Menu

ਕਾਂਗਰਸ ਤੇ ਭਾਜਪਾ ਪੰਜਾਬ ਦੇ ਜ਼ਿਲ੍ਹਿਆਂ ਦੇ ਨਾਮਾਂ ਤੇ ‘ਲਵ ਲੈਟਰਾਂ’ ਦੀ ਸਿਆਸਤ ਬੰਦ ਕਰਕੇ ਨੋਟਿਫਿਕੇਸ਼ਨ ਕਰਨ: ਜਸਵੀਰ ਸਿੰਘ ਗੜ੍ਹੀ

ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਫਗਵਾੜਾ ਵਿਖੇ ਹੋਈ ਵਰਕਰ ਮਿਲਣੀ

ਫਗਵਾੜਾ, 9 ਸਤੰਬਰ:

ਪੰਜਾਬ ਦੇ ਕਈ ਸ਼ਹਿਰਾਂ ਨੂੰ ਜ਼ਿਲ੍ਹੇ ਬਣਾਉਣ ਦੇ ਨਾਮ ਤੇ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ‘ਲਵ ਲੈਟਰਾਂ’ ਦੀ ਸਿਆਸਤ ਨੂੰ ਦੋਵੇਂ ਪਾਰਟੀਆਂ ਦੇ ਆਗੂਆਂ ਵੱਲੋਂ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਹੈ ਕਿਉਂਕਿ ਜੇ ਸੱਤਾ ਦੇ ਵਿੱਚ ਰਹਿੰਦਿਆਂ ਵੀ ਕਾਂਗਰਸੀ ਜ਼ਿਲ੍ਹਾ ਬਣਾਉਣ ਦੀ ਮੰਗ ਹੀ ਕਰ ਰਹੇ ਹਨ ਤਾਂ ਸਮਝਿਆ ਜਾ ਸਕਦਾ ਹੈ ਕਾਂਗਰਸ ਅਤੇ ਕਾਂਗਰਸੀਆਂ ਦੀ ਨੀਅਤ ਕਿੰਨੀਂ ਕੁ ਸਾਫ ਹੈ। ਨਾਲ ਹੀ ਭਾਜਪਾ ਦੇ ਜਿਹੜੇ ਆਗੂ ਹੁਣ ਚਿੱਠੀਆਂ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਹਨ, ਉਹ ਖੁਦ ਪੰਜਾਬ ਦੀ ਸੱਤਾ ਵਿੱਚ ਰਹੇ ਉਸ ਸਮੇਂ ਉਨ੍ਹਾਂ ਆਗੂਆਂ ਨੇ ਫਗਵਾੜਾ ਨੂੰ ਜ਼ਿਲ੍ਹਾ ਕਿਉਂ ਨਹੀਂ ਬਣਾਇਆ ? ਇਨ੍ਹਾਂ ਸਾਰੀਆਂ ਗੱਲਾਂ ਤੋਂ ਸਾਫ ਹੁੰਦਾ ਹੈ ਕਿ ਇਹ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕਰ ਰਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਵੀਰਵਾਰ ਨੂੰ ਫਗਵਾੜਾ ਵਿਖੇ ਕੀਤਾ। ਉਹ ਫਗਵਾੜਾ ਵਿਖੇ ਬਸਪਾ ਦੇ ਵਰਕਰਾਂ ਦੀ ਮੀਟਿੰਗ ਦੌਰਾਨ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਤ ਕਰ ਰਹੇ ਸਨ ਜਿੱਥੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ਤੇ ਪਹੁੰਚੇ ਹੋਏ ਸੀ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀਤੇ ਦਿਨੀਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਭੇਜੀ ਗਈ ਸੀ ਜਦਕਿ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨਾਂ੍ਹ ਇਹ ਚਿੱਠੀ ਅਗਸਤ ਮਹੀਨੇ ਦੀ ਭੇਜੀ ਹੋਈ ਹੈ। ਉਧਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਬੁੱਧਵਾਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਸੀ ਜਿਸ ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੂੰ ਲੰਬੇ ਹੱਥੀਂ ਲੈਂਦਿਆਂ ਇਸ ਨੂੰ ‘ਲਵ ਲੈਟਰਾਂ’ ਦੀ ਸਿਆਸਤ ਦੱਸਦੇ ਹੋਏ ਖੂਬ ਸ਼ਬਦੀ ਹਮਲੇ ਬੋਲੇ ਹਨ।
             ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕਾਂਗਰਸੀਆਂ ਨੇ ਝੂਠੇ ਵਾਅਦੇ ਕੀਤੇ, ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾਏ ਪਰ ਪੂਰਾ ਇੱਕ ਵੀ ਨਹੀਂ ਕੀਤਾ ਤੇ ਹੁਣ ਕੈਪਟਨ ਸਾਹਿਬ ‘ਕੁਕਿੰਗ ਡਿਪਲੋਮੇਸੀ’ ਕਰਦੇ ਹੋਏ ਡਰਾਮੇਬਾਜ਼ੀਆਂ ਕਰ ਰਹੇ ਹਨ ਜਦਕਿ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰਿਆਂ ਲਈ ਤਾਂ ਕੁੱਝ ਬਣਾਇਆ ਜਾਂ ਨਹੀਂ ਇਸ ਗੱਲ ਤਾਂ ਕਿਸੇ ਨੂੰ ਵੀ ਨਹੀਂ ਪਤਾ ਪਰ ਪੰਜਾਬ ਦੇ ਲੋਕਾਂ ਨੂੰ ਮੂਰਖ ਜ਼ਰੂਰ ਬਣਾਇਆ, ਇਸ ਗੱਲ ਦਾ ਸਾਾ ਪੰਜਾਬ ਗਵਾਹ ਬਣਿਆ ਬੈਠਾ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਥੋੜਾ ਹੀ ਸਮਾਂ ਰਹਿ ਗਿਆ ਹੈ ਅਤੇ ਪੰਜਾਬ ਦੇ ਲੋਕ ਅਕਾਲੀ-ਬਸਪਾ ਦੀ ਸਰਕਾਰ ਪੰਜਾਬ ਵਿੱਚ ਬਣਾਉਣ ਜਾ ਰਹੇ ਹਨ ਅਤੇ ਉਹ ਗੱਠਜੋੜ ਵਿੱਚ ਭਾਈਵਾਲ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਇਹ ਐਲਾਨ ਕਰਦੇ ਹਨ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ‘ਮੁੱਖ ਸ਼ੈਫ’ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਵੀ ਪਹਿਲ ਦੇ ਆਧਾਰ ਤੇ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਪ੍ਰਮਾਣ ਦੀ ਲੋੜ ਨਹੀਂ ਕਿ ਬਸਪਾ ਆਪਣੇ ਕੀਤੇ ਵਾਅਦਿਆਂ ਤੋਂ ਮੁਨਕਰ ਨਹੀਂ ਹੁੰਦੀ।
       ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਵੀ ਵਰਕਰਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਸੁਸ਼ਾਸਨ ਦੀ ਲੋੜ ਹੈ ਅਤੇ ਉਹ ਸਿਰਫ ਅਕਾਲੀ-ਬਸਪਾ ਦੀ ਸਰਕਾਰ ਹੀ ਦੇ ਸਕਦੀ ਹੈ। ਉਨ੍ਹਾਂ ਸਾਰੇ ਹੀ ਵਰਕਰਾਂ ਨੂੰ ਦਿਨ ਰਾਤ ਇੱਕ ਕਰਕੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਅਕਾਲੀ-ਬਸਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਮੱਖਣ ਟਿੱਬੀ, ਅਸ਼ੋਕ ਸਰਪੰਚ, ਚਰਨਜੀਤ ਚੱਕ ਹਕੀਮ, ਪ੍ਰਵੀਨ ਬੰਗਾ, ਅਮਰਜੀਤ ਖੁੱਤਣ, ਨਿਰਮਲ ਸਿੰਘ ਮਲਕਪੁਰ, ਭਾਵਨਾ ਮਲਕਪੁਰ, ਸੁਰਜੀਤ ਸਿੰਘ ਰਿਹਾਣਾ ਜੱਟਾਂ, ਹਰਭਜਨ ਨੰਗਲ ਸਰਪੰਚ, ਗੁਰਮੀਤ ਸੁੰਨੜਾ, ਅਸ਼ੋਕ ਰਾਮਪੁਰਾ, ਲੇਖਰਾਜ ਸਰਪੰਚ ਕਾਂਸ਼ੀ ਨਗਰ, ਮੇਜਰ ਸਿੰਘ, ਅਮਰਜੀਤ ਪੰਡਵਾ, ਨਰਿੰਦਰ ਪੰਡਵਾ, ਜੋਗਿੰਦਰ ਖਲਵਾੜਾ, ਰਾਜਿੰਦਰ ਖੋਥੜਾਂ, ਨੀਲਮ ਸਹਿਜਲ, ਮਨਜੀਤ ਕੌਰ ਕੋਟਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans