Menu

ਰੈੱਡ ਕਰਾਸ ਨੇ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਮਨਾਇਆ ਵਰਲਡ ਫਸਟ ਏਡ ਡੇਅ

ਬਠਿੰਡਾ, 11 ਸਤੰਬਰ – ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਅਤੇ ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਰੈੱਡ ਕਰਾਸ ਦੀ ਸਹਿਯੋਗੀ ਸੰਸਥਾ ਸੇਂਟ ਜਾੱਨ ਐਂਬੂਲੈਂਸ ਵੱਲੋਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਵਰਲਡ ਫਸਟ ਏਡ ਡੇਅ ਮਨਾਇਆ ਗਿਆ। ਜਿਸ ਵਿੱਚ ਟ੍ਰੈਫਿਕ ਪੁਲਿਸ ਅਤੇ ਪੀਸੀਆਰ ਮੁਲਾਜ਼ਮਾਂ ਨੂੰ ਫਸਟ ਏਡ ਮਾਸਟਰ ਟਰੇਨਰ ਨਰੇਸ਼ ਪਠਾਣੀਆ ਅਤੇ ਵਿਜੇ ਭੱਟ ਵੱਲੋਂ ਹਾਦਸਿਆਂ ਦੌਰਾਨ ਜ਼ਿੰਦਗੀਆਂ ਬਚਾਉਣ ਲਈ ਫਸਟ ਏਡ ਦੀ ਬੇਸਿਕ ਟਰੇਨਿੰਗ ਦਿੱਤੀ ਗਈ।
ਸਥਾਨਕ ਪੁਲਿਸ ਲਾਈਨ ਵਿਖੇ ਐੱਸਪੀ ਹੈੱਡਕੁਆਟਰ ਸੁਰਿੰਦਰ ਪਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਡੀਐੱਸਪੀ ਹੈੱਡਕੁਆਟਰ ਸੰਜੀਵ ਸਿੰਗਲਾ ਨੇ ਸ਼ਿਰਕਤ ਕੀਤੀ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰੈੱਡ ਕਰਾਸ ਵੱਲੋਂ ਦਿੱਤੀ ਫਸਟ ਏਡ ਦੀ ਇਸ ਜਾਣਕਾਰੀ ਨਾਲ ਪੁਲਿਸ ਮੁਲਾਜਮ ਸੜਕ ਐਕਸੀਡੈਂਟਸ ਵਿੱਚ ਫੱਟੜਾਂ ਦੀ ਸਮੇਂ ਸਿਰ ਸਹੀ ਮੱਦਦ ਕਰ ਸਕਣਗੇ।
ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਬਾਂਸਲ ਨੇ ਇਸ ਦਿਵਸ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਰੈੱਡ ਕਰਾਸ ਸੁਸਾਇਟੀ ਫਸਟ ਏਡ ਦੇ ਗਿਆਨ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਨੇ ਅਪੀਲ ਕੀਤੀ ਕਿ ਹਰੇਕ ਨਾਗਰਿਕ ਇਹ ਜੀਵਨ ਬਚਾਊ ਟਰੇਨਿੰਗ ਪਾ੍ਰਪਤ ਕਰੇ। ਟ੍ਰੇਨਰ ਨਰੇਸ਼ ਪਠਾਣੀਆ ਅਤੇ ਵਿਜੇ ਭੱਟ ਨੇ ਹਾਜ਼ਰ ਪੁਲਿਸ ਮੁਲਾਜਮਾਂ ਨੂੰ ਹਾਦਸਿਆਂ ਦੌਰਾਨ ਫੱਟੜਾਂ ਨੂੰ ਸਹੀ ਤਰੀਕੇ ਨਾਲ ਸੰਭਾਲਣ, ਸੀਪੀਆਰ, ਬੇਹੋਸ਼ੀ, ਮਿਰਗੀ ਦੌਰਿਆਂ, ਦਿਲ ਦੇ ਦੌਰਿਆਂ, ਲੜਾਈ ਝਗੜਿਆਂ ਕਾਰਨ ਫੱਟੜ ਹੋਏ ਵਿਅਕਤੀਆਂ ਅਤੇ ਹੱਥ ਜਾਂ ਕਿਸੇ ਅੰਗ ਦੇ ਕੱਟੇ ਜਾਣ ਮੌਕੇ ਤੁਰੰਤ ਦਿੱਤੀ ਜਾਣ ਵਾਲੀ ਫਸਟ ਏਡ ਦੀ ਟ੍ਰੇਨਿੰਗ ਪ੍ਰੈੱਕਟੀਕਲ ਢੰਗ ਤਰੀਕਿਆਂ ਨਾਲ ਕਰਵਾਈ।
ਪੁਲਿਸ ਲਾਈਨ ਦੇ ਐੱਲਓ ਅਮਰੀਕ ਸਿੰਘ ਅਤੇ ਵਲੰਟੀਅਰ ਕਰਨ ਸ਼ਰਮਾ ਨੇ ਪ੍ਰੋਗਰਾਮ ਨੂੰ ਸਫਲ ਬਨਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans