Menu

ਸੰਯੁਕਤ ਕਿਸਾਨ ਮੋਰਚਾ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ : ਅਕਾਲੀ ਦਲ

ਚੰਡੀਗੜ੍ਹ, 10 ਸਤੰਬਰ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ (ਐਸ ਕੇ ਐਮ) ਨੁੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੁੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ।
ਇਥੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧਾਂ ਨਾਲ ਵਿਸਥਾਰ ਸਹਿਤ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰ ਕੇ ਬਾਅਦ ਵਿਚ ਇਥੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ਵਿਚ ਹੈ। ਉਹਨਾਂ ਕਿਹਾ ਕਿ ਸਾਡੀ ਲੜਾਈ ਕੌਮੀ ਪੱਧਰ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੁਬੇ ਵਿਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਹਂਆਂ। ਉਹਨਾਂ ਕਿਹਾ ਕਿ ਲੋਕਾਂ ਜਾਣਾ ਸਾਡਾ ਹੱਕ ਤੇ ਇਸ ’ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ।
ਹੋਰ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਜੋ ਅਕਾਲੀ ਦਲ ਵੱਲੋਂ ਮੋਰਚੇ ਨੂੰ ਲਿਖੇ ਪੱਤਰ ਦੇ ਆਧਾਰ ’ਤੇ ਵਿਸ਼ੇਸ਼ ਤੌਰ ’ਤੇ ਹੋ ਰਹੀ ਹੈ, ਵਿਚ ਸ਼ਾਮਲ ਹੋਏ, ਨੇ ਦੱਸਿਆ ਕਿ ਅਕਾਲੀ ਦਲ ਕਿਸਾਨ ਸੰਘਰਸ਼ ਦੇ ਡੱਟ ਕੇ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਕਿਸਾਨ ਲਹਿਰ ਕਿਸੇ ਵੀ ਤਰੀਕੇ ਪ੍ਰਭਾਵਤ ਨਹੀਂ ਹੋਣੀ ਚਾਹੀਦੀ। ਅਸੀਂ ਇਹੇ ਜਿਹੇ ਕਿਸੇ ਵੀ ਦਿਨ ਰੈਲੀਆਂ ਨਹੀਂ ਰੱਖਾਂਗੇ ਜਿਸ ਦਿਨ ਮੋਰਚਾ ਕੋਈ ਵਿਸ਼ੇਸ਼ ਪ੍ਰੋਗਰਾਮ ਦਾ ਐਲਾਨ ਕਰੇਗਾ। ਉਹਨਾਂ ਕਿਹਾ ਕਿ ਅਸੀਂ ਦਿੱਲੀ ਬਾਰਡਰਾਂ ’ਤੇ ਰੋਸ ਧਰਨਿਆਂ ਵਾਲੀ ਥਾਂ ’ਤੇ ਆਪਣੇ ਕੇਡਰ ਭੇਜ ਕੇ ਸੰਘਰਸ਼ ਨੁੰ ਮਜ਼ਬੂਤ ਕਰਨ ਵਾਸਤੇ ਹਮਾਇਤ ਦੇਣ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰ ਸਿਆਸੀ ਪਾਰਟੀ ਲਈ ਗਤੀਵਿਧੀਆਂ ਵਿਚ ਸ਼ਮੂਲੀਅਤ ਦੀ ਗਿਣਤੀ ਤੈਅ ਕਰਨ ਵਾਸਤੇ ਮੁਕਤ ਹੈ ਤੇ ਅਸੀਂ ਇਸਦੀ ਪਾਲਣਾ ਕਰਾਂਗੇ।
ਪ੍ਰੋ. ਚੰਦੂਮਾਜਰਾ ਅਤੇ ਸਰਦਾਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਨਾਲ ਟਕਰਾਅ ਨਹੀਂ ਚਾਹੁੰਦਾ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਨੁੰ ਹੀ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਪਾਰਟੀ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਬਾਘਾਪੁਰਾਣਾ ਵਿਚ ਰੈਲੀ ਕੀਤੀ ਤੇ ਕਾਂਗਰਸ ਨੇ ਕੱਲ੍ਹ ਖੇਮਕਰਨ ਵਿਚ ਰੈਲੀ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਸਰਕਾਰੀ ਪ੍ਰੋਗਰਾਮਾਂ ਰਾਹੀਂ ਆਪਣਾ ਪ੍ਰਚਾਰ ਕਰ ਰਹੀ ਹੈ ਜਦਕਿ ਕਾਂਗਰਸ ਤੇ ਆਪ ਨੇ ਵੱਡੀ ਪੱਧਰ ’ਤੇ ਇਸ਼ਤਿਹਾਰਬਾਜ਼ੀ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਇਹ ਅਕਾਲੀ ਦਲ ਦਾ ਹੱਕ ਹੈ ਕਿ ਉਹ ਕਿਸਾਨਾਂ, ਨੌਜਵਾਨਾਂ ਤੇ ਦਲਿਤਾਂ ਦੇ ਨਾਲ ਨਾਲ ਵਪਾਰ ਤੇ ਉਦਯੋਗ ਦੇ ਹਿੱਤਾਂ ਦੀ ਰਾਖੀ ਵਾਸਤੇ ਲੋਕਾਂ ਤੱਕ ਪਹੁੰਚ ਕਰੇ।
ਇਹਨਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਇਹ ਸੰਘਰਸ਼ ਜੋ ਪਹਿਲਾਂ ਪੰਜਾਬ ਤੋਂ ਸ਼ੁਰੂ ਹੋਇਆ ਸੀ ਤੇ ਫਿਰ ਹਰਿਆਣਾ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਫੈਲਿਆ।ਾਉਹਨਾਂ ਕਿਹਾ ਕਿ ਅਕਾਲੀ ਦਲ ਨੇ ਇਸ ਸੰਘਰਸ਼ ਨੁੰ ਹੁਲਾਰਾ ਦੇਣ ਵਾਸਤੇ ਆਪਣੇ ਵੱਲੋਂ ਜੋ ਸੰਭਵ ਹੋਇਆ ਕੀਤਾ ਹੈ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਜ਼ਾਰਤ ਤੋਂ ਵੀ ਅਸਤੀਫਾ ਦੇ ਦਿੱਤਾ ਤੇ ਅਕਾਲੀ ਦਲ ਨੇ ਐਨ ਡੀ ਏ ਗਠਜੋੜ ਵੀ ਛੱਡ ਦਿੱਤਾ। ਉਹਨਾਂ ਕਿਹਾ ਕਿ ਸਾਨੂੰ ਇਸ ਲਹਿਰ ਨੂੰ ਇਕ ਰਾਜ ਤੱਕ ਸੀਮਤ ਕਰਨ ਦੀ ਥਾਂ ਇਸ ਲਹਿਰ ਨੁੰ ਹੋਰ ਅੱਗੇ ਲੈ ਕੇ ਜਾਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਤੀਨਿਧਾਂ ਨੇ ਇਸ ਸੁਝਾਅ ’ਤੇ ਵੀ ਸਹਿਮਤੀ ਪ੍ਰਗਟ ਕੀਤੀ ਕਿ ਪਾਰਟੀ ਦਾ ਚੋਣ ਮਨੋਰਥ ਪੱਤਰ ਕਾਨੁੰਨੀ ਦਸਤਾਵੇਜ਼ ਮੰਨਿਆ ਜਾਣਾ ਚਾਹੀਦਾ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਉਹਨਾਂ ਨੇ ਪਾਰਟੀ ਦੇ 13 ਨੁਕਾਤੀ ਏਜੰਡੇ ਮੁਤਾਬਕ ਵਾਅਦਿਆਂ ਦੀ ਪੂਰਤੀ ਵਾਸਤੇ ਪੂਰੀ ਤਿਆਰ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਭਾਵੇਂ ਉਹ ਖੇਤੀਬਾੜੀ ਖੇਤਰ ਲਈ ਹੋਵੇ, ਸ਼ਗਨ ਸਕੀਮ ਹੋਵੇ ਜਾਂ ਆਟਾ ਦਾਲ ਸਕੀਮ ਹੋਵੇ। ਉਹਨਾਂ ਕਿਹਾ ਕਿ  ਅਸੀਂ ਹੁਣ ਤੱਕ ਕੀਤੇ ਸਾਰੇ ਵਾਅਦੇ ਨਿਭਾਏ ਹਨ ਤੇ ਅੱਗੇ ਵੀ ਨਿਭਾਵਾਂਗੇ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans