਕਾਰ ਦੀ ਤਰਜ ‘ਤੇ ਸਰਕਾਰੀ ਟਰਾਂਸਪੋਰਟ ਦੀ ਕਾਇਆ ਕਲਪ ਕੀਤੀ ਜਾਵੇਗੀ। ਠੇਕੇਦਾਰੀ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇਗਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans