Menu

ਬਸਪਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਲਾਈ ਮੀਟਿੰਗ ਵਿਚ ਹੋਵੇਗੀ ਸ਼ਾਮਿਲ

ਚੰਡੀਗੜ੍ਹ, 10 ਸਤੰਬਰ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਬਹੁਜਨ ਸਮਾਜ ਪਾਰਟੀ ਵਲੋਂ ਕਿਸਾਨ ਮੋਰਚੇ ਵੱਲੋਂ ਗੱਲਬਾਤ ਲਈ ਦਿੱਤੇ ਸੱਦੇ ਤਹਿਤ ਪਾਰਟੀ ਵਲੋਂ ਨੁਮਾਇੰਦੇ ਦੇ ਰੂਪ ਵਿਚ ਬਸਪਾ ਦੇ ਜਨਰਲ ਸਕੱਤਰ  ਭਗਵਾਨ ਸਿੰਘ ਚੋਹਾਨ ਅਤੇ ਜਨਰਲ ਸਕੱਤਰ ਗੁਰਲਾਲ ਸੈਲਾ ਜੀ ਸ਼ਾਮਿਲ ਹੋਣਗੇ।
ਗੜ੍ਹੀ ਨੇ ਕਿਹਾ ਕਿ ਬਸਪਾ ਇਕ ਅੰਦੋਲਨ ਹੈ ਜੋਕਿ ਦਲਿਤਾਂ ਪਛੜੀਆਂ ਸ਼੍ਰੇਣੀਆਂ ਘੱਟ ਗਿਣਤੀਆਂ ਅਤੇ ਗ਼ਰੀਬਾਂ ਦੇ ਮਾਣ ਸਨਮਾਨ ਲਈ ਆਧੁਨਿਕ ਕਾਲ ਦੇ ਭਾਰਤ ਵਿਚ ਪਿਛਲੇ ਡੇਢ ਸੌ ਸਾਲਾਂ ਤੋਂ 1848 ਤੋਂ ਮਹਾਤਮਾ ਜੋਤਿਬਾ ਫੂਲੇ ਜੀ ਦੇ ਸਮੇਂ ਤੋਂ ਚੱਲ ਰਿਹਾ ਹੈ ਜਿਸ ਤਹਿਤ ਛਤਰਪਤੀ ਸਾਹੂ ਮਹਾਰਾਜ, ਬਾਬਾ ਸਾਹਿਬ ਅੰਬੇਡਕਰ, ਨਾਰਾਇਣਾ ਗੁਰੂ, ਸਾਹਿਬ ਕਾਂਸ਼ੀ ਰਾਮ ਜੀ ਅਤੇ ਅਨੇਕਾਂ ਮਹਾਂਪੁਰਸ਼ਾਂ ਵਲੋਂ ਚਲਾਇਆ ਗਿਆ। ਹਜ਼ਾਰਾਂ ਸਾਲਾਂ ਤੋਂ ਦੇਸ਼ ਦੇ ਦਲਿਤ ਪਛੜੇ ਵਰਗਾਂ ਅਤੇ ਘੱਟ ਗਿਣਤੀਆਂ ਨੂੰ ਮੌਕੇ ਦੀਆਂ ਹਕੂਮਤਾਂ ਅਤੇ ਸਮਾਜਿਕ ਵਿਵਸਥਾ ਤਹਿਤ ਦਬਾਇਆ ਗਿਆ। ਬਸਪਾ ਇਹਨਾ ਵਰਗਾਂ ਦੇ ਮਾਣ ਸਨਮਾਨ ਦੀ ਲੜਾਈ ਮਜ਼ਬੂਤੀ ਨਾਲ ਲੜ ਰਹੀ ਹੈ।
ਅਜੋਕੇ ਸਮੇਂ ਵਿਚ ਕਿਸਾਨ ਵਰਗ ਨੂੰ ਵੀ ਮੌਕੇ ਦੀ ਹਕੂਮਤ ਨੇ ਕੁਚਲਣ ਲਈ ਕਾਲੇ ਕਾਨੂੰਨ ਲਿਆਂਦੇ, ਜਿਸ ਲਈ ਕਿਸਾਨ ਵਰਗ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਿਹਾ ਹੈ। ਜਿਸਦਾ ਬਹੁਜਨ ਸਮਾਜ ਦੇ ਅੰਦੋਲਨ ਨੇ ਸਮਰਥਨ ਕੀਤਾ ਹੈ। ਬਹੁਜਨ ਸਮਾਜ ਦਾ ਅੰਦੋਲਨ ਰੋਕਣ ਲਈ ਕਾਂਗਰਸ ਭਾਜਪਾ ਆਦਿ ਨੇ ਹਮੇਸ਼ਾ ਕੋਸਿਸ਼ ਕੀਤੀ ਹੈ, ਪਰ ਮਾਣ ਸਨਮਾਣ ਦਾ ਅੰਦੋਲਨ ਰੁਕਣ ਵਾਲਾ ਨਹੀਂ  ਹੈ। ਜਿਸਦੀ ਤਾਜ਼ਾ ਉਦਾਹਰਨ ਕਾਂਗਰਸ ਭਾਜਪਾ ਵੱਲੋਂ ਦਲਿਤਾਂ ਪਛੜੀਆਂ ਸ਼੍ਰੇਣੀਆਂ ਦੇ ਅਪਮਾਨ ਕਰਨ ਹਿਤ ਬਹੁਜਨ ਸਮਾਜ ਨੂੰ ਗੈਰ ਪੰਥਕ ਅਤੇ ਅੱਪਵਿਤੱਰ ਤੱਕ ਕਿਹਾ ਗਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਕਿਓਂ ਗੱਠਜੋੜ ਤਹਿਤ ਬਸਪਾ ਦੇ ਹਿੱਸੇ ਆ ਗਈਆਂ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans